ਖੇਤੀ ਕਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਲਈ ਕੈਪਟਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਵਿੱਚ ਵਿਸ਼ੇਸ਼ ਸੈਸ਼ਨ ਦਾ ਐਲਾਨ ਕੀਤਾ ਸੀ।ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਖੇਤੀ ਕਾਨੂੰਨਾਂ ਵਿਰੁੱਧ ਸੱਦਿਆ ਗਿਆ ਹੈ।ਖੇਤੀ ਕਾਨੂੰਨਾਂ ਵਿਰੁੱਧ ਖਰੜਾ ਵਿਧਾਨ ਸਭਾ ਵਿੱਚ ਕੱਲ ਪੇਸ਼ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਕਾਰਵਾਈ ਸ਼ੁਰੂ ਹੋ ਗਈ ਹੈ।ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਰੋਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਦੋ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ।

ਤਾਂ ਜੋ ਖੇਤੀ ਕਨੂੰਨ ਤੇ ਚਰਚਾ ਕੀਤੀ ਜਾ ਸਕੇ ਤੇ ਪੰਜਾਬ ਸਰਕਾਰ ਵੱਲੋਂ ਨਵਾਂ ਬਿੱਲ ਪਾਸ ਕੀਤਾ ਜਾ ਸਕੇ। ਪੰਜਾਬ ਅਤੇ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਕੈਪਟਨ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ। ਅੱਜ ਵਿਸ਼ੇਸ਼ ਸ਼ੈਸ਼ਨ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨ ਬਾਰੇ ਲੜਾਈ ਜਾਰੀ ਰਹੇਗੀ ਅਤੇ ਅਸੀਂ ਇਸ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਨੂੰਨਾਂ ਦਾ ਮੁਕਾਬਲਾ ਕਰਨ ਲਈ ਰਣਨੀਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਕਾਨੂੰਨੀ ਮਾਹਰਾਂ, ਵਿਧਾਇਕਾਂ ,ਸੀਨੀਅਰ ਵਕੀਲਾਂ, ਤੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਆਗੂ ਪੀ ਚਿਦੰਬਰਮ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੋਈ ਸਿਆਸਤ ਨਹੀਂ ਸਗੋਂ ਪੰਜਾਬ ਦੀ ਖੇਤੀਬਾੜੀ ਅਤੇ ਉਸ ਦੇ ਕਿਸਾਨਾਂ ਨੂੰ ਬਚਾਉਣ ਦਾ ਉਪਰਾਲਾ ਹੈ।

ਜੋ ਵੀ ਫੈਸਲਾ ਹੋਵੇਗਾ ਉਹ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਲਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਖ਼ਤ ਲਿਖਣ ਤੋਂ ਬਾਅਦ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਬਾਰੇ ਗਠਿਤ ਕਮੇਟੀ ਵਿੱਚ ਪੰਜਾਬ ਨੂੰ ਸ਼ਾਮਲ ਕੀਤਾ ਗਿਆ ਹੈ |ਕਾਂਗਰਸ ਦੇ ਵਿਧਾਇਕ ਨੇ ਸਰਬ ਸੰਮਤੀ ਨਾਲ ਆਪਣੀ ਰਾਇ ਜ਼ਾਹਿਰ ਕੀਤੀ ਕਿ ਕੇਂਦਰ ਸਰਕਾਰ ਦੇ ਖੇਤੀ ਵਿਰੁੱਧ ਕਾਨੂੰਨ ਨੂੰ ਮੁੱਢੋਂ ਰੱਦ ਕਰ ਦੇਣਾ ਚਾਹੀਦਾ ਹੈ।

ਵਿਧਾਇਕਾਂ ਨੇ ਕਿਹਾ ਕਿ ਇਹ ਸੁਨੇਹਾ ਸਪੱਸ਼ਟ ਤੌਰ ਤੇ ਦਿੱਤੇ ਜਾਣ ਦੀ ਲੋੜ ਹੈ ਕਿ ਪੰਜਾਬ ਖੇਤੀ ਕਨੂੰਨਾਂ ਨੂੰ ਪ੍ਰਵਾਨ ਨਹੀਂ ਕਰਦਾ। ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੋਗਲੀਆਂ ਗੱਲਾਂ ਨਹੀਂ ਕਰਦੀ ਅਤੇ ਖੇਤੀ ਕਾਨੂੰਨਾਂ ਸਬੰਧੀ ਉਸ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ।ਪੰਜਾਬ ਵਜਾਰਤ ਅਤੇ ਕਾਂਗਰਸੀ ਵਿਧਾਇਕਾਂ ਨੇ ਖੇਤੀ ਕਾਨੂੰਨਾਂ ਸਬੰਧੀ ਫੈਸਲਾ ਲੈਣ ਦੇ ਸਾਰੇ ਅਧਿਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇ ਦਿੱਤੇ ਹਨ।
The post ਪੰਜਾਬ ਅਤੇ ਕਿਸਾਨੀ ਨੂੰ ਬਚਾਉਣ ਲਈ ਕੈਪਟਨ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਖੇਤੀ ਕਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਲਈ ਕੈਪਟਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਵਿੱਚ ਵਿਸ਼ੇਸ਼ ਸੈਸ਼ਨ ਦਾ ਐਲਾਨ ਕੀਤਾ ਸੀ।ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਖੇਤੀ ਕਾਨੂੰਨਾਂ ਵਿਰੁੱਧ …
The post ਪੰਜਾਬ ਅਤੇ ਕਿਸਾਨੀ ਨੂੰ ਬਚਾਉਣ ਲਈ ਕੈਪਟਨ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News