ਗੜ੍ਹਸ਼ੰਕਰ ਰੋਡ ‘ਤੇ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਦਰਅਸਲ ਸੈਲਾ ਖੁਰਦ ਨੇੜੇ ਇਕ ਕਾਰ ਦੀ ਕੈਂਟਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਸਾਲ ਦੀ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਜਗਜੀਤ ਕੌਰ ਆਪਣੀ 4 ਸਾਲਾ ਬੇਟੀ ਕਿਰਨਜੋਤ ਅਤੇ ਮਾਂ ਗੁਰਦੀਪ ਕੌਰ ਨਾਲ ਕਾਰ ‘ਚ ਸਵੇਰੇ 8:30 ਵਜੇ ਜ਼ਿਲਾ ਹੁਸ਼ਿਆਰਪੁਰ ਤੋਂ ਆਨੰਦਪੁਰ ਸਾਹਿਬ ਜਾ ਰਹੀ ਸੀ। ਇਸ ਕਾਰ ਨੂੰ ਵਿੱਕੀ ਚਲਾ ਰਿਹਾ ਸੀ।
ਜਦੋਂ ਇਹ ਕਾਰ ਸਵੇਰੇ 11.30 ਵਜੇ ਸੈਲਾ ਖੁਰਦ ਨੇੜੇ ਪੁੱਜੀ ਤਾਂ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਟਕਰਾ ਗਈ। ਇਸ ਕਾਰਨ ਕਾਰ ਕੈਂਟਰ ਦੇ ਹੇਠਾਂ ਫਸ ਗਈ। ਕਾਰ ਅਤੇ ਕੈਂਟਰ ਦੀ ਟੱਕਰ ਦੀ ਜ਼ੋਰਦਾਰ ਆਵਾਜ਼ ਸੁਣ ਕੇ ਰਾਹਗੀਰਾਂ ਨੇ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਲੋਕਾਂ ਨੇ ਦੱਸਿਆ ਕਿ ਹਾਦਸੇ ਵਿੱਚ ਕਾਰ ਚਾਲਕ ਵਿੱਕੀ ਅਤੇ ਜਗਜੀਤ ਕੌਰ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਬੱਚੀ ਅਤੇ ਇਕ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖਲ ਕਰਵਾਇਆ ਸੀ।
ਇੱਥੇ ਡਿਊਟੀ ‘ਤੇ ਮੌਜੂਦ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ, ਨਾਲ ਹੀ ਬੱਚੀ ਨੂੰ ਬਿਹਤਰ ਇਲਾਜ ਲਈ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ ਸੀ। ਪਰ ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕਾ ਦੇ ਪਤੀ ਅਮਨਦੀਪ ਸਿੰਘ ਨੇ ਦੱਸਿਆ ਕਿ ਜਗਜੀਤ ਕੌਰ ਆਪਣੀ ਮਾਤਾ ਗੁਰਦੀਪ ਕੌਰ ਨੂੰ ਆਨੰਦਪੁਰ ਸਾਹਿਬ ਛੱਡਣ ਲਈ ਬੱਚੀ ਨਾਲ ਗਈ ਸੀ।
ਉਨ੍ਹਾਂ ਦੱਸਿਆ ਕਿ ਜਗਜੀਤ ਕੌਰ ਜਗਤਜੋਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿੱਚ ਡੀ.ਪੀ. ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।
ਗੜ੍ਹਸ਼ੰਕਰ ਰੋਡ ‘ਤੇ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਦਰਅਸਲ ਸੈਲਾ ਖੁਰਦ ਨੇੜੇ ਇਕ ਕਾਰ ਦੀ ਕੈਂਟਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਸਾਲ ਦੀ ਬੱਚੀ ਸਮੇਤ ਚਾਰ …