ਅੱਜ ਬਰਨਾਲਾ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਬੱਚਿਆਂ ਨਾਲ ਭਰੀ ਬਰਨਾਲਾ ਏਅਰ ਫੋਰਸ ਸਕੂਲ ਕੇਂਦਰੀ ਵਿੱਦਿਆ ਮੰਦਰ ਦੀ ਬੱਸ ’ਤੇ ਕੁਝ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਨ੍ਹਾਂ ਹਮਲਾਵਰਾਂ ਨੇ ਬੱਸ ਦੇ ਡਰਾਈਵਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਜ਼ਖ਼ਮੀ ਹੋਏ ਡਰਾਈਵਰ ਨੇ ਹਿੰਮਤ ਅਤੇ ਸੂਝ-ਬੂਝ ਦਾ ਸਬੂਤ ਦਿੰਦਿਆਂ ਬੱਸ ਨੂੰ ਵਾਰਦਾਤ ਵਾਲੀ ਥਾਂ ਤੋਂ ਬੜੀ ਤੇਜ਼ੀ ਨਾਲ ਭਜਾਇਆ ਅਤੇ ਨੇੜੇ ਪੈਂਦੇ ਡੀ. ਐੱਸ. ਪੀ. ਦਫ਼ਤਰ ’ਚ ਲੈ ਗਿਆ। ਜਿਸ ਕਾਰਨ ਕੋਈ ਵੱਡੀ ਘਟਨਾ ਵਾਪਰਨ ਤੋਂ ਟਲ ਗਈ। ਇਸ ਦੌਰਾਨ ਬੱਸ ’ਚ ਸਵਾਰ 34-35 ਸਕੂਲੀ ਬੱਚੇ ਵਾਲ ਵਾਲ ਬਚ ਗਏ। ਬੱਚੇ ਡਰ ਨਾਲ ਸਹਿਮ ਗਏ।
ਜਾਣਕਾਰੀ ਅਨੁਸਾਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਚਾਰ ਮੋਟਰਸਾਈਕਲ ਸਵਾਰਾਂ ਨੇ ਬੱਸ ’ਤੇ ਅਚਾਨਕ ਹਮਲਾ ਕਰ ਦਿੱਤਾ, ਜਿਸ ਡਰਾਈਵਰ ਜ਼ਖ਼ਮੀ ਹੋ ਗਿਆ। ਉਕਤ ਡਰਾਈਵਰ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਕੁਝ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ,
ਜਿਸ ਦੇ ਚਲਦਿਆਂ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਕਤ ਹਮਲਾਵਰਾਂ ਨੇ ਉਸ ਨੂੰ ਬੱਸ ਰੋਕ ਕੇ ਹੇਠਾਂ ਉਤਰਨ ਲਈ ਕਿਹਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ੳੁਹ ਜ਼ਖ਼ਮੀ ਹੋ ਗਿਆ। ਪੁਲਸ ਪ੍ਰਸ਼ਾਸਨ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਿਹਾ ਹੈ। ਇਸ ਦੌਰਾਨ ਡੀ. ਐੱਸ. ਪੀ. ਬਰਨਾਲਾ ਸਤਵੀਰ ਸਿੰਘ ਬੈਂਸ ਨੇ ਇਕ ਹਮਲਾਵਰ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਹੈ ਅਤੇ ਬਾਕੀ ਹਮਲਾਵਰਾਂ ਦੀ ਭਾਲ ਜਾਰੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਅੱਜ ਬਰਨਾਲਾ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਬੱਚਿਆਂ ਨਾਲ ਭਰੀ ਬਰਨਾਲਾ ਏਅਰ ਫੋਰਸ ਸਕੂਲ ਕੇਂਦਰੀ ਵਿੱਦਿਆ ਮੰਦਰ ਦੀ ਬੱਸ ’ਤੇ ਕੁਝ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ …