Breaking News
Home / Punjab / ਪੰਜਾਬ ਚ’ ਕਰੋਨਾ ਨੇ ਮਚਾਇਆ ਵੱਡਾ ਕਹਿਰ: ਹੁਣੇ ਇੱਕੋ ਥਾਂ ਮਿਲੇ ਇਕੱਠੇ 35 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਪੰਜਾਬ ਚ’ ਕਰੋਨਾ ਨੇ ਮਚਾਇਆ ਵੱਡਾ ਕਹਿਰ: ਹੁਣੇ ਇੱਕੋ ਥਾਂ ਮਿਲੇ ਇਕੱਠੇ 35 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਗੁਰਦਾਸਪੁਰ ‘ਚ ਕੋਰੋਨਾ ਮਹਾਮਾਰੀ ਨਾਲ ਪੀੜਤ 35 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਹਰ ਰੋਜ਼ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਣ ਨਾਲ ਜਿੱਥੇ ਪ੍ਰਸ਼ਾਸਨ ਲਈ ਚੁਣੌਤੀ ਬਣੀ ਹੋਈ ਹੈ, ਉਥੇ ਹੀ ਲੋਕਾਂ ਵਿਚ ਦਹਿਸ਼ਤ ਵੱਧ ਰਹੀ ਹੈ।

ਅੱਜ ਜਿਹੜੇ 35 ਮਾਮਲੇ ਪਾਜ਼ੇਟਿਵ ਆਏ ਹਨ ਉਨ੍ਹਾਂ ‘ਚੋਂ ਗੁਰਦਾਸਪੁਰ, ਧਾਰੀਵਾਲ ਅਤੇ ਬਟਾਲਾ ਇਲਾਕੇ ਦੇ ਲੋਕ ਸ਼ਾਮਲ ਹਨ। ਜ਼ਿਲ੍ਹਾ ਗੁਰਦਾਸਪੁਰ ‘ਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 508 ਹੋ ਗਈ ਹੈ ਜਦਕਿ ਇਸ ਮਹਾਮਾਰੀ ਨਾਲ ਜ਼ਿਲ੍ਹੇ ਵਿਚ 19 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਸਿਵਲ ਸਰਜਨ ਡਾ.ਕਿਸ਼ਨ ਚੰਦ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ‘ਚ ਹੁਣ ਤੱਕ 34420 ਲੋਕਾਂ ਦੇ ਸੈਂਪਲ ਲੈ ਕੇ ਟੈਸਟ ਦੇ ਲਈ ਭੇਜੇ ਗਏ ਹਨ।

ਇਨ੍ਹਾਂ ‘ਚੋਂ 32572 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤਰ੍ਹਾਂ 288 ਲੋਕ ਇਸ ਕੋਰੋਨਾ ਯੁੱਧ ਜਿੱਤ ਕੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅਜੇ ਵੀ 1340 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਮਹਾਮਾਰੀ ਦੇ ਜਿੱਥੇ 16320 ਲੋਕ ਹੁਣ ਤਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ, ਉਥੇ ਹੀ 10877 ਲੋਕ ਇਸ ਬਿਮਾਰੀ ਤੋਂ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 390 ਤੋਂ ਵੱਧ ਲੋਕਾਂ ਦੀ ਸੂਬੇ ਵਿਚ ਮੌਤ ਹੋ ਚੁੱਕਾ ਹੈ। ਇਸ ਤੋਂ ਇਲਾਵਾ 5050 ਤੋਂ ਵੱਧ ਮਰੀਜ਼ ਸੂਬੇ ਭਰ ਵਿਚ ਅਜੇ ਵੀ ਸਰਗਰਮ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani

 

The post ਪੰਜਾਬ ਚ’ ਕਰੋਨਾ ਨੇ ਮਚਾਇਆ ਵੱਡਾ ਕਹਿਰ: ਹੁਣੇ ਇੱਕੋ ਥਾਂ ਮਿਲੇ ਇਕੱਠੇ 35 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ appeared first on Sanjhi Sath.

ਪੰਜਾਬ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਗੁਰਦਾਸਪੁਰ ‘ਚ ਕੋਰੋਨਾ ਮਹਾਮਾਰੀ ਨਾਲ ਪੀੜਤ 35 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਹਰ ਰੋਜ਼ ਕੋਰੋਨਾ ਮਰੀਜ਼ਾਂ …
The post ਪੰਜਾਬ ਚ’ ਕਰੋਨਾ ਨੇ ਮਚਾਇਆ ਵੱਡਾ ਕਹਿਰ: ਹੁਣੇ ਇੱਕੋ ਥਾਂ ਮਿਲੇ ਇਕੱਠੇ 35 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *