Breaking News
Home / Punjab / ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਤੇ ਪੂਰੇ ਪੰਜਾਬ ਚ’ ਛਾਇਆ ਸੋਗ

ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਤੇ ਪੂਰੇ ਪੰਜਾਬ ਚ’ ਛਾਇਆ ਸੋਗ

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਐਤਵਾਰ ਨੂੰ ਅਕਾਲ ਚਲਾਣਾ ਕਰ ਗਏ। ਉਹ ਤਕਰੀਬਨ 60 ਸਾਲ ਦੇ ਸਨ। ਜੂਨ 1984 ’ਚ ਉਨ੍ਹਾਂ ਨੂੰ ਫ਼ੌਜ ਨੇ ਹਿਰਾਸਤ ਵਿਚ ਲਿਆ ਸੀ ਤੇ ਜੋਧਪੁਰ ਜੇਲ੍ਹ ’ਚ ਨਜ਼ਰਬੰਦ ਕਰ ਦਿੱਤਾ ਸੀ।ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਕਰਨ ਦੀ ਸੇਵਾ ਦਿੱਤੀ ਗਈ।

ਬੇਹੱਦ ਸੁਰੀਲੀ ਆਵਾਜ਼ ਦੇ ਮਾਲਕ ਭਾਈ ਸੁਰਿੰਦਰ ਸਿੰਘ ਜੋਧਪੁਰੀ ਪਿਛਲੇ ਕਾਫ਼ੀ ਸਮੇਂ ਤੋਂ ਛਾਤੀ ਤੇ ਗਲੇ ਦੇ ਰੋਗਾਂ ਤੋਂ ਪੀੜਤ ਸਨ। ਉਨ੍ਹਾਂ ਦੇ ਪਰਿਵਰਾਕ ਸੂਤਰਾਂ ਮੁਤਾਬਕ ਭਾਈ ਜੋਧਪੁਰੀ ਦਾ ਸਸਕਾਰ ਸੋਮਵਾਰ ਦਿਨੇ ਸਾਢੇ ਦਸ ਵਜੇ ਕੀਤਾ ਜਾਵੇਗਾ। ਭਾਈ ਜੋਧਪੁਰੀ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ,

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਤਾਰਾ ਸਿੰਘ, ਸਤਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕਤੱਰ ਡਾਕਟਰ ਰੂਪ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ, ਜਥੇਦਾਰ ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਰਵਿੰਦਰ ਸਿੰਘ ਨੇ ਭਾਈ ਜੋਧਪੁਰੀ ਦੇ ਅਕਾਲ ਚਲਾਣੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

ਉਨ੍ਹਾਂ ਕਿਹਾ ਕਿ ਪੰਥ ਪਹਿਲਾਂ ਹੀ ਭਾਈ ਨਿਰਮਲ ਸਿੰਘ ਖ਼ਾਲਸਾ, ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲਿਆਂ ਦੇ ਦੁੱਖ ਨੂੰ ਸਹਿ ਰਿਹਾ ਸੀ। ਅੱਜ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੇਵਾਪੰਥੀ ਮਹੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਨੇ ਕਿਹਾ ਕਿ ਗੁਰੂ ਦੀ ਉਸਤਤ ਗਾਇਨ ਕਰਨ ਵਾਲਾ ਇਕ ਰਾਗੀ ਇਸ ਸੰਸਾਰ ਤੋ ਵਿਦਾ ਹੋ ਗਿਆ। ਉਨ੍ਹਾਂ ਦੀ ਆਵਾਜ਼ ਦਿਲ ਵਿਚ ਉਤਰ ਜਾਂਦੀ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਐਤਵਾਰ ਨੂੰ ਅਕਾਲ ਚਲਾਣਾ ਕਰ ਗਏ। ਉਹ ਤਕਰੀਬਨ 60 ਸਾਲ ਦੇ ਸਨ। ਜੂਨ 1984 ’ਚ ਉਨ੍ਹਾਂ ਨੂੰ ਫ਼ੌਜ ਨੇ ਹਿਰਾਸਤ …

Leave a Reply

Your email address will not be published. Required fields are marked *