ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜੇਕਰ ਕਿਸਾਨਾਂ ਨੇ ਧਰਨਾ ਖਤਮ ਨਾ ਕੀਤਾ ਤਾਂ 3 ਜਾਂ 4 ਦਿਨਾਂ ਬਾਅਦ ਪੰਜਾਬ ਵਿਚ ਬਲੈਕ ਆਊਟ ਹੋ ਜਾਵੇਗਾ। ਕਿਉਂਕਿ ਨਾ ਤਾਂ ਕਿਸੇ ਪਲਾਂਟ ਕੋਲ ਕੋਲਾ ਹੈ ਅਤੇ ਨਾ ਹੀ ਸਰਕਾਰ ਕੋਲ ਪੈਸੇ ਹਨ ਜੋ ਉੁਹ ਦੂਸਰੇ ਸੂਬਿਆਂ ਤੋਂ ਬਿਜਲੀ ਖਰੀਦ ਸਕੇ। ਇਸ ਦਾ ਸਭ ਤੋਂ ਵੱਡਾ ਅਸਰ ਪੰਜਾਬ ਦੇ ਆਮ ਲੋਕਾਂ ਨੂੰ ਹੀ ਭੁਗਤਣਾ ਪਵੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਕਿਸਾਨ ਅੰਦੋਲਨ ਕਾਰਨ ਅਗਲੇ ਦੋ-ਚਾਰ ਦਿਨਾਂ ਤੱਕ ਪੰਜਾਬ ਬਿਜਲੀ ਤੋਂ ਵਾਂਝਾ ਹੋ ਜਾਏਗਾ। ਮੁੱਖ ਮੰਤਰੀ ਨੇ ਆਖਿਆ ਕਿ ਕੋਲੇ ਦੀ ਤੋਟ ਕਾਰਨ ਪੰਜਾਬ ਵਿੱਚ ਹੁਣ ਸਿਰਫ਼ ਇੱਕ ਥਰਮਲ ਪਲਾਂਟ ਹੀ ਚੱਲ ਰਹਿ ਹੈ ਤੇ ਜਦੋਂ ਉਹ ਬੰਦ ਹੋ ਗਿਆ ਤਾਂ ਸੂਬੇ ’ਚ ਬਿਜਲੀ ਗੁੱਲ ਹੋ ਜਾਏਗੀ।

ਉਨ੍ਹਾਂ ਸਪਸ਼ਟ ਕੀਤਾ ਕਿ ਰਾਜ ਕੋਲ ਨੈਸ਼ਨਲ ਗਰਿੱਡਡ ਪਾਸੋਂ ਵੀ ਬਿਜਲੀ ਖਰੀਦਣ ਲਈ ਪੈਸਾ ਨਹੀਂ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨਾਲ ਪੰਜਾਬ ਦਾ ਹੀ ਨੁਕਸਾਨ ਹੋ ਰਿਹਾ ਹੈ, ਜਦੋਂ ਕਿ ਪੰਜਾਬ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ। ਕਿਸਾਨ ਜਥੇਬੰਦੀਆਂ ਨੂੰ ਪੰਜਾਬ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਮੁੜ ਪੰਜਾਬ ਦੇ ਹਿੱਤਾਂ ਬਾਰੇ ਸੋਚਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ ਦੇਸ਼ ‘ਚ ਕਾਂਗਰਸੀ ਤੇ ਗ਼ੈਰ ਕਾਂਗਰਸੀ ਸਰਕਾਰਾਂ ਵਿਧਾਨ ਸਭਾ ਵਿਚ ਖੇਤੀ ਕਾਨੂੰਨ ਖ਼ਿਲਾਫ਼ ਮਤੇ ਪਾਸ ਕਰਨਗੀਆਂ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਸਪਸ਼ਟ ਕੀਤਾ ਕਿ ਈਡੀ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ ਪਹਿਲਾਂ ਵੀ ਆਉਂਦੇ ਰਹੇ ਹਨ। ਅਜਿਹੇ ਨੋਟਿਸ ਭੇਜ ਕੇ ਉਨ੍ਹਾਂ ਨੂੰ ਕਿਸਾਨਾਂ ਦੇ ਹੱਕਾਂ ਵਿਚ ਖੜ੍ਹਨ ਤੋਂ ਰੋਕਿਆ ਨਹੀਂ ਜਾ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਕ ਵਾਰ ਫਿਰ ਬੇਨਤੀ ਕਰਕੇ ਰੇਲਵੇ ਲਾਈਨਾਂ ਉੱਤੇ ਦਿੱਤੇ ਜਾ ਰਹੇ ਧਰਨੇ ਨੂੰ ਖਤਮ ਕਰਨ ਦੀ ਅਪੀਲ ਕੀਤੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਪੰਜਾਬ ਵਿਚ ਏਨੇ ਦਿਨਾਂ ਤੱਕ ਬਿਜਲੀ ਹੋ ਜਾਵੇਗੀ ਗੁੱਲ,ਹੁਣੇ ਹੁਣੇ ਕੈਪਟਨ ਨੇ ਸੁਣਾਈ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ appeared first on Sanjhi Sath.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜੇਕਰ ਕਿਸਾਨਾਂ ਨੇ ਧਰਨਾ ਖਤਮ ਨਾ ਕੀਤਾ ਤਾਂ 3 ਜਾਂ 4 ਦਿਨਾਂ ਬਾਅਦ …
The post ਪੰਜਾਬ ਵਿਚ ਏਨੇ ਦਿਨਾਂ ਤੱਕ ਬਿਜਲੀ ਹੋ ਜਾਵੇਗੀ ਗੁੱਲ,ਹੁਣੇ ਹੁਣੇ ਕੈਪਟਨ ਨੇ ਸੁਣਾਈ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News