ਪੰਜਾਬ ‘ਚ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਹਾਲਾਤ ਬੇਕਾਬੂ ਹੁੰਦੇ ਦਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਸੂਬੇ ਅੰਦਰ ਮੁੜ ਮੁਕੰਮਲ ਤੌਰ ‘ਤੇ ਤਾਲਾਬੰਦੀ ਲਾਗੂ ਕਰਨ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਇਸ ਬਾਰੇ ਇਕ ਟੀ. ਵੀ. ਚੈਨਲ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਅੰਦਰ ਕੋਰੋਨਾ ਦੇ ਕੇਸ ਵੱਡੀ ਗਿਣਤੀ ‘ਚ ਵੱਧ ਜਾਂਦੇ ਹਨ ਅਤੇ ਹਾਲਾਤ ਖਰਾਬ ਹੁੰਦੇ ਹਨ ਤਾਂ ਸੂਬੇ ਅੰਦਰ ਮੁੜ ਮੁਕੰਮਲ ਤੌਰ ‘ਤੇ ਤਾਲਾਬੰਦੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਕਿਸੇ ਵੀ ਸਮੇਂ ਵੀ ਸੂਬੇ ਦੀਆਂ ਸਰਹੱਦਾਂ ਸੀਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਵਿਗੜਦੇ ਹਨ ਤਾਂ ਸੂਬੇ ‘ਚ ਮੁੜ ਤਾਲਾਬੰਦੀ-1 ਵਾਲੀ ਸਥਿਤੀ ਪੈਦਾ ਹੋ ਜਾਵੇਗੀ।
ਫਿਲਹਾਲ ਪੰਜਾਬ ‘ਚ ਹਫਤੇ ਦੇ ਆਖਰੀ ਦਿਨਾਂ ਸ਼ਨੀਵਾਰ ਅਤੇ ਐਤਵਾਰ ਦੀ ਤਾਲਾਬੰਦੀ ਲਾਗੂ ਹੈ, ਜਦੋਂ ਕਿ ਰਾਤ ਦਾ ਕਰਫਿਊ ਵੀ ਲਾਗੂ ਹੈ ਪਰ ਜੇਕਰ ਪੰਜਾਬ ਅੰਦਰ ਕੋਰੋਨਾ ਦੇ ਕੇਸ ਵੱਧਦੇ ਹਨ ਤਾਂ ਫਿਰ ਪੰਜਾਬ ਵਾਸੀ ਪੂਰੀ ਤਰ੍ਹਾਂ ਨਾਲ ਤਾਲਾਬੰਦੀ ਲਈ ਤਿਆਰ ਰਹਿਣ।
ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ‘ਚ ਹੁਣ ਤੱਕ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 4600 ਤੋਂ ਪਾਰ ਹੋ ਗਈ ਹੈ ਅਤੇ ਸੂਬੇ ਅੰਦਰ ਇਸ ਵਾਇਰਸ ਕਾਰਨ 114 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani
The post ਪੰਜਾਬ ਚ’ ਕਰੋਨਾ ਦੇ ਬੇਕਾਬੂ ਹੋਣ ਕਰਕੇ ਦੁਬਾਰਾ ਫ਼ਿਰ ਤੋਂ ਲਾਗੂ ਹੋ ਸਕਦੀ ਹੈ ਮੁਕੰਮਲ ਤਾਲਾਬੰਦੀ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ‘ਚ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਹਾਲਾਤ ਬੇਕਾਬੂ ਹੁੰਦੇ ਦਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਸੂਬੇ ਅੰਦਰ ਮੁੜ ਮੁਕੰਮਲ ਤੌਰ ‘ਤੇ ਤਾਲਾਬੰਦੀ ਲਾਗੂ ਕਰਨ ਦੀ ਸੰਭਾਵਨਾ ਜ਼ਾਹਰ ਕੀਤੀ …
The post ਪੰਜਾਬ ਚ’ ਕਰੋਨਾ ਦੇ ਬੇਕਾਬੂ ਹੋਣ ਕਰਕੇ ਦੁਬਾਰਾ ਫ਼ਿਰ ਤੋਂ ਲਾਗੂ ਹੋ ਸਕਦੀ ਹੈ ਮੁਕੰਮਲ ਤਾਲਾਬੰਦੀ-ਦੇਖੋ ਪੂਰੀ ਖ਼ਬਰ appeared first on Sanjhi Sath.