ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ‘ਚ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਕਾਰਨ ਪੰਜਾਬ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਕਈ ਮਰੀਜ਼ ਮੌਤ ਦੇ ਮੂੰਹ ‘ਚ ਵੀ ਜਾ ਰਹੇ ਹਨ। ਤਾਜ਼ਾ ਮਾਮਲੇ ‘ਚ ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਦੇ ਕਾਰਨ ਸਰੰਪਚ ਦੀ ਮੌਤ ਹੋਣ ਦੀ ਖਬਰ ਮਿਲੀ ਹੈ।
ਮਿਲੀ ਜਾਣਕਾਰੀ ਮੁਤਾਬਕ ਹਠੂਰ ਨੇੜਲੇ ਪਿੰਡ ਜੱਟਪੁਰਾ ਦੇ ਮੌਜੂਦਾ ਸਰਪੰਚ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਰਾਜ ਸਿੰਘ ਰਾਜਾ ਦੀ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ। ਸਰਪੰਚ ਜਗਰਾਜ ਸਿੰਘ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ, ਜਿਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ ਅਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਹੀ ਕੋਰੋਨਾ ਕਾਰਨ ਅੱਜ ਉਕਤ ਸਰਪੰਚ ਨੇ ਦਮ ਤੋੜ ਦਿੱਤਾ।
ਜਾਣੋ ਕੀ ਹੈ ਪੰਜਾਬ ‘ਚ ਕੋਰੋਨਾ ਦੀ ਸਥਿਤੀ – ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 9 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 1170, ਲੁਧਿਆਣਾ ‘ਚ 1638, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1533, ਸੰਗਰੂਰ ‘ਚ 672 ਕੇਸ, ਪਟਿਆਲਾ ‘ਚ 776, ਮੋਹਾਲੀ ‘ਚ 478, ਗੁਰਦਾਸਪੁਰ ‘ਚ 297 ਕੇਸ, ਪਠਾਨਕੋਟ ‘ਚ 264, ਤਰਨਤਾਰਨ 221, ਹੁਸ਼ਿਆਰਪੁਰ ‘ਚ 220,
ਨਵਾਂਸ਼ਹਿਰ ‘ਚ 253, ਮੁਕਤਸਰ 162, ਫਤਿਹਗੜ੍ਹ ਸਾਹਿਬ ‘ਚ 192, ਰੋਪੜ ‘ਚ 144, ਮੋਗਾ ‘ਚ 169, ਫਰੀਦਕੋਟ 183, ਕਪੂਰਥਲਾ 145, ਫਿਰੋਜ਼ਪੁਰ ‘ਚ 199, ਫਾਜ਼ਿਲਕਾ 138, ਬਠਿੰਡਾ ‘ਚ 171, ਬਰਨਾਲਾ ‘ਚ 79, ਮਾਨਸਾ ‘ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ‘ਚੋਂ 6295 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2591 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 231 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani
The post ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਇੱਥੇ ਪਿੰਡ ਦੇ ਸਰਪੰਚ ਦੀ ਕਰੋਨਾ ਨਾਲ ਹੋਈ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.
ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ‘ਚ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਕਾਰਨ ਪੰਜਾਬ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ …
The post ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਇੱਥੇ ਪਿੰਡ ਦੇ ਸਰਪੰਚ ਦੀ ਕਰੋਨਾ ਨਾਲ ਹੋਈ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.