: ਪੰਜਾਬ ’ਚ ਹੁਣ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਮਿਲੇਗਾ। ਪੰਜਾਬ ਮੰਤਰੀ ਮੰਡਲ ਨੇ ਐਤਵਾਰ ਨੂੰ ਕੀਮਤਾਂ ’ਚ ਕਟੌਤੀ ਕਰਨ ਦਾ ਐਲਾਨ ਕੀਤਾ। ਇਸ ਕਟੌਤੀ ਨਾਲ ਸੂਬੇ ’ਚ ਪੈਟਰੋਲ ਦੀ ਕੀਮਤ 105 ਰੁਪਏ ਪ੍ਰਤੀ ਲੀਟਰ ਦੀ ਬਜਾਏ ਹੁਣ 95 ਰੁਪਏ ਪ੍ਰਤੀ ਲੀਟਰ ਹੋਵੇਗੀ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 88.75 ਰੁਪਏ ਪ੍ਰਤੀ ਲੀਟਰ ਦੀ ਬਜਾਏ 83.75 ਰੁਪਏ ਪ੍ਰਤੀ ਲੀਟਰ ਹੋਵੇਗੀ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਛੱਡ ਕੇ ਖਿੱਤੇ ’ਚ ਤੇਲ ਦੀਆਂ ਕੀਮਤਾਂ ਸਭ ਤੋਂ ਘੱਟ ਹਨ ਅਤੇ ਪੰਜਾਬ ਵਿਚ ਡੀਜ਼ਲ ਦੀਆਂ ਕੀਮਤਾਂ ਹੁਣ ਹਰਿਆਣਾ ਅਤੇ ਰਾਜਸਥਾਨ ਨਾਲੋਂ ਘੱਟ ਹਨ। ਦਿੱਲੀ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 104.01 ਰੁਪਏ ਪ੍ਰਤੀ ਲੀਟਰ ਤੇ 86.71 ਰੁਪਏ ਪ੍ਰਤੀ ਲੀਟਰ ਹਨ।
ਸੂਬਾ ਸਰਕਾਰ ਦੇ ਇਸ ਫ਼ੈਸਲੇ ਨਾਲ ਪੈਟਰੋਲ ਦੀਆਂ ਕੀਮਤਾਂ ’ਤੇ ਵੈਟ ਦੀਆਂ ਦਰਾਂ ਘਟਾ ਕੇ 27.27 ਫ਼ੀਸਦੀ (24.79 ਫ਼ੀਸਦੀ+10 ਫ਼ੀਸਦੀ ਸਰਚਾਰਜ) ਤੋਂ 15.15 ਫ਼ੀਸਦੀ (13.77 ਫ਼ੀਸਦੀ+10 ਫ਼ੀਸਦੀ ਸਰਚਾਰਜ) ਅਤੇ ਡੀਜ਼ਲ ’ਤੇ 17.57 ਫ਼ੀਸਦੀ (15.93 ਫ਼ੀਸਦੀ+10 ਫ਼ੀਸਦੀ ਸਰਚਾਰਜ) ਤੋਂ 10.91 ਫ਼ੀਸਦੀ (9.92 ਫ਼ੀਸਦੀ+10 ਫ਼ੀਸਦੀ) ਕਰ ਦਿੱਤੀਆਂ ਗਈਆਂ।
3295 ਕਰੋੜ ਦਾ ਹੋਵੇਗਾ ਸਲਾਨਾ ਨੁਕਸਾਨ – 2019-20 ਦੇ ਅੰਕੜਿਆਂ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀ ਸਾਲਾਨਾ ਖ਼ਪਤ ਕ੍ਰਮਵਾਰ 13,52,260 ਕੇ. ਐੱਲ. ਐੱਸ. ਅਤੇ 38,86,897 ਕੇ. ਐੱਲ. ਐੱਸ. ਸੀ। ਪੈਟਰੋਲ ਅਤੇ ਡੀਜ਼ਲ ’ਤੇ ਵੈਟ ’ਚ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਨਾਲ ਪੈਟਰੋਲ ਅਤੇ ਡੀਜ਼ਲ ’ਤੇ ਕ੍ਰਮਵਾਰ ਸਲਾਨਾ 1352 ਕਰੋੜ ਅਤੇ 1943 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਇਸ ਤੋਂ ਇਲਾਵਾ ਭਾਰਤ ਸਰਕਾਰ ਵਲੋਂ ਐਕਸਾਈਜ਼ ਡਿਊਟੀ ’ਚ ਕਟੌਤੀ ਕਰਨ ਨਾਲ ਪੈਟਰੋਲ ਅਤੇ ਡੀਜ਼ਲ ਲਈ ਵੈਟ ਮਾਲੀਏ ਦਾ ਕ੍ਰਮਵਾਰ 684.68 ਕਰੋੜ ਰੁਪਏ ਅਤੇ 172.11 ਕਰੋੜ ਰੁਪਏ ਦਾ ਅਨੁਮਾਨਿਤ ਸਾਲਾਨਾ ਨੁਕਸਾਨ ਹੋਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
: ਪੰਜਾਬ ’ਚ ਹੁਣ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਮਿਲੇਗਾ। ਪੰਜਾਬ ਮੰਤਰੀ ਮੰਡਲ ਨੇ ਐਤਵਾਰ ਨੂੰ ਕੀਮਤਾਂ ’ਚ ਕਟੌਤੀ ਕਰਨ ਦਾ ਐਲਾਨ ਕੀਤਾ। ਇਸ ਕਟੌਤੀ ਨਾਲ ਸੂਬੇ …
Wosm News Punjab Latest News