ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੈਪਟਨ ਅਮਰਿੰਦਰ ਸਿੰਘ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਅਤੇ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਇਹ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਆਖਰੀ ਬਜਟ ਹੈ ਅਤੇ ਅਗਲੇ ਸਾਲ 2022 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ।

ਵਿੱਤ ਮੰਤਰੀ ਨੇ ਸਰਕਾਰੀ ਸਕੂਲਾਂ ਵਿਚ 6 ਵੀਂ ਤੋਂ 12 ਵੀਂ ਕਲਾਸ ਦੀਆਂ ਲੜਕੀਆਂ ਲਈ ਸੈਨੇਟਰੀ ਪੈਡਾਂ ਲਈ 21 ਕਰੋੜ ਦੀ ਵਿਵਸਥਾ ਕੀਤੀ। ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਲਈ 100 ਕਰੋੜ ਰੁਪਏ ਰੱਖੇ ਗਏ ਹਨ।

ਵਿੱਤ ਮੰਤਰੀ ਨੇ ਬੁਢਾਪਾ ਪੈਨਸ਼ਨ ਬਾਰੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਬੁਢਾਪਾ ਪੈਨਸ਼ਨ 750 ਤੋਂ 1500 ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਆਸ਼ੀਰਵਾਦ ਸਕੀਮ 21 ਹਜ਼ਾਰ ਤੋਂ 51 ਹਜ਼ਾਰ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਪੁਰਸਕਾਰ ਦੀ ਰਾਸ਼ੀ ਵੀ ਵਧਾ ਦਿੱਤੀ ਗਈ ਹੈ। ਇਹ ਰਕਮ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੈਪਟਨ ਅਮਰਿੰਦਰ ਸਿੰਘ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਅਤੇ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਇਹ ਮੌਜੂਦਾ ਕੈਪਟਨ ਅਮਰਿੰਦਰ ਸਿੰਘ …
Wosm News Punjab Latest News