ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ ਮੁਆਫ਼ ਜਾਵੇਗਾ।ਅੱਜ ਇਸ ਦੀ ਸ਼ੁਰੂਆਤ ਹਾਲ ਬਾਜ਼ਾਰ ਬਿਜਲੀ ਘਰ ਤੋਂ ਉਪ ਮੁੱਖ ਮੰਤਰੀ ਓਪੀ ਸੋਨੀ ਵੱਲੋਂ ਬਕਾਇਦਾ ਤੌਰ ਉੱਤੇ ਕਰ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਬਿੱਲਾਂ ਦੀ ਅਦਾਇਗੀ ਨਾ ਕਰਨ ਕਰਕੇ ਜਿੰਨਾ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ, ਉਨ੍ਹਾਂ ਦੀ ਮੰਗ ਨੂੰ ਪੂਰਾ ਕਰਦਿਆਂ ਕੈਬਨਿਟ ਨੇ ਜੋ ਇਹ ਗਰੀਬ ਪੱਖੀ ਫੈਸਲਾ ਲਿਆ ਸੀ, ਉਸ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਅਜਿਹੇ ਡਿਫਾਲਟਰ ਵਿਅਕਤੀਆਂ ਦੇ ਬਕਾਏ ਦੀ ਅਦਾਇਗੀ ਖੁਦ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਅਜਿਹੇ ਡਿਫਾਲਟਰਾਂ ਦਾ 11000 ਕਰੋੜ ਰੁਪਏ ਦਾ ਬਕਾਇਆ ਮੁਆਫ਼ ਕੀਤਾ ਗਿਆ ਹੈ।
ਸੋਨੀ ਨੇ ਕਿਹਾ ਕਿ ਅੱਜ ਜਿਸ ਸਿਟੀ ਸਰਕਲ ਵਿੱਚ ਇਹ ਸ਼ੁਰੂਆਤ ਕੀਤੀ ਹੈ, ਉਸ ਦਾ ਹੀ 50 ਕਰੋੜ ਰੁਪਏ ਦਾ ਬਕਾਇਆ ਮੁਆਫ਼ ਹੋਇਆ ਹੈ। ਜਿਸ ਦਾ ਲਾਹਾ 45000 ਤੋਂ ਵੱਧ ਲੋਕਾਂ ਨੂੰ ਮਿਲਣਾ ਹੈ। ਉਨ੍ਹਾਂ ਇਸ ਵੱਡੇ ਫੈਂਸਲੇ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਵਿਕਾਸ ਸੋਨੀ, ਡਿਪਟੀ ਚੀਫ ਅਸ਼ਵਨੀ ਮਹਿਤਾ, ਵਧੀਕ ਐਸ ਈ ਮਨਿੰਦਰ ਪਾਲ ਸਿੰਘ, ਇੰਜੀਨੀਅਰ ਮਨਦੀਪ ਸਿੰਘ, ਸਹਾਇਕ ਇੰਜੀਨੀਅਰ ਅਮਰਿੰਦਰ ਪਾਲ ਸਿੰਘ ਬੁਟਰ, ਪਰਮਜੀਤ ਸਿੰਘ ਚੋਪੜਾ, ਅਰੁਣ ਪੱਪਲ, ਮਹੇਸ਼ ਖੰਨਾ ਆਦਿ ਹਾਜ਼ਰ ਸਨ।
ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ …
Wosm News Punjab Latest News