Breaking News
Home / Punjab / ਪੰਜਾਬ ਚ ਐੱਨਆਰਆਈ ਦੇ ਘਰੇ ਵਿਛੀਆਂ ਲਾਸ਼ਾਂ – ਇਲਾਕੇ ਚ ਛਾਈ ਸੋਗ ਦੀ ਲਹਿਰ

ਪੰਜਾਬ ਚ ਐੱਨਆਰਆਈ ਦੇ ਘਰੇ ਵਿਛੀਆਂ ਲਾਸ਼ਾਂ – ਇਲਾਕੇ ਚ ਛਾਈ ਸੋਗ ਦੀ ਲਹਿਰ

ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਚੁੱਕੇ ਸਨ ਅਤੇ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨ ਕਰਕੇ ਆਪਣੀ ਜ਼ਿੰਦਗੀ ਦੇ ਕਈ ਗਲਤ ਫੈਸਲੇ ਲੈ ਲਏ ਗਏ ਸਨ।

ਉਥੇ ਹੀ ਪੰਜਾਬ ਵਿੱਚ ਆਏ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਲੋਕਾਂ ਵੱਲੋਂ ਪਰਿਵਾਰਕ ਝਗੜਿਆਂ ਦੇ ਚੱਲਦੇ ਹੋਏ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।ਜਿਸ ਦਾ ਖਮਿਆਜਾ ਪਰਵਾਰਕ ਮੈਂਬਰਾਂ ਨੂੰ ਭੁਗਤਣਾ ਪੈਂਦਾ ਹੈ। ਹੁਣ ਇੱਕ ਐਨ ਆਰ ਆਈ ਦੇ ਘਰ ਹੋਈਆਂ ਮੌਤਾਂ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਪੂਰਥਲਾ ਜ਼ਿਲ੍ਹੇ ਅਧੀਨ ਆਉਣ ਵਾਲੇ ਸੁਲਤਾਨਪੁਰ ਲੋਧੀ ਦੇ ਬਾਬਾ ਦੀਪ ਸਿੰਘ ਨਗਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਔਰਤ ਵੱਲੋਂ ਆਪਣੀਆਂ ਦੋ ਧੀਆਂ ਦੇ ਸਮੇਤ ਜ਼-ਹਿ-ਰੀ-ਲੀ ਚੀਜ਼ ਨਿਗਲ ਲਈ ਗਈ ਜਿਸ ਕਾਰਨ ਇਕ ਧੀ ਸਮੇਤ ਮਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਕ ਧੀ ਬਚਾ ਲਈ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਦਿਓਰ ਨੇ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਭਰਾ ਲੰਮੇ ਸਮੇਂ ਤੋਂ ਇਟਲੀ ਵਿਚ ਕੰਮ ਕਰਦੇ ਹੋਏ ਰਹਿ ਰਿਹਾ ਹੈ। ਉਥੇ ਹੀ ਉਸ ਦੀ ਪਤਨੀ ਆਪਣੀਆਂ ਦੋ ਧੀਆਂ ਦੇ ਸਮੇਤ ਬਾਕੀ ਪਰਿਵਾਰਕ ਮੈਂਬਰਾਂ ਤੋਂ ਵਖਰੇ ਘਰ ਵਿਚ ਰਹਿ ਰਹੀ ਸੀ। ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਸਵੇਰੇ 10 ਵਜੇ ਲੱਗਾ ਜਦੋਂ ਉਨ੍ਹਾਂ ਦੇ ਗੁਆਂਢੀਆਂ ਵੱਲੋਂ ਦੱਸਿਆ ਗਿਆ ਕਿ ਮਾਂ ਅਤੇ ਧੀਆਂ ਬੇਹੋਸ਼ ਹਨ। ਜਿਸ ਉਪਰੰਤ ਉਹਨਾ ਨੂੰ ਲਾਲਾ ਲਾਜਪਤ ਰਾਏ ਹਸਪਤਾਲ ਲਿਆਂਦਾ ਗਿਆ ,ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਭੇਜ ਦਿੱਤਾ ਗਿਆ।

ਜਿੱਥੇ ਛੋਟੀ ਧੀ ਹਰਮਨਪ੍ਰੀਤ ਕੌਰ ਦੀ ਮੌਤ ਹੋ ਗਈ, ਜਿਸ ਦੀ ਉਮਰ 6 ਸਾਲ ਦੱਸੀ ਗਈ ਹੈ ਅਤੇ ਬੱਚਿਆਂ ਦੀ ਮਾਂ 37 ਸਾਲਾ ਦਿਲਜੀਤ ਕੌਰ ਨੂੰ ਮਕਸੂਦਾਂ ਸਥਿਤ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਸ਼ੁੱਕਰਵਾਰ ਰਾਤ ਨੂੰ ਉਸਦੀ ਵੀ ਗੰਭੀਰ ਹਾਲਤ ਦੇ ਚਲਦੇ ਹੋਏ ਮੌਤ ਹੋ ਗਈ। ਉਥੇ ਹੀ 13 ਸਾਲਾਂ ਰਾਜਬੀਰ ਕੌਰ ਦੀ ਹਾਲਤ ਵਿੱਚ ਸੁਧਾਰ ਹੋਣ ਤੇ ਉਸਨੂੰ ਸਿਵਲ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। …

Leave a Reply

Your email address will not be published. Required fields are marked *