ਅਮਨ ਅਤੇ ਸ਼ਾਂਤੀ ਸਥਾਪਤ ਕੀਤੇ ਜਾਣ ਵਾਸਤੇ ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਖਤ ਹਦਾਇਤਾਂ ਸੂਬੇ ਅੰਦਰ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਕਿਉਂਕਿ ਪੰਜਾਬ ਵਿੱਚ ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦਾ ਪੰਜਾਬ ਦੇ ਹਾਲਾਤ ਤੇ ਗਹਿਰਾ ਅਸਰ ਹੋ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ,ਜਿਸ ਸਦਕਾ ਸਥਿਤੀ ਨੂੰ ਕਾਬੂ ਹੇਠ ਰਖਿਆ ਜਾ ਸਕੇ।
ਜਿਸ ਨਾਲ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕੀਤੀ ਜਾ ਸਕੇ। ਹੁਣ ਪੰਜਾਬ ਵਿਚ ਏਥੇ ਪੈਲਸਾਂ ਵਿੱਚ ਕੀਤੇ ਜਾਣ ਵਾਲੇ ਵਿਆਹ-ਸ਼ਾਦੀਆਂ ਨੂੰ ਲੈ ਕੇ ਪਾਬੰਦੀ ਲਗਾਏ ਜਾਣ ਦੇ ਹੁਕਮ ਜਾਰੀ ਹੋਏ ਹਨ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਐਸ ਏ ਐਸ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਿਤ ਤਲਵਾੜ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।
ਜਿਨ੍ਹਾਂ ਵਿੱਚ ਜਿਲੇ ਦੀ ਹੱਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਹੋਣ ਵਾਲੇ ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ਦੇ ਵਿੱਚ ਆਉਣ ਵਾਲੇ ਲੋਕਾਂ ਅਤੇ ਮਹਿਮਾਨਾਂ ਨੂੰ ਅਸਲਾ ਲੈ ਕੇ ਆਉਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਕਿਉਂਕਿ ਜਿੱਥੇ ਵਿਆਹ-ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਨਾਲ ਲਾਇਸੰਸੀ ਅਸਲਾ ਲਿਆਂਦਾ ਜਾਂਦਾ ਹੈ ਅਤੇ ਖੁਸ਼ੀ ਦੇ ਮੌਕੇ ਤੇ ਫਾਇਰ ਕੀਤੇ ਜਾਂਦੇ ਹਨ ਜਿਸ ਕਾਰਨ ਕਈ ਲੋਕ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ ਅਤੇ ਕਈ ਲੋਕਾਂ ਦੀ ਮੌਤ ਵੀ ਹੋ ਜਾਂਦੀ ਹੈ।
ਉਥੇ ਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਉਣ ਵਾਸਤੇ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਅਸਲਾ ਲੈ ਕੇ ਆਉਣ ਉਪਰ ਪਾਬੰਦੀ ਲਾਗੂ ਕੀਤੀ ਗਈ ਹੈ, ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਅਮਨ ਅਤੇ ਸ਼ਾਂਤੀ ਸਥਾਪਤ ਕੀਤੇ ਜਾਣ ਵਾਸਤੇ ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਖਤ ਹਦਾਇਤਾਂ ਸੂਬੇ ਅੰਦਰ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਸਖਤੀ ਵਰਤਣ ਦੇ …
Wosm News Punjab Latest News