ਫਿਰੋਜ਼ਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਫਿਰੋਜ਼ਪੁਰ-ਮੱਲਾਂਵਲਾ ਰੋਡ ‘ਤੇ ਸਥਿਤ ਭੇਡੀਆਂ ਕੋਲ ਵਾਪਰਿਆ, ਜਿਥੇ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਤਿੰਨੋਂ ਨੌਜਵਾਨ ਦੋਸਤ ਸਨ।
ਮ੍ਰਿਤਕਾਂ ਦੀ ਪਛਾਣ 28 ਸਾਲਾ ਮਨਦੀਪ ਸਿੰਘ ਉਰਫ ਮਾਣਾ, 25 ਸਾਲਾ ਗੁਰਵਿੰਦਰ ਸਿੰਘ ਅਤੇ ਅਗਮ ਸ਼ਰਮਾ ਵਜੋਂ ਹੋਈ ਹੈ। ਤਿੰਨੇ ਨੌਜਵਾਨ ਕਸਬਾ ਮੱਲਾਂਵਾਲਾ ਦੇ ਰਹਿਣ ਵਾਲੇ ਸਨ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਥਾਣਾ ਆਰਿਫ ਕੇ ‘ਚ ਮਾਮਲਾ ਦਰਜ ਕਰ ਲਿਆ।
ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਪਿੰਡ ਭੇਡੀਆਂ ਵਿੱਚ ਸਥਿਤ ਪੈਲੇਸ ਦੇ ਨੇੜੇ ਇਹ ਹਾਦਸਾ ਵਾਪਰਿਆ। ਪਤਾ ਲੱਗਾ ਹੈ ਕਿ ਤਿੰਨੋਂ ਜਣੇ ਸਵਿਫਟ ਕਾਰ ਵਿੱਚ ਲਧਿਆਣਾ ਗਏ ਹੋਏ ਸਨ, ਉਥੋਂ ਸਾਮਾਨ ਲੈ ਕੇ ਵਾਪਸ ਪਰਤਦੇ ਸਮੇਂ ਆਪਣੇ ਦੋਸਤ ਦੇ ਘਰ ਡਿਨਰ ਕੀਤਾ ਤੇ ਫਿਰ ਫਿਰੋਜ਼ਪੁਰ ਤੋਂ ਮੱਲਾਂਵਾਲਾ ਪਰਤ ਰਹੇ ਸਨ ਕਿ ਉਹ ਹਾਦਸੇ ਦੇ ਸ਼ਿਕਾਰ ਹੋ ਗਏ ਅਤੇ ਤਿੰਨਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕੀ ਕਾਰ ਦੇ ਪਰਖੱਚੇ ਉੱਡ ਗਏ।
ਗੱਡੀਆਂ ਦੀ ਟੱਕਰ ਦੀ ਆਵਾਜ਼ ਸੁਣ ਕੇ ਪਿੰਡ ਵਾਲੇ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਪਿੰਡ ਵਾਲਿਆਂ ਨੇ ਨੌਜਵਾਨਾਂ ਨੂੰ ਬੜੀ ਮੁਸ਼ਕਲ ਨਾਲ ਕਾਰ ਵਿੱਚੋਂ ਬਾਹਰ ਕੱਢਿਆ ਗਿਆ। ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੋਸਟਮਾਰਟਮ ਤੋਂ ਬਾਅਦ ਅੱਜ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਫਿਰੋਜ਼ਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਫਿਰੋਜ਼ਪੁਰ-ਮੱਲਾਂਵਲਾ ਰੋਡ ‘ਤੇ ਸਥਿਤ ਭੇਡੀਆਂ ਕੋਲ ਵਾਪਰਿਆ, ਜਿਥੇ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ …
Wosm News Punjab Latest News