ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦੇ 23ਵੇਂ ਜ਼ਿਲ੍ਹੇ ਵਜੋਂ ਤਬਦੀਲ ਕਰਨ ਦੀ ਰਸਮੀ ਹਰੀ ਝੰਡੀ ਦੇ ਦਿੱਤੀ ਹੈ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਗਿਆ ਸੀ।

ਮੰਤਰੀ ਮੰਡਲ ਨੇ ਸਬ ਤਹਿਸੀਲ ਅਮਰਗੜ੍ਹ, ਜੋ ਮਲੇਰਕੋਟਲਾ ਸਬ-ਡਵੀਜ਼ਨ ਦਾ ਹਿੱਸਾ ਸੀ, ਨੂੰ ਸਬ-ਡਵੀਜ਼ਨ/ਤਹਿਸੀਲ ਵਜੋਂ ਅਪਗ੍ਰੇਡ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਨਾਲ ਮਲੇਰਕੋਟਲਾ ਜ਼ਿਲ੍ਹਾ ਹੁਣ ਤਿੰਨ ਸਬ-ਡਵੀਜ਼ਨਾਂ ਮਲੇਰਕੋਟਲਾ, ਅਹਿਮਦਗੜ੍ਹ ਤੇ ਅਮਰਗੜ੍ਹ ਨੂੰ ਸ਼ਾਮਲ ਕਰੇਗਾ। ਮਾਲੇਰਕੋਟਲਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਤੇ 6 ਕਾਨੂੰਗੋ ਸਰਕਲ ਸ਼ਾਮਲ ਹੋਣਗੇ।

ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਕਿ ਉਹ 12 ਵਿਭਾਗਾਂ ਦੇ ਦਫ਼ਤਰਾਂ ਵਿੱਚ ਨਵੀਆਂ ਅਸਾਮੀਆਂ ਬਣਾਉਣ ਨੂੰ ਪ੍ਰਵਾਨਗੀ ਦੇਵੇਗਾ। ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤਾਂ, ਸਮਾਜਿਕ ਨਿਆਂ ਤੇ ਘੱਟਗਿਣਤੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਮਾਜਿਕ ਸੁਰੱਖਿਆ ਤੇ ਔਰਤ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਸਮਾਜਿਕ ਸੁਰੱਖਿਆ, ਰੁਜ਼ਗਾਰ ਉਤਪਤੀ, ਉਦਯੋਗ ਤੇ ਵਣਜ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਤੇ ਵਿੱਤ ਹੋਣਗੇ।

ਮੁੱਖ ਮੰਤਰੀ ਨੇ 14 ਮਈ ਨੂੰ ਈਦ-ਉਲ-ਫਿਤਰ ਦੇ ਮੌਕੇ ‘ਤੇ ਮਾਲੇਰਕੋਟਲਾ ਨੂੰ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ, ਇੱਕ ਪੂਰਨ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ। ਵਸਨੀਕਾਂ ਦੀ ਸਹੂਲਤ ਨੂੰ ਉਤਸ਼ਾਹਤ ਕਰਨ ਤੋਂ ਇਲਾਵਾ, ਮਾਲੇਰਕੋਟਲਾ ਦੇ ਸਰਵਪੱਖੀ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ, ਇਸ ਇਤਿਹਾਸਕ ਸ਼ਹਿਰ ਦੀ ਅਮੀਰ ਵਿਰਾਸਤ ਨੂੰ ਬਰਕਰਾਰ ਰੱਖਣ ਤੇ ਖੇਤਰ ਦੇ ਸਮੁੱਚੇ ਸਮਾਜਿਕ-ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਸ਼ਾਲ ਲੋਕ ਹਿੱਤ ਵਿੱਚ ਫੈਸਲਾ ਲਿਆ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦੇ 23ਵੇਂ ਜ਼ਿਲ੍ਹੇ ਵਜੋਂ ਤਬਦੀਲ ਕਰਨ ਦੀ ਰਸਮੀ ਹਰੀ ਝੰਡੀ ਦੇ ਦਿੱਤੀ ਹੈ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ …
Wosm News Punjab Latest News