Breaking News
Home / Punjab / ਪੰਜਾਬ ਚ’ ਅੱਜ ਹੋਵੇਗਾ ਚੱਕਾ ਜਾਮ-ਸਫ਼ਰ ਕਰਨ ਵਾਲੇ ਹੋਜੋ ਸਾਵਧਾਨ

ਪੰਜਾਬ ਚ’ ਅੱਜ ਹੋਵੇਗਾ ਚੱਕਾ ਜਾਮ-ਸਫ਼ਰ ਕਰਨ ਵਾਲੇ ਹੋਜੋ ਸਾਵਧਾਨ

ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੀ ਸੂਰਤ ’ਚ 7 ਦਸੰਬਰ ਨੂੰ ਪੰਜਾਬ ਭਰ ਵਿਚ ਯੂਨੀਅਨਾਂ ਬੱਸਾਂ ਦਾ ਚੱਕਾ ਜਾਮ ਕਰ ਕੇ ਬੱਸ ਅੱਡੇ ਬੰਦ ਕਰਨਗੀਆਂ। ਇਸ ਨਾਲ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਯੂਨੀਅਨ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ।

ਪਨਬਸ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਦੇ 18 ਡਿਪੂਆਂ ਵਿਚ ਮੁਲਾਜ਼ਮ ਸਵੇਰ ਤੋਂ ਹੀ ਬੱਸ ਅੱਡੇ ਬੰਦ ਕਰ ਕੇ ਅਣਮਿੱਥੇ ਸਮੇਂ ਦੀ ਹੜਤਾਲ ਕਰਨਗੇ, ਜਿਸ ਵਿਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਰਹੇਗਾ।ਉਨ੍ਹਾਂ ਨੇ ਕਿਹਾ ਕਿ 7 ਦਸੰਬਰ ਯਾਨੀ ਅੱਜ ਤੋਂ ਯੂਨੀਅਨ ਦੇ 6000 ਕਰਮਚਾਰੀ ਹੜਤਾਲ ’ਤੇ ਰਹਿਣਗੇ ਅਤੇ ਅਣਮਿੱਥੇ ਸਮੇਂ ਲਈ 2100 ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ 8 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਇਸ ਦੌਰਾਨ ਹੋਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਰਾਜ ਦੇ ਮੁੱਖ ਮੰਤਰ ਅਤੇ ਟ੍ਰਾਂਸਪੋਰਟ ਮੰਤਰੀ ਦੇ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ।

ਪਨਬਸ, ਪੀ. ਆਰ. ਟੀ. ਸੀ. ਵੱਲੋਂ ਆਪਣੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ ਵਿਚ ਪੰਜਾਬ ਗਵਰਨਮੈਂਟ ਟ੍ਰਾਂਸਪੋਰਟ ਵਰਕਰਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਸਿੰਘ ਢਿੱਲੋਂ, ਰਣਧੀਰ ਸਿੰਘ, ਮਨਪ੍ਰੀਤ ਸਿੰਘ, ਕੁਲਬੀਰ ਸਿੰਘ, ਗੁਰਸ਼ਰਣਜੀਤ ਸਿੰਘ ਆਦਿ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕਰਦੀ, ਉਦੋਂ ਤੱਕ ਉਹ ਉਨ੍ਹਾਂ ਦੀ ਹਮਾਇਤ ਵਿਚ ਡਟੇ ਰਹਿਣਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੀ ਸੂਰਤ ’ਚ 7 ਦਸੰਬਰ ਨੂੰ ਪੰਜਾਬ ਭਰ ਵਿਚ ਯੂਨੀਅਨਾਂ ਬੱਸਾਂ ਦਾ ਚੱਕਾ ਜਾਮ ਕਰ ਕੇ ਬੱਸ …

Leave a Reply

Your email address will not be published. Required fields are marked *