ਪੂਰੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਅਜਿਹੇ ਵਿਚ ਆਮ ਆਦਮੀ ‘ਤੇ ਆਰਥਿਕ ਬੋਝ ਵਧ ਰਿਹਾ ਹੈ। ਇਨ੍ਹਾਂ ਸਭ ਦੇ ਮੱਦੇਨਜ਼ਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਇਲੈਕਟ੍ਰਿਕ ਵਾਹਨ ਪਾਲਿਸੀ ਲਿਆਏਗੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀਆਂ ਸੜਕਾਂ ‘ਤੇ ਵੀ ਜਲਦ ਹੀ ਇਲੈਕਟ੍ਰਿਕ ਚਾਰ ਪਹੀਆ ਵਾਹਨ ਤੇ ਦੋ ਪਹੀਆ ਵਾਹਨ ਦੌੜਣਗੇ। ਇਸ ਲਈ ਸੂਬਾ ਸਰਕਾਰ ਇਲੈਕਟ੍ਰਿਕ ਵਾਹਨ ਪਾਲਿਸੀ ਬਣਾਉਣ ਜਾ ਰਹੀ ਹੈ।
ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਤੱਕ 8,291 ਇਲੈਕਟ੍ਰਿਕ ਵਾਹਨਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ। ਇਨ੍ਹਾਂ ਵਿੱਚ 1 ਅਪ੍ਰੈਲ, 2021 ਤੋਂ 31 ਮਾਰਚ, 2022 ਦਰਮਿਆਨ ਰਜਿਸਟਰਡ 6,421 ਈ-ਵਾਹਨ ਅਤੇ ਅਪ੍ਰੈਲ ਤੋਂ ਹੁਣ ਤੱਕ 1,870 ਈ-ਵਾਹਨ ਸ਼ਾਮਲ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੂਰੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਅਜਿਹੇ ਵਿਚ ਆਮ ਆਦਮੀ ‘ਤੇ ਆਰਥਿਕ ਬੋਝ ਵਧ ਰਿਹਾ ਹੈ। ਇਨ੍ਹਾਂ ਸਭ ਦੇ ਮੱਦੇਨਜ਼ਰ ਪੰਜਾਬ ਦੇ ਟਰਾਂਸਪੋਰਟ ਮੰਤਰੀ …