Breaking News
Home / Punjab / ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਏਥੇ ਇੱਕੋ ਥਾਂ ਮਿਲੇ ਇਕੱਠੇ 90 ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖਬਰ

ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਏਥੇ ਇੱਕੋ ਥਾਂ ਮਿਲੇ ਇਕੱਠੇ 90 ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖਬਰ

ਜ਼ਿਲੇ ’ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 48 ਹੋ ਗਈ ਹੈ। ਜਨਕਪੁਰੀ ਨਿਵਾਸੀ 35 ਸਾਲਾ ਮਰੀਜ਼ ਮੋਹਨਦੇਈ ਓਸਵਾਲ ਹਸਪਤਾਲ ’ਚ ਭਰਤੀ ਸੀ ਅਤੇ ਉਸ ਦੀ ਕੋਰੋਨਾ ਵਾਇਰਸ ਸਬੰਧੀ ਪੁਸ਼ਟੀ ਹੋ ਚੁੱਕੀ ਸੀ। ਇਸ ਤੋਂ ਇਲਾਵਾ ਇਕ ਹੋਰ ਮਰੀਜ਼ 66 ਸਾਲਾਂ ਔਰਤ ਜੀ. ਟੀ. ਬੀ. ਗੜ੍ਹ ਮੋਗਾ ਦੀ ਰਹਿਣ ਵਾਲੀ ਸੀ ਅਤੇ ਫੋਰਟਿਸ ਹਸਪਤਾਲ ’ਚ ਭਰਤੀ ਸੀ।

ਇਸ ਔਰਤ ਦੀ ਮੌਤ ਦੇ ਨਾਲ ਹੀ ਜ਼ਿਲੇ ’ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 48 ਹੋ ਚੁੱਕੀ ਹੈ ਅਤੇ ਹੁਣ ਤੱਕ 1926 ਮਰੀਜ਼ ਸਾਹਮਣੇ ਆਏ ਹਨ। ਹੋਰਨਾਂ ਜ਼ਿਲਿਆਂ ਤੋਂ ਸਥਾਨਕ ਹਸਪਤਾਲਾਂ ’ਚ ਭਰਤੀ ਹੋਣ ਵਾਲੇ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 318 ਹੋ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 34 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਮਹਾਨਗਰ ’ਚ ਕੋਰੋਨਾ ਵਾਇਰਸ ਦੇ 90 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 83 ਜ਼ਿਲਾ ਲੁਧਿਆਣਾ ਦੇ ਅਤੇ 7 ਮਰੀਜ਼ ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।

ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ’ਚ 592 ਮਰੀਜ਼ਾਂ ਦਾ ਇਲਾਜ ਜਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਲੁਧਿਆਣਾ ’ਚ ਹੁਣ ਤੱਕ ਕੁੱਲ 51,375 ਨਮੂਨੇ ਲਏ ਗਏ ਹਨ, ਜਿਨ੍ਹਾਂ ’ਚੋਂ 50,123 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ’ਚੋਂ 47,887 ਨਤੀਜੇ ਨੈਗੇਟਿਵ ਆਏ ਹਨ, ਜਦੋਂਕਿ 1,252 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।

ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ 18,102 ਵਿਅਕਤੀਆਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2919 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 193 ਵਿਅਕਤੀਆਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਕੋਵਿਡ-19 ਤੋਂ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ’ਚ ਹੈ।

ਇਸੇ ਤਰ੍ਹਾਂ ਅੱਜ ਵੀ 923 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪੂਰਨ ਤੌਰ ’ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬੀਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ’ਚ ਸਹਾਇਤਾ ਕਰਨਗੇ।news source: jagbani

The post ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਏਥੇ ਇੱਕੋ ਥਾਂ ਮਿਲੇ ਇਕੱਠੇ 90 ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖਬਰ appeared first on Sanjhi Sath.

ਜ਼ਿਲੇ ’ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 48 ਹੋ ਗਈ ਹੈ। ਜਨਕਪੁਰੀ ਨਿਵਾਸੀ 35 ਸਾਲਾ ਮਰੀਜ਼ ਮੋਹਨਦੇਈ ਓਸਵਾਲ ਹਸਪਤਾਲ ’ਚ ਭਰਤੀ ਸੀ ਅਤੇ ਉਸ ਦੀ ਕੋਰੋਨਾ ਵਾਇਰਸ ਸਬੰਧੀ …
The post ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਏਥੇ ਇੱਕੋ ਥਾਂ ਮਿਲੇ ਇਕੱਠੇ 90 ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖਬਰ appeared first on Sanjhi Sath.

Leave a Reply

Your email address will not be published. Required fields are marked *