Breaking News
Home / Punjab / ਪੰਜਾਬ ਚ’ ਮੀਂਹ ਨੇ ਫਸਲਾਂ ਕੀਤੀਆਂ ਬਰਬਾਦ-ਹੁਣੇ ਹੁਣੇ ਪ੍ਰਸ਼ਾਸ਼ਨ ਵੱਲੋਂ ਇਹ ਹੁਕਮ ਹੋਏ ਜ਼ਾਰੀ

ਪੰਜਾਬ ਚ’ ਮੀਂਹ ਨੇ ਫਸਲਾਂ ਕੀਤੀਆਂ ਬਰਬਾਦ-ਹੁਣੇ ਹੁਣੇ ਪ੍ਰਸ਼ਾਸ਼ਨ ਵੱਲੋਂ ਇਹ ਹੁਕਮ ਹੋਏ ਜ਼ਾਰੀ

ਪੰਜਾਬ ਵਿੱਚ ਪੱਕਣ ਕਿਨਾਰੇ ਫਸਲਾਂ ਉੱਪਰ ਬਾਰਸ਼ ਕਹਿਰ ਬਣ ਵਰ੍ਹ ਰਹੀ ਹੈ। ਤੇਜ਼ ਹਵਾ ਤੇ ਮੀਂਹ ਕਰਨ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਇਸ ਨੂੰ ਵੇਖਦਿਆਂ ਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਾਲ ਅਧਿਕਾਰੀਆਂ ਜ਼ਿਲ੍ਹਾ ਮਾਲ ਅਫ਼ਸਰ ਤੇ ਸਾਰੇ ਉਪ ਮੰਡਲ ਮੈਜਿਸਟਰੇਟ ਨੂੰ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਚੱਲਣ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਅਧਿਕਾਰੀਆਂ ਦੀਆਂ ਟੀਮਾਂ ਨੂੰ ਪਹਿਲਾਂ ਹੀ ਫਸਲਾਂ ਦੇ ਹੋਏ ਨੁਕਸਾਨ ਦਾ ਸਮੇਂ ਸਿਰ ਸਰਵੇ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਾਲ ਅਧਿਕਾਰੀਆਂ ਨੂੰ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਸਹੀ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਜਲਦ ਤੋਂ ਜਲਦ ਕਿਸਾਨਾਂ ਨੂੰ ਰਾਹਤ ਪਹੁੰਚਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਸਮੇਂ ਸਿਰ ਉਚਿੱਤ ਮੁਆਵਜ਼ਾ ਦਿਵਾਉਣ ਲਈ ਵਚਨਬੱਧ ਹੈ। ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗਾ ਤੇ ਉਨ੍ਹਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੁਆਇਆ ਜਾਵੇਗਾ।

ਉਧਰ, ਮੌਸਮ ਵਿਭਾਗ ਅਨੁਸਾਰ 23 ਤੇ 25 ਸਤੰਬਰ ਨੂੰ ਮਾਝੇ ਵਿੱਚ ਰੌਸ਼ਨੀ ਦੀ ਸੰਭਾਵਨਾ ਹੈ। ਦੂਜੇ ਪਾਸੇ, 23 ਤੋਂ 25 ਸਤੰਬਰ ਤੱਕ ਦੁਆਬਾ ਵਿੱਚ ਭਾਰੀ ਮੀਂਹ, 23 ਤੇ 24 ਸਤੰਬਰ ਨੂੰ ਪੱਛਮੀ ਮਾਲਵਾ ਵਿੱਚ ਹਲਕੀ ਬਾਰਸ਼ ਤੇ 23 ਤੋਂ 26 ਸਤੰਬਰ ਤੱਕ ਪੂਰਬੀ ਮਾਲਵਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਟੀ ਵਿੱਚ ਪਟਿਆਲਾ ਤੇ ਲੁਧਿਆਣਾ ਸਮੇਤ ਬਠਿੰਡਾ, ਗੁਰਦਾਸਪੁਰ ‘ਚ ਤੇਜ਼ ਬਾਰਸ਼ ਹੋ ਰਹੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਵਿੱਚ ਪੱਕਣ ਕਿਨਾਰੇ ਫਸਲਾਂ ਉੱਪਰ ਬਾਰਸ਼ ਕਹਿਰ ਬਣ ਵਰ੍ਹ ਰਹੀ ਹੈ। ਤੇਜ਼ ਹਵਾ ਤੇ ਮੀਂਹ ਕਰਨ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਇਸ ਨੂੰ ਵੇਖਦਿਆਂ ਲੰਧਰ ਦੇ ਡਿਪਟੀ ਕਮਿਸ਼ਨਰ …

Leave a Reply

Your email address will not be published. Required fields are marked *