ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲ੍ਹਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਇਹਤਿਆਤ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ।

ਇਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਰਾਹੀਂ 15 ਅਕਤੂਬਰ, 2020 ਤੋਂ ਸਕੂਲਾਂ ਵਿੱਚ ਕੁਝ ਗਤੀਵਿਧੀਆਂ ਨੂੰ ਮੁੜ ਖੋਲ੍ਹਣ ਸਬੰਧੀ ਮੰਗੀਆਂ ਟਿੱਪਣੀਆਂ ਦੇ ਜਵਾਬ ਵਿੱਚ ਸਕੂਲ ਸਿੱਖਿਆ ਸਕੱਤਰ ਨੇ ਦੱਸਿਆ ਹੈ ਕਿ ਸਕੂਲ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਖੋਲ੍ਹੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਿਆਂ ਤੋਂ ਰੋਜ਼ਾਨਾ ਆਧਾਰ ‘ਤੇ ਰਿਪੋਰਟਾਂ ਲਈਆਂ ਜਾ ਰਹੀਆਂ ਹਨ।ਸਿੱਖਿਆ ਮੰਤਰੀ ਨੇ ਕਿਹਾ ਕਿ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਰਾਜ ਵਿਚ ਸਕੂਲ ਖੋਲ੍ਹਣ ਦੀ ਸਥਿਤੀ ਦੌਰਾਨ ਵਿਚਾਰੀ ਜਾਣ ਵਾਲੀ ਨਿਰਧਾਰਤ ਕਾਰਜ ਪ੍ਰਣਾਲੀ (ਐਸ.ਓ.ਪੀਜ਼) ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ਜਿਸ ਤਹਿਤ ਦੱਸਿਆ ਗਿਆ ਹੈ ਕਿ ਸਕੂਲ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਤੇ ਕੇਵਲ ਤਿੰਨ ਘੰਟਿਆਂ ਲਈ ਖੋਲ੍ਹੇ ਜਾ ਸਕਦੇ ਹਨ। ਜਿਥੇ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਵੇ, ਉੱਥੇ ਅਧਿਆਪਕਾਂ ਨੂੰ ਤਿੰਨ ਘੰਟਿਆਂ ਲਈ ਦੋ ਸ਼ਿਫਟਾਂ ਵਿਚ ਬੁਲਾਇਆ ਜਾ ਸਕਦਾ ਹੈ।

ਸਕੂਲ ਖੋਲ੍ਹਣ ਸਮੇਂ ਸਾਰੇ ਸੁਰੱਖਿਆ ਉਪਾਅ/ਸੈਨੀਟਾਈਜ਼ੇਸ਼ਨ ਆਦਿ ਦੀ ਪਾਲਣਾ ਕੀਤੀ ਜਾਵੇਗੀ ਜਿਵੇਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਵਿੱਚ ਆਪਸੀ ਦੂਰੀ ਬਰਕਰਾਰ ਰੱਖਣਾ, ਸੈਨੀਟਾਈਜ਼ ਕਰਨਾ ਆਦਿ। ਇਸੇ ਤਰ੍ਹਾਂ ਕਲਾਸਾਂ ਵਿਚ ਔਸਤਨ 20 ਤੋਂ ਵੱਧ ਵਿਦਿਆਰਥੀ ਨਹੀਂ ਆਉਣਗੇ।

ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਦੋ ਵਿਦਿਆਰਥੀਆਂ ਨੂੰ ਇੱਕੋ ਬੈਂਚ ‘ਤੇ ਬੈਠਣ ਦੀ ਆਗਿਆ ਨਹੀਂ ਹੋਵੇਗੀ ਅਤੇ ਦੋਵਾਂ ਬੈਂਚਾਂ ਵਿਚਕਾਰ ਸਿਹਤ ਵਿਭਾਗ ਦੇ ਪ੍ਰੋਟੋਕੋਲ ਅਨੁਸਾਰ ਆਪਸੀ ਦੂਰੀ, ਸੈਨੇਟਾਈਜ਼ਰ ਦੀ ਵਰਤੋਂ ਕਰਨਾ, ਮਾਸਕ ਪਹਿਨਣਾ ਆਦਿ ਸਣੇ ਗ੍ਰਹਿ ਮੰਤਰਾਲੇ ਦੀਆਂ ਸਾਰੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
The post ਪੰਜਾਬ ਚ’ ਅਜੇ ਇਸ ਵਜ੍ਹਾ ਕਾਰਨ ਨਹੀਂ ਖੁੱਲਣਗੇ ਸਕੂਲ,ਸਿੱਖਿਆ ਮੰਤਰੀ ਨੇ ਲਿਆ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ appeared first on Sanjhi Sath.
ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ …
The post ਪੰਜਾਬ ਚ’ ਅਜੇ ਇਸ ਵਜ੍ਹਾ ਕਾਰਨ ਨਹੀਂ ਖੁੱਲਣਗੇ ਸਕੂਲ,ਸਿੱਖਿਆ ਮੰਤਰੀ ਨੇ ਲਿਆ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News