ਲੱਡਾ ਡੇਅਰੀ ਫਾਰਮ ਐਂਡ ਮਿਲਕ ਪ੍ਰੋਡਿਊਸਰ ਕੰਪਨੀ ਪੰਜਾਬ ਸਰਕਾਰ ਤੇ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਤੋਂ ਮਾਨਤਾ ਪ੍ਰਾਪਤ ਪਿੰਡ ਲੱਡਾ ਵਿਖੇ ਚੱਲ ਰਹੇ ਪਸ਼ੂਆਂ ਦੇ ਫਾਰਮ ਵਿਚ ਦਸ-ਗਿਆਰਾਂ ਪਸ਼ੂ ਮੂੰਹਖੁਰ ਦੀ ਬਿਮਾਰੀ ਦੇ ਨਾਲ ਮਰ ਗਏ।
ਇਸ ਮੌਕੇ ਡੇਅਰੀ ਫਾਰਮ ਦੇ ਮਾਲਕ ਜਗਰੂਪ ਸਿੰਘ ਲੱਡਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਮੂੰਹਖੁਰ ਦੀ ਬਿਮਾਰੀ ਨਾਲ ਇਕ ਇਕ ਕਰਕੇ ਪਸ਼ੂ ਮਰ ਰਹੇ ਹਨ। ਸਾਡਾ ਘੱਟੋ ਘੱਟ ਦਸ ਗਿਆਰਾਂ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ, ਉਹ ਮੰਗ ਕਰਦੇ ਹਨ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਦੀ ਭਰਪਾਈ ਕੀਤੀ ਜਾਵੇ ਅਤੇ ਮੁਆਵਜ਼ਾ ਦਿੱਤਾ ਜਾਵੇ।
ਇਸ ਮੌਕੇ ਮੌਜੂਦ ਡਾ. ਤਪਿੰਦਰਜੀਤ ਸਿੰਘ ਨੇ ਦੱਸਿਆ ਕਿ ਅਸੀਂ ਪਰਿਵਾਰ ਦੇ ਨਾਲ ਹਰ ਤਰ੍ਹਾਂ ਦੀ ਮੱਦਦ ਕਰਨ ਨੂੰ ਤਿਆਰ ਹਾਂ ਅਤੇ ਸਰਕਾਰ ਤੋਂ ਜਿੰਨੀ ਮਦਦ ਹੋ ਸਕੇ, ਉਨੀ ਪਰਿਵਾਰ ਦੀ ਮਦਦ ਕਰਵਾਈ ਜਾਵੇਗੀ ਅਤੇ ਮਰੇ ਹੋਏ ਪਸ਼ੂਆਂ ਦੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗ ਸਕੇਗਾ ਕਿ
ਕਿਸ ਬਿਮਾਰੀ ਦੇ ਨਾਲ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਸ ਦਾ ਹੱਲ ਕੀਤਾ ਜਾਵੇਗਾ।ਦੂਸਰੇ ਪਸ਼ੂਆਂ ਦੇ ਟੈਸਟ ਜਲੰਧਰ ਵਿਖੇ ਲੈਬਾਰਟਰੀ ਵਿਚ ਭੇਜੇ ਜਾ ਰਹੇ ਹਨ, ਉਸ ਤੋਂ ਬਾਅਦ ਹੀ ਉਨ੍ਹਾਂ ਦੀ ਰੋਕਥਾਮ ਲਈ ਉਚੇਰੇ ਕਦਮ ਚੁੱਕੇ ਜਾਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਲੱਡਾ ਡੇਅਰੀ ਫਾਰਮ ਐਂਡ ਮਿਲਕ ਪ੍ਰੋਡਿਊਸਰ ਕੰਪਨੀ ਪੰਜਾਬ ਸਰਕਾਰ ਤੇ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਤੋਂ ਮਾਨਤਾ ਪ੍ਰਾਪਤ ਪਿੰਡ ਲੱਡਾ ਵਿਖੇ ਚੱਲ ਰਹੇ ਪਸ਼ੂਆਂ ਦੇ ਫਾਰਮ …
Wosm News Punjab Latest News