Breaking News
Home / Punjab / ਪੰਜਾਬੀਆਂ ਨੂੰ ਖੁਸ਼ ਕਰਨ ਜਾ ਰਹੀ ਹੈ ਮਾਨ ਸਰਕਾਰ-ਇੱਕ ਹੋਰ ਗਰੰਟੀ ਹੋਵੇਗੀ ਪੂਰੀ

ਪੰਜਾਬੀਆਂ ਨੂੰ ਖੁਸ਼ ਕਰਨ ਜਾ ਰਹੀ ਹੈ ਮਾਨ ਸਰਕਾਰ-ਇੱਕ ਹੋਰ ਗਰੰਟੀ ਹੋਵੇਗੀ ਪੂਰੀ

CM ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਮਾਨ ਸਰਕਾਰ ਮੁਫਤ ਬਿਜਲੀ ਦੇਣ ਦੇ ਵਾਅਦੇ ਮਗਰੋਂ ਹੁਣ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ । ਦਰਅਸਲ, ਮਾਨ ਸਰਕਾਰ ਰਾਜਸਥਾਨ ਤੇ ਛੱਤੀਸਗੜ੍ਹ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਦੇਸ਼ ਮੰਗਵਾਉਣ ਜਾ ਰਹੀ ਹੈ, ਕਿਉਂਕਿ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਲਗਾਤਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਗਈ ਸੀ। ਜਿਸ ਕਾਰਨ ‘ਆਪ’ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।

ਜਿਸ ਕਾਰਨ ਹੁਣ ਸੂਬਾ ਸਰਕਾਰ ਵੱਲੋਂ ਇਸ ਮੰਗ ਨੂੰ ਪੂਰਾ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਅਧਿਕਾਰੀਆਂ ਨੂੰ ਰਾਜਸਥਾਨ ਤੇ ਛੱਤੀਸਗੜ੍ਹ ਰਾਜਾਂ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਲਈ ਆਦੇਸ਼ ਮੰਗਵਾਉਣ ਤੇ ਡਰਾਫਟ ਤਿਆਰ ਕਰਨ ਲਈ ਕਿਹਾ ਗਿਆ ਹੈ ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਪੰਜਾਬ ਦੇ ਮੁਲਾਜ਼ਮਾਂ ਵੱਲੋਂ 9 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਗਈ ਸੀ । ਜਿਸ ਵਿੱਚ ਵਿੱਤ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਜਲਦੀ ਹੀ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਲਈ ਰਾਜਾਂ ਤੋਂ ਆਦੇਸ਼ ਪ੍ਰਾਪਤ ਕਰਨਗੇ । ਇਸ ਦੌਰਾਨ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

CM ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਮਾਨ ਸਰਕਾਰ ਮੁਫਤ ਬਿਜਲੀ ਦੇਣ ਦੇ ਵਾਅਦੇ ਮਗਰੋਂ …

Leave a Reply

Your email address will not be published. Required fields are marked *