ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਅੱਜ ਹੂੰਝਾਫ਼ੇਰ ਜਿੱਤ ਹਾਸਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ‘ਚ ਵੱਡੀ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦੇਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਮੈਂ ‘ਆਪ’ ਨੂੰ ਪੰਜਾਬ ਚੋਣਾਂ ‘ਚ ਜਿੱਤ ਲਈ ਵਧਾਈ ਦੇਣਾ ਚਾਹਾਂਗਾ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦਾ ਹਾਂ।”
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਇਤਿਹਾਸਕ ਦਰਜ ਹਾਸਲ ਕੀਤੀ ਹੈ. ਉਥੇ ਹੀ ਕਾਂਗਰਸ ਨੂੰ 18 ਸੀਟਾਂ ਮਿਲੀਆਂ ਹਨ। ਬੀਜਪੀ ਨੂੰ ਦੋ, ਅਕਾਲੀ ਦਲ ਨੂੰ 3 ਜਦਕਿ ਬਸਪਾ ਤੇ ਆਜ਼ਾਦ ਉਮੀਦਵਾਰਾਂ ਨੂੰ ਇੱਕ-ਇੱਕ ਸੀਟ ਮਿਲੀ ਹੈ।
ਜ਼ਿਕਰਯੋਗ ਹੈ ਕਿ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਦੂਜੇ ਪਾਸੇ ਬਾਕੀ ਚਾਰੇ ਰਾਜਾਂ ਉਤਰਾਖੰਡ, ਯੂਪੀ, ਗੋਆ ਤੇ ਮਨੀਪੁਰ ਵਿੱਚ ਬੀਜੇਪੀ ਦੀ ਸਰਕਾਰ ਬਣੇਗੀ।ਚਾਰ ਰਾਜਾਂ ਵਿੱਚ ਬੀਜੇਪੀ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2022 ਦੇ ਨਤੀਜਿਆਂ ਨੇ 2024 ਦੇ ਨਤੀਜੇ ਤੈਅ ਕਰ ਦਿੱਤੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਅੱਜ ਹੂੰਝਾਫ਼ੇਰ ਜਿੱਤ ਹਾਸਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ …
Wosm News Punjab Latest News