Breaking News
Home / Punjab / ਪੰਜਾਬ ਚ’ ਆਪ ਨੇ ਫੇਰਿਆ ਝਾੜੂ-ਜਿੱਤੀਆਂ ਏਨੀਆਂ ਸੀਟਾਂ…..

ਪੰਜਾਬ ਚ’ ਆਪ ਨੇ ਫੇਰਿਆ ਝਾੜੂ-ਜਿੱਤੀਆਂ ਏਨੀਆਂ ਸੀਟਾਂ…..

ਅੱਜ 10 ਮਾਰਚ ਨੂੰ ਪੰਜਾਬ ਦੇ ਲੋਕਾਂ ਨੇ ਸੂਬੇ ਦਾ ਨਿਜ਼ਾਮ ਬਦਲ ਦਿੱਤਾ ਹੈ। ਇਹ ਸਵੇਰੇ ਪੰਜਾਬ ਦੇ ਲੋਕਾਂ ਲਈ ਨਵੀਂ ਉਮੀਦ ਦੀ ਕਿਰਨ ਲੈ ਕੇ ਆਈ ਹੈ। ਪੰਜਾਬ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡੀ ਪਾਰਟੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਨੇ ਇਕ ਪਾਸੜ ਜਿੱਤ ਹਾਸਲ ਕਰਦੇ ਹੋਏ 92 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜਦਕਿ ਸੱਤਾਧਾਰੀ ਕਾਂਗਰਸ ਪਾਰਟੀ 13 ਜਿੱਤਾਂ ਨਾਲ ਦੂਜੇ ਨੰਬਰ ‘ਤੇ ‘ਤੇ ਹੈ। ਬਾਕੀ ਸੀਟਾਂ ਵਿੱਚ ਅਕਾਲੀ ਦਲ ਨੂੰ 1, ਭਾਜਪਾ ਨੂੰ 2 ਅਤੇ ਆਜ਼ਾਦ ਨੂੰ 1 ਸੀਟ ਮਿਲੀ ਹੈ।

ਆਮ ਆਦਮੀ ਪਾਰਟੀ ਦੀ ਇਸ ਹੂੰਝਾ ਫੇਰ ਜਿੱਤ ਨਾਲ ਉਸ ਨੇ ਪੂਰਨ ਬਹੁਮਤ ਨੂੰ ਵੀ ਪਿਛੇ ਛੱਡ ਦਿੱਤਾ। ਹੁਣ ਪੰਜਾਬ ਨੂੰ ਅਗਲੇ ਦਿਨਾਂ ਦੌਰਾਨ ਨਵੇਂ ਮੁੱਖ ਮੰਤਰੀ ਵੱਜੋਂ ਭਗਵੰਤ ਮਾਨ ਵੇਖਣ ਨੂੰ ਮਿਲਣਗੇ, ਜਦਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਛੇਤੀ ਹੀ ਅਸਤੀਫਾ ਸੌਂਪਣਗੇ।

ਪੰਜਾਬ ਦੇ ਲੋਕਾਂ ਨੇ ਸੱਤਾਧਾਰੀ ਕਾਂਗਰਸ ਅਤੇ ਅਕਾਲੀ ਦਲ ਨੂੰ ਭਾਂਜ ਦਿੰਦਿਆਂ ਵੱਡੀ ਪੱਧਰ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਹੈ। ਲੋਕਾਂ ਨੇ ਕਾਂਗਰਸ, ਅਕਾਲੀ ਦਲ, ਭਾਜਪਾ, ਬਸਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਵੱਡੇ ਤੋਂ ਵੱਡੇ ਲੀਡਰ ਵੀ ਨਹੀਂ ਬਖ਼ਸ਼ ਅਤੇ ਆਮ ਵਿਅਕਤੀਆਂ ਨੂੰ ਉਨ੍ਹਾਂ ਉਪਰ ਜਿੱਤ ਹਾਸਲ ਕਰਵਾਈ।

ਇਨ੍ਹਾਂ ਵੱਡੇ ਲੀਡਰਾਂ ਵਿੱਚ ਮੁੱਖ ਮੰਤਰੀ ਅਤੇ ਕਾਂਗਰਸ ਦੇ ਅਗਲੇ ਸੀਐਮ ਚਿਹਰੇ ਚਰਨਜੀਤ ਸਿੰਘ ਚੰਨੀ (Charanjit Singh Channi) ਦੋਵੇਂ ਸੀਟਾਂ ਤੋਂ, ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh Badal), ਅਕਾਲੀ ਦਲ ਦੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਅਤੇ ਪ੍ਰਧਾਨ ਸੁਖਬੀਰ ਬਾਦਲ (Sukhbir Badal), ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Sidhu), ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਅਤੇ ਹੋਰ ਕਈ ਅਜਿਹੇ ਨੇਤਾ ਹਨ, ਜਿਹੜੇ ਅੱਜ ਇਸ ਝਾੜੂ ਦੀ ਹਨੇਰ੍ਹੀ ਵਿੱਚ ਰੁੜ੍ਹ ਗਏ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਅੱਜ 10 ਮਾਰਚ ਨੂੰ ਪੰਜਾਬ ਦੇ ਲੋਕਾਂ ਨੇ ਸੂਬੇ ਦਾ ਨਿਜ਼ਾਮ ਬਦਲ ਦਿੱਤਾ ਹੈ। ਇਹ ਸਵੇਰੇ ਪੰਜਾਬ ਦੇ ਲੋਕਾਂ ਲਈ ਨਵੀਂ ਉਮੀਦ ਦੀ ਕਿਰਨ ਲੈ ਕੇ ਆਈ ਹੈ। ਪੰਜਾਬ ਵਾਸੀਆਂ …

Leave a Reply

Your email address will not be published. Required fields are marked *