ਪੰਜਾਬ ਵਿਚ ਦੇਰ ਰਾਤ ਹੋਈ ਬਾਰਿਸ਼ ਨਾਲ ਲੋਕਾਂ ਨੂੰ ਪਿਛਲੇ ਚਾਰ ਦਿਨਾਂ ਤੋਂ ਪੈ ਰਹੀ ਤੇਜ਼ ਧੁੱਪ ਅਤੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਦਿਨ ਦਾ ਤਾਪਮਾਨ ਆਮ ਨਾਲੋਂ ਦੋ-ਤਿੰਨ ਡਿਗਰੀ ਜ਼ਿਆਦਾ ਸੀ, ਜਿਸ ਕਾਰਨ ਲੋਕ ਗਰਮੀ ਤੋਂ ਪਰੇਸ਼ਾਨ ਸਨ। ਹਾਲਾਂਕਿ ਬੁੱਧਵਾਰ ਰਾਤ ਨੂੰ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਈ। ਲੁਧਿਆਣਾ ਵਿਚ ਵੀ ਵੀਰਵਾਰ ਸਵੇਰੇ ਭਾਰੀ ਬਾਰਿਸ਼ ਨਾਲ ਲੋਕਾਂ ਨੂੰ ਰਾਹਤ ਮਿਲੀ।
ਇਸ ਤੋਂ ਇਲਾਵਾ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਹੋਈ ਬਾਰਿਸ਼ ਨੇ ਵੀ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ। ਕਈ ਥਾਵਾਂ ‘ਤੇ ਹੁਣ ਵੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਦਾ ਅਨੁਮਾਨ ਹੈ ਕਿ ਸ਼ੁੱਕਰਵਾਰ ਨੂੰ ਵੀ ਮੌਸਮ ਬਦਲੇਗਾ ਅਤੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ। ਵਿਭਾਗ ਅਨੁਸਾਰ ਬਠਿੰਡਾ ਵਿਚ ਜ਼ਿਆਦਾਤਰ ਤਾਪਮਾਨ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਦੋ ਡਿਗਰੀ ਜ਼ਿਆਦਾ ਰਿਹਾ।
ਇਸੇ ਤਰ੍ਹਾਂ ਅੰਮ੍ਰਿਤਸਰ ਵਿਚ ਜ਼ਿਆਦਾਤਰ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇਕ ਡਿਗਰੀ ਜ਼ਿਆਦਾ ਰਿਹਾ। ਚੰਡੀਗੜ੍ਹ ਵਿਚ ਜ਼ਿਆਦਾਤਰ ਤਾਪਮਾਨ 35 ਡਿਗਰੀ, ਜਲੰਧਰ ਵਿਚ 34.5 ਡਿਗਰੀ, ਲੁਧਿਆਣਾ ਵਿਚ 34.2 ਡਿਗਰੀ, ਪਟਿਆਲਾ ਵਿਚ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਦੋ ਅਗਸਤ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਕਈ ਥਾਵਾਂ ‘ਤੇ ਹੁਣ ਵੀ ਬੱਦਲਵਾਈ ਬਣੀ ਹੋਈ ਹੈ।
ਦੇਸ਼ ਦੀ ਰਾਜਧਾਨੀ ਵਿਚ ਵੀ ਹੋਈ ਬਾਰਿਸ਼ – ਦਿੱਲੀ ਵਿਚ ਬੁੱਧਵਾਰ ਤੋਂ ਬਾਅਦ ਵੀਰਵਾਰ ਸਵੇਰੇ ਵੀ ਕੁਝ ਹਿੱਸਿਆਂ ਵਿਚ ਬਾਰਿਸ਼ ਹੋਈ। ਮੌਸਮ ਵਿਭਾਗ ਵੱਲੋਂ ਹੋਰ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਪੱਛਮੀ ਦਿੱਲੀ ਦੇ ਇਲਾਕਿਆਂ ਵਿਚ ਸਵੇਰ ਸਮੇਂ ਵੀ ਰਾਤ ਵਰਗਾ ਮਾਹੌਲ ਸੀ।
ਇਸ ਤੋਂ ਇਲਾਵਾ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਦੇ ਚਲਦਿਆਂ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਨੇ ਕੇਰਲ ਵਿਚ ਭਾਰੀ ਬਾਰਿਸ਼ ਦੇ ਚਲਦਿਆਂ ਰੈੱਡ ਅਲਰਟ ਜਾਰੀ ਕੀਤਾ ਹੈ।news source: rozanaspokesman
The post ਪੰਜਾਬ ਚ’ ਇਹਨਾਂ ਥਾਂਵਾਂ ਤੇ ਆਵੇਗਾ ਜ਼ੋਰਦਾਰ ਮੀਂਹ,ਹੋ ਜਾਓ ਤਿਆਰ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਵਿਚ ਦੇਰ ਰਾਤ ਹੋਈ ਬਾਰਿਸ਼ ਨਾਲ ਲੋਕਾਂ ਨੂੰ ਪਿਛਲੇ ਚਾਰ ਦਿਨਾਂ ਤੋਂ ਪੈ ਰਹੀ ਤੇਜ਼ ਧੁੱਪ ਅਤੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਦਿਨ ਦਾ ਤਾਪਮਾਨ ਆਮ ਨਾਲੋਂ …
The post ਪੰਜਾਬ ਚ’ ਇਹਨਾਂ ਥਾਂਵਾਂ ਤੇ ਆਵੇਗਾ ਜ਼ੋਰਦਾਰ ਮੀਂਹ,ਹੋ ਜਾਓ ਤਿਆਰ-ਦੇਖੋ ਪੂਰੀ ਖ਼ਬਰ appeared first on Sanjhi Sath.