ਅੰਮ੍ਰਿਤਸਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ‘ਚ ਜਿਥੇ ਅੱਜ ਚੜ੍ਹਦੀ ਸਵੇਰ ਇਕ ਵਿਅਕਤੀ ਦੀ ਮੌਤ ਹੋਈ ਸੀ ਉਥੇ ਹੀ ਹੁਣ ਫਿਰ ਇਕੱਠੇ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ‘ਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋ ਚੁੱਕੀ ਹੈ। ਹੁਣ ਤੱਕ ਪੰਜਾਬ ‘ਚ ਸਭ ਤੋਂ ਵੱਧ ਮੌਤਾਂ ਕੋਰੋਨਾ ਕਾਰਨ ਅੰਮ੍ਰਿਤਸਰ ‘ਚ ਹੋਈਆਂ ਹਨ।
ਅੱਜ ਚੜ੍ਹਦੀ ਸਵੇਰ 107 ਸਾਲਾ ਬਜ਼ੁਰਗ ਨੇ ਕੋਰੋਨਾ ਕਾਰਨ ਤੋੜਿਆ ਸੀ ਦਮ
ਇਥੇ ਦੱਸ ਦੇਈਏ ਕਿ ਅੱਜ ਚੜ੍ਹਦੀ ਸਵੇਰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ 107 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਉਕਤ ਬਜ਼ੁਰਗ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਦਾ ਰਹਿਣ ਵਾਲਾ ਸੀ, ਜੋ ਕੁਝ ਦਿਨ ਪਹਿਲਾਂ ਹੀ ਹਸਪਤਾਲ ‘ਚ ਦਾਖਲ ਹੋਇਆ ਸੀ।
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3400 ਤੋਂ ਪਾਰ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3700 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 730, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 425, ਲੁਧਿਆਣਾ ‘ਚ 480, ਤਰਨਾਰਨ 186, ਮੋਹਾਲੀ ‘ਚ 191, ਹੁਸ਼ਿਆਰਪੁਰ ‘ਚ 151,
ਪਟਿਆਲਾ ‘ਚ 200, ਸੰਗਰੂਰ ‘ਚ 172 ਕੇਸ, ਨਵਾਂਸ਼ਹਿਰ ‘ਚ 121, ਗਰਦਾਸਪੁਰ ‘ਚ 171 ਕੇਸ, ਮੁਕਤਸਰ 73, ਮੋਗਾ ‘ਚ 74, ਫਰੀਦਕੋਟ 89, ਫਿਰੋਜ਼ਪੁਰ ‘ਚ 59, ਫਾਜ਼ਿਲਕਾ 54, ਬਠਿੰਡਾ ‘ਚ 64, ਪਠਾਨਕੋਟ ‘ਚ 162, ਬਰਨਾਲਾ ‘ਚ 39, ਮਾਨਸਾ ‘ਚ 38, ਫਤਿਹਗੜ੍ਹ ਸਾਹਿਬ ‘ਚ 83, ਕਪੂਰਥਲਾ 51, ਰੋਪੜ ‘ਚ 83 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2658 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 980 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 90 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਦੇਖੋ: ਅੰਮ੍ਰਿਤਸਰ ਲਗਾਤਾਰ ਕਹਿਰ ਵਰ੍ਹਾ ਰਿਹਾ ਕੋਰੋਨਾ, 35 ਨਵੇਂ ਮਾਮਲੇ ਆਏ ਸਾਹਮਣੇ……………………
ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਰੁਕਣ ਦੀ ਬਜਾਏ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ ਕੋਰੋਨਾ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੇ 35 ਨਵੇਂ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੱਧ ਕੇ 730 ਹੋ ਗਿਆ ਹੈ। ਲਗਾਤਾਰ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਕੋਰੋਨਾ ਮਰੀਜ਼ਾਂ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਇਥੇ ਰਾਹਤ ਦੀ ਗੱਲ ਇਹ ਵੀ ਹੈ ਕਿ ਜ਼ਿਲ੍ਹੇ ਵਿਚ ਹੁਣ ਤਕ 478 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਅਜੇ ਵੀ 222 ਤੋਂ ਵੱਧ ਐਕਟਿਵ ਮਰੀਜ਼ ਹਨ। ਜਦਕਿ 30 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ।
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3400 ਤੋਂ ਪਾਰ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3700 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 730, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 425, ਲੁਧਿਆਣਾ ‘ਚ 480, ਤਰਨਾਰਨ 186, ਮੋਹਾਲੀ ‘ਚ 191, ਹੁਸ਼ਿਆਰਪੁਰ ‘ਚ 151, ਪਟਿਆਲਾ ‘ਚ 200, ਸੰਗਰੂਰ ‘ਚ 172 ਕੇਸ, ਨਵਾਂਸ਼ਹਿਰ ‘ਚ 121, ਗਰਦਾਸਪੁਰ ‘ਚ 171 ਕੇਸ, ਮੁਕਤਸਰ 73, ਮੋਗਾ ‘ਚ 74, ਫਰੀਦਕੋਟ 89, ਫਿਰੋਜ਼ਪੁਰ ‘ਚ 59, ਫਾਜ਼ਿਲਕਾ 54, ਬਠਿੰਡਾ ‘ਚ 64, ਪਠਾਨਕੋਟ ‘ਚ 162, ਬਰਨਾਲਾ ‘ਚ 39, ਮਾਨਸਾ ‘ਚ 38, ਫਤਿਹਗੜ੍ਹ ਸਾਹਿਬ ‘ਚ 83, ਕਪੂਰਥਲਾ 51, ਰੋਪੜ ‘ਚ 83 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2658 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 980 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 90 ਲੋਕਾਂ ਦੀ ਮੌਤ ਹੋ ਚੁੱਕੀ ਹੈ।news source: jagbani
The post ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਇੱਥੇ ਇੱਕੋ ਥਾਂ ਤੇ ਹੋਈਆਂ ਇਕੱਠੀਆਂ 3 ਮੌਤਾਂ ਅਤੇ 35 ਹੋਰ ਨਵੇਂ ਪੋਜ਼ੀਟਿਵ ਆਏ-ਦੇਖੋ ਪੂਰੀ ਖ਼ਬਰ appeared first on Sanjhi Sath.
ਅੰਮ੍ਰਿਤਸਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ‘ਚ ਜਿਥੇ ਅੱਜ ਚੜ੍ਹਦੀ ਸਵੇਰ ਇਕ ਵਿਅਕਤੀ ਦੀ ਮੌਤ ਹੋਈ ਸੀ ਉਥੇ ਹੀ ਹੁਣ ਫਿਰ ਇਕੱਠੇ ਤਿੰਨ ਹੋਰ ਲੋਕਾਂ …
The post ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਇੱਥੇ ਇੱਕੋ ਥਾਂ ਤੇ ਹੋਈਆਂ ਇਕੱਠੀਆਂ 3 ਮੌਤਾਂ ਅਤੇ 35 ਹੋਰ ਨਵੇਂ ਪੋਜ਼ੀਟਿਵ ਆਏ-ਦੇਖੋ ਪੂਰੀ ਖ਼ਬਰ appeared first on Sanjhi Sath.