ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ ‘ਚ ਵੀ ਮਾਰੂ ਹੁੰਦਾ ਜਾ ਰਿਹਾ ਹੈ। ਅੱਜ ਮੰਗਲਵਾਰ ਨੂੰ ਜਲੰਧਰ ‘ਚ 8 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੀ ਉਮਰ 55 ਸਾਲ ਦੱਸੀ ਜਾ ਰਹੀ ਹੈ ਜੋ ਗੁਰੂ ਨਾਨਕ ਨਗਰ ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 22 ਹੋ ਗਈ ਹੈ।
ਦੇਸ਼ ‘ਚ ਕੋਰੋਨਾ ਦੇ 18,522 ਨਵੇਂ ਮਾਮਲੇ, 3 ਲੱਖ ਤੋਂ ਵਧੇਰੇ ਲੋਕ ਹੋਏ ਠੀਕ
ਦੇਸ਼ ਵਿਚ ਕੋਰੋਨਾ ਵਾਇਰਸ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਵਿਚ ਵਾਇਰਸ ਦੇ 18,522 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੀੜਤਾਂ ਦਾ ਅੰਕੜਾ 5.66 ਲੱਖ ਦੇ ਪਾਰ ਪਹੁੰਚ ਗਿਆ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ 18,522 ਨਵੇਂ ਮਾਮਲਿਆਂ ਨਾਲ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 5,66,840 ਹੋ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਇਸ ਕੋਰੋਨਾ ਨਾਲ 418 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 16,893 ਤੱਕ ਪੁੱਜ ਗਈ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ ‘ਚ ਵੀ ਇਜ਼ਾਫਾ ਹੋ ਰਿਹਾ ਹੈ ਅਤੇ ਇਸ ਸਮੇਂ ਦੌਰਾਨ 13,099 ਰੋਗੀ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 3,34,822 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਅਜੇ ਕੋਰੋਨਾ ਵਾਇਰਸ ਦੇ 2,15,125 ਸਰਗਰਮ ਮਾਮਲੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani
The post ਪੰਜਾਬ ਚ’ ਕਰੋਨਾ ਦਾ ਕਹਿਰ ਹੋਇਆ ਤੇਜ਼, ਹੁਣੇ ਹੁਣੇ ਇੱਥੇ ਆਏ 8 ਨਵੇਂ ਪੋਜ਼ੀਟਿਵ ਅਤੇ 1 ਹੋਈ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.
ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ ‘ਚ ਵੀ ਮਾਰੂ ਹੁੰਦਾ ਜਾ ਰਿਹਾ ਹੈ। ਅੱਜ ਮੰਗਲਵਾਰ ਨੂੰ ਜਲੰਧਰ ‘ਚ 8 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ …
The post ਪੰਜਾਬ ਚ’ ਕਰੋਨਾ ਦਾ ਕਹਿਰ ਹੋਇਆ ਤੇਜ਼, ਹੁਣੇ ਹੁਣੇ ਇੱਥੇ ਆਏ 8 ਨਵੇਂ ਪੋਜ਼ੀਟਿਵ ਅਤੇ 1 ਹੋਈ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.