ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਆਉਣ ਵਾਲੇ 5 ਸਾਲਾਂ ਵਿਚ ਪੰਜਾਬ ਦੇ ਸਾਰੇ ਸ਼ਹਿਰਾਂ ਨੂੰ ਨਹਿਰੀ ਪਾਣੀ ਨੂੰ ਫਿਲਟਰ ਕਰਕੇ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਡਿੱਗ ਰਹੇ ਧਰਤੀ ਦੇ ਪਾਣੀ ਪੱਧਰ ਨੂੰ ਬਚਾਇਆ ਜਾ ਸਕੇ।
ਉਹ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਦੇ ਵਾਰਡ ਨੰਬਰ 27 ਦੇ ਮੁਹੱਲਾ ਦੀਪ ਨਗਰ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈੱਲ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਅੱਗੇ ਕਿਹਾ ਕਿ ਸ਼ਹਿਰਾਂ ਦੀ ਸਫਾਈ, ਪੀਣ ਵਾਲਾ ਸਾਫ਼ ਪਾਣੀ, ਲਾਈਟਾਂ, ਸੀਵਰੇਜ ਵਰਗੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਆਊਟਸੋਰਸ ਮਜ਼ਦੂਰ ਫੈਡਰੇਸ਼ਨ, ਸਫ਼ਾਈ ਕਰਮਚਾਰੀ ਸੰਗਠਨ ਅਤੇ ਹੋਰ ਕਰਮਚਾਰੀ ਸੰਗਠਨਾਂ ਦੀਆਂ ਮੰਗਾਂ ਦਾ ਜਲਦ ਹੱਲ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਹੌਲੀ-ਹੌਲੀ ਸਾਰੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਉਹ ਤੰਦਰੁਸਤ ਲਾਈਫ ਸਟਾਈਲ ਨੂੰ ਪਹਿਲ ਦਿੰਦੇ ਹੋਏ ਰੋਜ਼ਾਨਾ ਸੈਰ ਜ਼ਰੂਰ ਕਰਨ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ, ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਵੀ ਮੌਜੂਦ ਸਨ।
ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਆਉਣ ਵਾਲੇ 5 ਸਾਲਾਂ ਵਿਚ ਪੰਜਾਬ ਦੇ ਸਾਰੇ ਸ਼ਹਿਰਾਂ ਨੂੰ ਨਹਿਰੀ …