ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਔਰਤਾਂ ਨੂੰ ਫ਼੍ਰੀ ਬੱਸ ਸਹੂਲਤ ਦੇਣ ਦਾ ਐਲਾਨ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਇਸ ਸਹੂਲਤ ਨੂੰ ਲਾਗੂ ਕਰ ਦਿੱਤਾ ਸੀ। ਕਾਂਗਰਸ ਨੇ ਪੰਜਾਬ ਦੀਆ ਮਹਿਲਾਵਾਂ ਲਈ ਫ੍ਰੀ ਬੱਸ ਸੇਵਾ ਸਕੀਮ ਸ਼ੁਰੂ ਕੀਤੀ ਸੀ ਜਿਸ ਬਾਰੇ ਹੁਣ ਆਮ ਆਦਮੀ ਪਾਰਟੀ ਵੱਲੋਂ ਜਾਣਕਾਰੀ ਸਾਹਮਣੇ ਆਈ ਹੈ।
ਹੁਣ ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਸਰਕਾਰ ਬਣ ਗਈ ਹੈ। ਉਥੇ ਹੀ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਵੱਲੋਂ ਵੀ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਹੁਣ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਵਿਭਾਗ ਦਾ ਜਾਇਜ਼ਾ ਲਿਆ ਹੈ ਅਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ।
ਜਾਣਕਾਰੀ ਜਾਰੀ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੀ ਸਰਕਾਰੀ ਬੱਸ ਵਿਚ ਜਿੱਥੇ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਸੀ। ਇਸ ਨੂੰ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪਹਿਲ ਕੀਤੀ ਹੈ।
40 ਕਿਲੋਮੀਟਰ ਦੇ ਪਰਮਿਟ ‘ਤੇ 250 ਕਿਲੋਮੀਟਰ ਤੱਕ ਦੀ ਯਾਤਰਾ ਕਰਨ ਵਾਲੀਆਂ ਬੱਸਾਂ’ ਤੇ ਵੀ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਜਿਸ ਨਾਲ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਅਤੇ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਗਿਆ ਹੈ। ਸਰਕਾਰੀ ਬੱਸਾਂ ਵਿਚ ਬਜ਼ੁਰਗਾਂ, ਅਪਾਹਜਾਂ ਅਤੇ ਬੱਚਿਆਂ ਨੂੰ ਅੱਜ ਇੱਥੇ ਸਰਕਾਰੀ ਬੱਸਾਂ ਵਿੱਚ ਕੁਝ ਸੀਟਾਂ ਰਾਖਵੀਆਂ ਰੱਖਣੀਆਂ ਪੈਣਗੀਆਂ। ਔਰਤਾਂ ਲਈ ਮੁਫਤ ਬੱਸ ਸੇਵਾ ਵੀ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਔਰਤਾਂ ਨੂੰ ਫ਼੍ਰੀ ਬੱਸ ਸਹੂਲਤ ਦੇਣ ਦਾ ਐਲਾਨ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਬਾਅਦ ਮੁੱਖ ਮੰਤਰੀ …
Wosm News Punjab Latest News