ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਉਤਸਵ ਨੂੰ ਲੈ ਕੇ ਜਲੰਧਰ ਪੁਲਿਸ ਨੇ ਟਰੈਫਿਕ ਨੂੰ ਕੰਟਰੋਲ ਕਰਨ ਲਈ ਬਦਲਵੇਂ ਪ੍ਰਬੰਧ ਕੀਤੇ ਹਨ। ਟਰੈਫਿਕ ਪੁਲਿਸ ਕਮਿਸ਼ਨਰੇਟ ਜਲੰਧਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ’ਚ 17 ਨਵੰਬਰ 20221 ਨੂੰ ਸ਼ਹਿਰ ’ਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।
ਇਹ ਨਗਰ ਕੀਰਤਨ ਗੁਰੁਦਆਰਾ ਮੁਹੱਲਾ ਗੋਬਿੰਦਗੜ੍ਹ ਜਲੰਧਰ ਤੋਂ ਸ਼ੁਰੂ ਹੋ ਕੇ ਐੱਸਡੀ ਕਾਲਜ, ਭਾਰਤ ਸੋਡਾ ਵਾਟਰ, ਮੰਡੀ ਫੈਟਨਗੰਜ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰ ਟਾਊਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜ ਪੀਰ ਚੌਕ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਸਿੰਘ ਸਭਾ ਅੱਡਾ ਹੁਸ਼ਿਆਰਪੁਰ, ਮਾਈ ਹੀਰਾ ਗੇਟ, ਵਾਲਮੀਕੀ ਗੇਟ, ਪਟੇਲ ਚੌਕ,
ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਚੌਕ, ਜੋਤੀ ਚੌਕ, ਰੈਣਕ ਬਾਜ਼ਾਰ, ਮਿਲਾਪ ਚੌਕ ਵੱਲ ਹੁੰਦਿਆਂ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਪੁੱਜ ਕੇ ਸਮਾਪਤੀ ਕਰੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰੂਟ ਨੂੰ ਧਿਆਨ ’ਚ ਰੱਖਦੇ ਹੋਏ ਟਰੈਫਿਕ ਪੁਲਿਸ ਵੱਲੋਂ ਸਵੇਰੇ 09:00 ਵਜੇ ਤੋਂ ਰਾਤ 10:00 ਵਜੇ ਤਕ ਟਰੈਫਿਕ ਡਾਇਵਰਟ ਕੀਤਾ ਗਿਆ ਹੈ।
ਡਾਇਵਰਟ ਕੀਤੇ ਚੌਕ……………….
1. ਮਿਤੀ 17 ਨਵੰਬਰ 2021 ਨੂੰ ਸਵੇਰੇ 09:00 ਵਜੇ ਤੋਂ ਰਾਤ 10:00 ਜਲੰਧਰ ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਟਾਂ ਬੱਸਾਂ/ਹੈਵੀ ਵਹੀਕਲ, ਪੀਏਪੀ ਚੌਕ, ਕਰਤਾਰਪੁਰ ਰੂਟ ਦੀ ਵਰਤੋਂ ਕਰਨਗੇ।
2. ਸ਼ਾਸਤਰੀ ਮਾਰਕੀਟ ਚੌਕ, ਅਲਾਸਕਾ ਚੌਕ, ਟੀ-ਪੁਆਇੰਟ ਰੇਲਵੇ ਸਟੇਸ਼ਨ, ਦਮੋਰੀਆ ਪੁਲ, ਕਿਸ਼ਨਪੁਰਾ ਚੌਕ, ਦੁਆਬਾ ਚੌਕ, ਪਟੇਲ ਚੌਕ, ਕਪੂਰਥਲਾ ਚੌਕ, ਚਿਕ-ਚਿਕ ਚੌਕ, ਫੁੱਟਬਾਲ ਚੌਕ, ਨਕੋਦਰ ਚੌਕ, ਸਕਾਈਲਾਰਕ ਚੌਕ, ਨਾਮਦੇਵ ਚੌਕ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਉਤਸਵ ਨੂੰ ਲੈ ਕੇ ਜਲੰਧਰ ਪੁਲਿਸ ਨੇ ਟਰੈਫਿਕ ਨੂੰ ਕੰਟਰੋਲ ਕਰਨ ਲਈ ਬਦਲਵੇਂ ਪ੍ਰਬੰਧ ਕੀਤੇ ਹਨ। ਟਰੈਫਿਕ ਪੁਲਿਸ ਕਮਿਸ਼ਨਰੇਟ ਜਲੰਧਰ ਨੇ ਪ੍ਰੈਸ ਨੋਟ …
Wosm News Punjab Latest News