ਐਗਜ਼ਿਟ ਪੋਲ ਦੀ ਰਿਪੋਰਟ ਮੁਤਾਬਕ ਪੰਜਾਬ ’ਚ ‘ਆਪ’ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਆਮ ਆਦਮੀ ਪਾਰਟੀ ਨੂੰ 41 ਫੀਸਦੀ ਵੋਟਾਂ ਮਿਲਣ ਦੀ ਉਮੀਦ ਹੈ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਨੂੰ 76 ਤੋਂ 90 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 28 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਹੈ,
ਜਿਸ ’ਚ ਕਾਂਗਰਸ 19 ਤੋਂ 31 ਸੀਟਾਂ ਹਾਸਿਲ ਕਰ ਸਕਦੀ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ 19 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਹੈ, ਜਿਸ ’ਚ ਉਹ 7 ਤੋਂ 11 ਸੀਟਾਂ ਹਾਸਲ ਕਰ ਸਕਦਾ ਹੈ, ਜਦਕਿ ਭਾਜਪਾ ਨੂੰ 7 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਪ੍ਰਗਟਾਈ ਹੈ, ਜਿਸ ’ਚ ਪਾਰਟੀ 1 ਤੋਂ 4 ਸੀਟਾਂ ਹਾਸਲ ਕਰਨ ’ਚ ਸਫਲ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਮੁੱਖ ਮੁਕਾਬਲਾ ਹੋਣ ਦੀ ਚਰਚਾ ਚੱਲ ਰਹੀ ਹੈ, ਜਦਕਿ ਅਕਾਲੀ ਦਲ ਬਾਰੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਅਕਾਲੀ ਦਲ ਭਾਜਪਾ ਨਾਲ ਗੱਠਜੋੜ ਕਰਕੇ ਸਰਕਾਰ ਬਣਾ ਸਕਦਾ ਹੈ। ਰਿਪੋਰਟ ਮੁਤਾਬਕ ਭਾਜਪਾ ਨੂੰ ਸਭ ਤੋਂ ਘੱਟ 7 ਫੀਸਦੀ ਸੀਟਾਂ ਮਿਲਣ ਦੀ ਸੰਭਾਵਨਾ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰਕੇ ਹੀ ਸੂਬੇ ’ਚ ਆਪਣਾ ਅਕਸ ਬਚਾ ਸਕਦੀ ਹੈ। ਇਸ ਸਭ ਦੇ ਬਾਵਜੂਦ ਹੁਣ 10 ਮਾਰਚ ਨੂੰ ਹੀ ਪਤਾ ਲੱਗੇਗਾ ਕਿ ਕਿਹੜੀ ਪਾਰਟੀ ਸੱਤਾ ’ਚ ਆਉਂਦੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: jagbani
ਐਗਜ਼ਿਟ ਪੋਲ ਦੀ ਰਿਪੋਰਟ ਮੁਤਾਬਕ ਪੰਜਾਬ ’ਚ ‘ਆਪ’ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਆਮ ਆਦਮੀ ਪਾਰਟੀ ਨੂੰ 41 ਫੀਸਦੀ ਵੋਟਾਂ ਮਿਲਣ ਦੀ ਉਮੀਦ ਹੈ, ਜਿਸ ਤੋਂ ਜ਼ਾਹਿਰ …
Wosm News Punjab Latest News