ਇਸ ਜਗ੍ਹਾ ਤੋਂ ਇਕੱਠੇ ਮਿਲੇ 65 ਪੌਜੇਟਿਵ 3 ਮੌਤਾਂ
ਲੁਧਿਆਣਾ ‘ਚ ਅੱਜ ਫਿਰ ਕੋਰੋਨਾ ਵਾਇਰਸ ਦਾ ਜ਼ਬਰਦਸਤ ਧ ਮਾ ਕਾ ਹੋਇਆ ਹੈ। ਸਿਵਲ ਸਰਜਨ ਲੁਧਿਆਣਾ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਨਾਲ ਸਬੰਧਿਤ ਤਿੰਨ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇੱਕ ਮ੍ਰਿਤਕ ਮਰੀਜ਼ ਜੋ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਦਾਖਲ ਸੀ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ ।
ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਅਸ਼ਵਨੀ ਚੌਧਰੀ ਨੇ ਦੱਸਿਆ ਕਿ ਮ੍ਰਿਤਕ ਲੁਧਿਆਣਾ ਸ਼ਹਿਰ ਦੇ ਫ਼ੀਲਡ ਗੰਜ ਇਲਾਕੇ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਉਮਰ ਲਗਭਗ 62 ਸਾਲ ਦੇ ਕਰੀਬ ਸੀ। ਉਨ੍ਹਾਂ ਅੱਗੇ ਦੱਸਿਆ ਕਿ ਲੈਬ ਜਾਂਚ ਦੌਰਾਨ ਉਹ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਅਸ਼ੋਕ ਕੁਮਾਰ ਨਾਂਅ ਦਾ ਇਹ ਮ੍ਰਿਤਕ ਮਰੀਜ਼ ਕਈ ਸਰੀਰਕ ਬਿਮਾਰੀਆਂ ਤੋਂ ਪੀੜਤ ਹੋਣ ਕਰ ਕੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਪਰ ਉਹ ਅੱਜ ਦਮ ਤੋ ੜ ਗਿਆ। ਇਸ ਤਰ੍ਹਾਂ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਸ਼ਹਿਰ ਦੇ ਡੀਜ਼ਲ ਸ਼ੈੱਡ ਮੁਹੱਲਾ ਦੀ ਨਿਵਾਸੀ 68 ਸਾਲਾ ਕੋਰੋਨਾ ਪੀੜਤ ਔਰਤ ਜੋ ਇਸ ਵੇਲੇ ਫੋਰਟਿਸ ਹਸਪਤਾਲ ਮੋਹਾਲੀ ਵਿਚ ਦਾਖਲ ਸੀ ਦੀ ਮੌਤ ਹੋ ਗਈ ਹੈ।
ਇਸ ਤੋ ਇਲਾਵਾ ਦਿੱਲੀ ਨਾਲ ਸਬੰਧਿਤ 63 ਸਾਲਾ ਕੋਰੋਨਾ ਪੀੜਤ ਮਰੀਜ਼ ਜੋ ਇਸ ਵੇਲੇ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਵਿਚ ਜੇਰੇ ਇਲਾਜ ਸੀ, ਦੀ ਮੌਤ ਹੋ ਗਈ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਜਿੱਲ੍ਹਾ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ 65 ਮਰੀਜ਼ ਹੋਰ ਸਾਹਮਣੇ ਆਏ ਹਨ ਜਿਨ੍ਹਾਂ ਵਿਚ 5 ਮਰੀਜ਼ ਲੁਧਿਆਣਾ ਜ਼ਿਲ੍ਹੇ ਤੋਂ ਬਾਹਰਲੇ ਜਿੱਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।
The post ਪੰਜਾਬ ਚ’ਕਰੋਨਾ ਦਾ ਵੱਡਾ ਧਮਾਕਾ-ਹੁਣੇ ਏਥੇ ਮਿਲੇ ਇਕਠੇ 65 ਪੋਜੀਟਿਵ ਅਤੇ 3 ਮੌਤਾਂ appeared first on Sanjhi Sath.
ਇਸ ਜਗ੍ਹਾ ਤੋਂ ਇਕੱਠੇ ਮਿਲੇ 65 ਪੌਜੇਟਿਵ 3 ਮੌਤਾਂ ਲੁਧਿਆਣਾ ‘ਚ ਅੱਜ ਫਿਰ ਕੋਰੋਨਾ ਵਾਇਰਸ ਦਾ ਜ਼ਬਰਦਸਤ ਧ ਮਾ ਕਾ ਹੋਇਆ ਹੈ। ਸਿਵਲ ਸਰਜਨ ਲੁਧਿਆਣਾ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ …
The post ਪੰਜਾਬ ਚ’ਕਰੋਨਾ ਦਾ ਵੱਡਾ ਧਮਾਕਾ-ਹੁਣੇ ਏਥੇ ਮਿਲੇ ਇਕਠੇ 65 ਪੋਜੀਟਿਵ ਅਤੇ 3 ਮੌਤਾਂ appeared first on Sanjhi Sath.