ਸੂਬੇ ‘ਚ ਕੋਰੋਨਾ ਦਾ ਸੰਕਰਮਣ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ‘ਚ ਹੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸ਼ਹਿਰ ਕੋਰੋਨਾ ਦਾ ਇੱਕ ਵੱਡਾ ਧਮਾਕਾ ਹੋਇਆ ਹੈ। ਜ਼ਿਲ੍ਹੇ ‘ਚ 59 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਅੱਜ ਮਿਲੇ ਨਵੇਂ ਮਾਮਲਿਆਂ ‘ਚ ਪਟਿਆਲਾ ਸ਼ਹਿਰ ਤੋਂ 35, ਨਾਭਾ ਤੋਂ 5, ਰਾਜਪੁਰਾ ਤੋਂ 5, ਪਾਤੜਾਂ ਤੋਂ 3, ਸਮਾਣਾ ਤੋਂ 2 ਅਤੇ ਵੱਖ-ਵੱਖ ਪਿੰਡਾਂ ਤੋਂ 9 ਕੇਸ ਸਾਹਮਣੇ ਆਏ ਹਨ। ਇਸ ‘ਚ ਪਟਿਆਲਾ ਦੇ ਇੱਕ ਨਾਇਬ ਤਹਿਸੀਲਦਾਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ।
ਇਨ੍ਹਾਂ ਮਾਮਲਿਆਂ ਨਾਲ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 634 ਹੋ ਗਈ ਹੈ ਅਤੇ ਹੁਣ ਤੱਕ 12 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 200 ਤੋਂ ਵੱਧ ਲੋਕ ਕੋਰੋਨਾ ਤੋਂ ਠੀਕ ਵੀ ਹੋ ਚੁੱਕੇ ਹਨ। ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਨਵੇਂ ਮਿਲੇ ਕੋਰੋਨਾ ਪਾਜ਼ੀਟਿਵ ਕੇਸਾਂ ‘ਚ ਇੱਕ ਨਾਇਬ ਤਹਿਸੀਲਦਾਰ ਅਤੇ 14 ਆਬਕਾਰੀ ਤੇ ਕਰ ਵਿਭਾਗ ਦੇ ਕਰਮਚਾਰੀ ਸ਼ਾਮਲ ਹਨ। ਇਨ੍ਹਾਂ ‘ਚੋਂ 35 ਕੇਸ ਪਹਿਲਾਂ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਾਲ, 7 ਬਾਹਰਲੇ ਸੂਬਿਆਂ ਤੋਂ ਆਏ ਲੋਕ ਅਤੇ 17 ਨਵੇਂ ਮਰੀਜ਼ ਹਨ।
ਇਸ ਦੇ ਨਾਲ ਹੀ ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਦੇ 31 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਪੀੜਤ ਮਰੀਜ਼ਾਂ ਦੀ ਗਿਣਤੀ 423 ਹੋ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਅੰਦਰ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 145 ਹੈ ਜਦਕਿ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 271 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
ਅੱਜ ਆਏ ਨਵੇਂ ਕੇਸ ਸੈਕਟਰ-116 ਖਰੜ, ਸੈਕਟਰ-116 ਮੁਹਾਲੀ, ਫੇਜ਼-3ਬੀ1 ਮੁਹਾਲੀ, ਫੇਜ਼-4 ਕੁੰਬੜਾ, ਸੈਕਟਰ-97 ਬਲੌਂਗੀ, ਲਾਲੜੂ, ਪੀਰ ਮੁਛੱਲਾ, ਅਵਿਨਾਸ਼ ਕਾਲੋਨੀ ਡੇਰਾਬੱਸੀ, ਦਸ਼ਮੇਸ਼ ਨਗਰ, ਸੈਕਟਰ-88 ਮੁਹਾਲੀ, ਫੇਜ਼-6 ਅਤੇ ਸੰਨੀ ਇਨਕਲੇਵ ਨਾਲ ਸਬੰਧਿਤ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: globalpunjab
The post ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਹੁਣੇ ਹੁਣੇ ਇੱਥੇ ਮਿਲੇ ਇਕੱਠੇ 90 ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ appeared first on Sanjhi Sath.
ਸੂਬੇ ‘ਚ ਕੋਰੋਨਾ ਦਾ ਸੰਕਰਮਣ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ‘ਚ ਹੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸ਼ਹਿਰ ਕੋਰੋਨਾ ਦਾ ਇੱਕ ਵੱਡਾ ਧਮਾਕਾ ਹੋਇਆ ਹੈ। ਜ਼ਿਲ੍ਹੇ ‘ਚ 59 …
The post ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਹੁਣੇ ਹੁਣੇ ਇੱਥੇ ਮਿਲੇ ਇਕੱਠੇ 90 ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ appeared first on Sanjhi Sath.