ਪੰਜਾਬ ਸਰਕਾਰ ਨੇ ਸੂਬੇ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਐਲਾਨ ਕੀਤਾ ਗਿਆ ਕਿ ਸੂਬੇ ‘ਚ ਹੁਣ 365 ਦਿਨ ਦੁਕਾਨਦਾਰ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖ ਸਕਣਗੇ। ਸਰਕਾਰ ਵੱਲੋਂ ਇਹ ਅਹਿਮ ਐਲਾਨ ‘ਪੰਜਾਬ ਦੁਕਾਨ ਅਤੇ ਵਣਜ ਸੰਸਥਾਨ ਐਕਟ-1958’ ਤਹਿਤ ਕੀਤਾ ਗਿਆ ਹੈ।

ਇਸ ਦਾ ਮਕਸਦ ਸੂਬੇ ‘ਚ ਅਰਥ ਵਿਵਸਥਾ ਨੂੰ ਵਧਾਉਣਾ ਅਤੇ ਵਧੇਰੇ ਰੁਜ਼ਗਾਰ ਪੈਦਾ ਕਰਨਾ ਹੈ। ਇਸ ਤੋਂ ਪਹਿਲਾਂ ਰਾਤ ਨੂੰ ਇਕ ਸਮਾਂ ਹੱਦ ਤੱਕ ਹੀ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਜਾ ਸਕਦੀਆਂ ਸਨ। ਕੁੱਝ ਦੁਕਾਨਦਾਰਾਂ ਨੂੰ ਬੇਸ਼ੱਕ ਇਸ ਮਾਮਲੇ ‘ਚ ਮਨਜ਼ੂਰੀ ਦੇ ਨਾਲ ਰਾਹਤ ਦਿੱਤੀ ਗਈ ਹੈ ਪਰ ਹੁਣ ਪੂਰੇ ਪੰਜਾਬ ਦੇ ਦੁਕਾਨਦਾਰਾਂ ਨੂੰ ਬਿਨਾਂ ਕਿਸੇ ਮਨਜ਼ੂਰੀ ਦੇ ਇਹ ਸਹੂਲਤ ਮਿਲ ਸਕੇਗੀ।

ਹੁਣ ਤੱਕ ਸੂਬੇ ‘ਚ ਕੈਮਿਸਟ ਦੀਆਂ ਦੁਕਾਨਾਂ ਹੀ ਦੇਰ ਰਾਤ ਤੱਕ ਜਾਂ ਪੂਰੀ ਰਾਤ ਖੁੱਲ੍ਹੀਆਂ ਰਹਿੰਦੀਆਂ ਹਨ। ਸਰਕਾਰ ਦੇ ਹੁਕਮਾਂ ਮੁਤਾਬਕ ਆਉਣ ਵਾਲੇ ਸਮੇਂ ‘ਚ 24 ਘੰਟਿਆਂ ਲਈ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹ ਸਕਣਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਪੰਜਾਬ ਸਰਕਾਰ ਨੇ ਸੂਬੇ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਐਲਾਨ ਕੀਤਾ ਗਿਆ ਕਿ ਸੂਬੇ ‘ਚ …
Wosm News Punjab Latest News