Breaking News
Home / Punjab / ਪੰਜਾਬ ਚ’ ਚੋਣਾਂ ਤੋਂ ਪਹਿਲਾਂ ਕਿਸਾਨ ਅੰਦੋਲਨ ਦੇ ਹੱਲ ਲਈ ਆਖ਼ਰ ਮੋਦੀ ਵੱਲੋਂ ਆਈ ਵੱਡੀ ਖ਼ਬਰ

ਪੰਜਾਬ ਚ’ ਚੋਣਾਂ ਤੋਂ ਪਹਿਲਾਂ ਕਿਸਾਨ ਅੰਦੋਲਨ ਦੇ ਹੱਲ ਲਈ ਆਖ਼ਰ ਮੋਦੀ ਵੱਲੋਂ ਆਈ ਵੱਡੀ ਖ਼ਬਰ

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਕਿਸਾਨ ਅੰਦੋਲਨ ਦਾ ਹੱਲ ਕੱਢਣ ਲਈ ਗੰਭੀਰ ਹੋ ਗਈ ਹੈ। ਇਹ ਚਰਚਾ ਇਸ ਲਈ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਬੈਠਕ ਦਿੱਲੀ ‘ਚ ਪ੍ਰਧਾਨ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਵਿੱਚ ਚੋਣ ਤਿਆਰੀਆਂ , ਕਰਤਾਰਪੁਰ ਲਾਂਘੇ ਦੇ ਨਾਲ ਅਗਲੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨੂੰ ਲੈ ਕੇ ਚਰਚਾ ਹੋਵੇਗੀ।

ਭਾਜਪਾ ਆਗੂ ਇਸ ਨੂੰ ਰੁਟੀਨ ਮੀਟਿੰਗ ਦੱਸ ਰਹੇ ਹਨ ਪਰ ਇਸ ਵਿੱਚ ਪੰਜਾਬ ਦੇ ਮੁੱਦਿਆਂ ’ਤੇ ਚਰਚਾ ਕਰਨ ਮਗਰੋਂ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਪੰਜਾਬ ਤੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕਾਰਜਕਾਰਨੀ ਮੈਂਬਰ ਹਰਜੀਤ ਗਰੇਵਾਲ, ਆਰ.ਪੀ. ਸਿੰਘ ਸ਼ਾਮਲ ਹੋਣਗੇ

ਪੰਜਾਬ ਵਿੱਚ ਭਾਜਪਾ ਦੀ ਸਭ ਤੋਂ ਵੱਡੀ ਸਮੱਸਿਆ ਕਿਸਾਨ ਅੰਦੋਲਨ ਹੈ। ਕੇਂਦਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਭਾਜਪਾ ਦਾ ਵਿਰੋਧ ਕਰ ਰਹੇ ਹਨ। ਦਿੱਲੀ ਸਰਹੱਦ ‘ਤੇ ਪਿਛਲੇ ਕਰੀਬ ਇਕ ਸਾਲ ਤੋਂ ਅੰਦੋਲਨ ਚੱਲ ਰਿਹਾ ਹੈ। ਪੰਜਾਬ ਵਿੱਚ ਭਾਜਪਾ ਦੇ ਹਰ ਛੋਟੇ ਜਾਂ ਵੱਡੇ ਪ੍ਰੋਗਰਾਮ ਦਾ ਵਿਰੋਧ ਹੋ ਰਿਹਾ ਹੈ। ਇੱਥੋਂ ਤੱਕ ਕਿ ਕਿਸਾਨ ਕੇਂਦਰੀ ਮੰਤਰੀਆਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਪੀਐੱਮ ਮੋਦੀ ਦੇ ਪ੍ਰੋਗਰਾਮ ਦਾ ਜਨਤਕ ਥਾਂ ‘ਤੇ ਲਾਈਵ ਟੈਲੀਕਾਸਟ ਦਿਖਾਉਣ ਦਾ ਵੀ ਵਿਰੋਧ ਕੀਤਾ ਗਿਆ। ਅਜਿਹੇ ‘ਚ ਵਿਧਾਨ ਸਭਾ ਚੋਣਾਂ ‘ਚ ਭਾਜਪਾ ਲਈ ਪੰਜਾਬ ਅੰਦਰ ਖੁੱਲ੍ਹ ਕੇ ਪ੍ਰਚਾਰ ਕਰਨਾ ਮੁਸ਼ਕਲ ਹੋ ਜਾਵੇਗਾ। ਇਹ ਜ਼ਮੀਨੀ ਹਕੀਕਤ ਪੰਜਾਬ ਭਾਜਪਾ ਦੇ ਪ੍ਰਧਾਨ ਮੰਤਰੀ ਦੇ ਸਾਹਮਣੇ ਵੀ ਰੱਖੀ ਜਾਵੇਗੀ।

ਸਿੱਖਾਂ ਦੀ ਆਸਥਾ ਨਾਲ ਜੁੜਿਆ ਵੱਡਾ ਮੁੱਦਾ ਕਰਤਾਰਪੁਰ ਲਾਂਘੇ ਦਾ ਹੈ। ਇਹ ਪਿਛਲੇ ਸਾਲ ਤੋਂ ਕਰੋਨਾ ਕਾਰਨ ਬੰਦ ਹੈ। ਪੰਜਾਬ ਵਿੱਚ ਸਿੱਖ ਸ਼ਰਧਾਲੂ ਸਰਕਾਰ ਤੇ ਸਿਆਸੀ ਪਾਰਟੀਆਂ ਤੋਂ ਇਸ ਨੂੰ ਖੋਲ੍ਹਣ ਦੀ ਮੰਗ ਕਰ ਰਹੇ ਹਨ। ਪਰ ਅਜੇ ਤੱਕ ਇਸ ਨੂੰ ਕੇਂਦਰ ਨੇ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਭਾਜਪਾ ਲਈ ਇਸ ਵਾਰ ਪੰਜਾਬ ਚੋਣਾਂ ਅਹਿਮ ਹਨ। ਹੁਣ ਤੱਕ ਭਾਜਪਾ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣਾਂ ਲੜਦੀ ਸੀ। ਕਿਸਾਨ ਅੰਦੋਲਨ ਕਾਰਨ ਅਕਾਲੀ ਦਲ ਨੇ ਗਠਜੋੜ ਤੋੜ ਦਿੱਤਾ। ਹੁਣ ਭਾਜਪਾ ਪੰਜਾਬ ਦੀਆਂ 117 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਅਜਿਹੇ ‘ਚ ਪਾਰਟੀ ਨੂੰ ਕਿਹੜੀ ਰਣਨੀਤੀ ਨਾਲ ਚੋਣਾਂ ‘ਚ ਉਤਾਰਨਾ ਚਾਹੀਦਾ ਹੈ, ਇਸ ‘ਤੇ ਵੀ ਚਰਚਾ ਹੋਵੇਗੀ।

ਕਾਂਗਰਸ ਛੱਡ ਚੁੱਕੇ ਕੈਪਟਨ ਅਮਰਿੰਦਰ ਸਿੰਘ ਬਾਰੇ ਵੀ ਚਰਚਾ ਸੰਭਵ ਹੈ। ਕੈਪਟਨ ਨੂੰ ਪੀਐੱਮ ਮੋਦੀ ਦਾ ਕਰੀਬੀ ਮੰਨਿਆ ਜਾਂਦਾ ਹੈ। ਅਜਿਹੇ ‘ਚ ਪੰਜਾਬ ਭਾਜਪਾ ਦੇ ਨੇਤਾਵਾਂ ਨਾਲ ਚਰਚਾ ਹੋਵੇਗੀ ਕਿ ਅਗਲੀਆਂ ਚੋਣਾਂ ‘ਚ ਕੈਪਟਨ ਭਾਜਪਾ ਲਈ ਕੀ ਰੋਲ ਅਦਾ ਕਰ ਸਕਦੇ ਹਨ। ਭਾਵੇਂ ਕੈਪਟਨ ਨੇ ਭਾਜਪਾ ਨਾਲ ਗਠਜੋੜ ਨਹੀਂ ਕੀਤਾ ਹੈ ਪਰ ਕਿਸਾਨਾਂ ਦੇ ਅੰਦੋਲਨ ਦੇ ਹੱਲ ਹੋਣ ਤੋਂ ਬਾਅਦ ਭਾਜਪਾ ਨਾਲ ਸੀਟ ਵੰਡ ਦੀ ਗੱਲ ਕਹੀ ਹੈ। ਪੰਜਾਬ ਭਾਜਪਾ ਆਗੂ ਅਨਿਲ ਸਰੀਨ ਨੇ ਕਿਹਾ ਕਿ ਇਹ ਰੁਟੀਨ ਮੀਟਿੰਗ ਹੈ। ਜਿਸ ਵਿੱਚ ਪੀਐੱਮ ਮੋਦੀ ਨਾਲ ਪੰਜਾਬ ਦੇ ਨਜ਼ਰੀਏ ਤੋਂ ਚਰਚਾ ਕੀਤੀ ਜਾਵੇਗੀ। ਕਿਸਾਨ ਅੰਦੋਲਨ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਕੇਂਦਰ ਕਿੰਨੇ ਸਮੇਂ ਤੋਂ ਹੀ ਇਸ ਦਾ ਹੱਲ ਚਾਹੁੰਦਾ ਹੈ।

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਕਿਸਾਨ ਅੰਦੋਲਨ ਦਾ ਹੱਲ ਕੱਢਣ ਲਈ ਗੰਭੀਰ ਹੋ ਗਈ ਹੈ। ਇਹ ਚਰਚਾ ਇਸ ਲਈ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ …

Leave a Reply

Your email address will not be published. Required fields are marked *