Breaking News
Home / Punjab / ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ-ਕਿਸਾਨਾਂ ਨੂੰ ਸਿੱਧਾ ਹੋਵੇਗਾ ਫਾਇਦਾ

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ-ਕਿਸਾਨਾਂ ਨੂੰ ਸਿੱਧਾ ਹੋਵੇਗਾ ਫਾਇਦਾ

ਪੰਜਾਬ ਦੇ ਕਿਸਾਨਾਂ (Punjab Farmers) ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ (Punjab Government) ਆਉਣ ਵਾਲੇ ਸਮੇਂ ਅੰਦਰ ਸੂਬੇ ਵਿੱਚ 12 ਮਿਲਕ ਪਲਾਂਟ ਸਥਾਪਤ ਕਰਨ ਜਾ ਰਹੀ ਹੈ। ਇਸ ਨਾਲ ਪੰਜਾਬ ਵਿੱਚ ਮਿਲਕ ਪਲਾਂਟਾਂ (milk plants in Punjab) ਦੀ ਗਿਣਤੀ 23 ਹੋ ਜਾਵੇਗੀ ਤੇ ਕਿਸਾਨਾਂ ਨੂੰ ਦੁੱਧ ਦਾ ਵੱਧ ਭਾਅ (higher price of milk) ਮਿਲੇਗਾ। ਇਹ ਖੁਲਾਸਾ ਪਸ਼ੂ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Minister Kuldeep Singh Dhaliwal) ਨੇ ਕੀਤਾ ਹੈ।

ਧਾਲੀਵਾਲ ਨੇ ਕਿਹਾ ਕਿ ਐਨਡੀਡੀਬੀ ਵੱਲੋਂ ਸਰਕਾਰ ਨੂੰ ਸੂਬੇ ਵਿੱਚ ਲਗਪਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਤੇ ਤਕਨੀਕੀ ਸਹਿਯੋਗ ਦਿੱਤਾ ਜਾਵੇਗਾ। ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਹਜ਼ਾਰ ਪਿੰਡਾਂ ਨੂੰ ਕਵਰ ਕਰਨ ਲਈ ਪਹਿਲਾਂ ਹੀ 11 ਮਿਲਕ ਪਲਾਂਟ ਮੌਜੂਦ ਹਨ।

ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪੰਜਾਬ ਵਿੱਚ ਮਿਲਕ ਪਲਾਂਟਾਂ ਦੀ ਗਿਣਤੀ 23 ਹੋ ਜਾਵੇਗੀ ਤੇ ਕੁੱਲ 12 ਹਜ਼ਾਰ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਿੰਗ ਬਾਰੇ ਸਿਖਲਾਈ ਦੇਣ ਲਈ, ਐਨਡੀਡੀਬੀ ਨੇ ਇੱਕ ਸੰਸਥਾ ਸਥਾਪਤ ਕਰਨ ਵਾਸਤੇ ਵੀ ਸਹਿਯੋਗ ਦਾ ਭਰੋਸਾ ਦਿੱਤਾ ਹੈ।

ਇੱਕ ਹੋਰ ਅਹਿਮ ਖਬਰ ਹੈ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦਿੱਤੀ ਗਈ ਹੈ। ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਖਾਦ ਸਬਸਿਡੀ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਸਾਉਣੀ ਦੇ ਸੀਜ਼ਨ ਲਈ ਖਾਦਾਂ ਦੀਆਂ ਕੀਮਤਾਂ ਨਹੀਂ ਵਧਣਗੀਆਂ।

ਸਬਸਿਡੀ ਵਧਾਉਣ ਨਾਲ ਕਿਸਾਨਾਂ ਨੂੰ ਮਿਲਦੀਆਂ ਖਾਦਾਂ ਦੀਆਂ ਕੀਮਤਾਂ ਨਹੀਂ ਵਧਣਗੀਆਂ ਤੇ ਉਨ੍ਹਾਂ ਨੂੰ ਪੁਰਾਣੀ ਕੀਮਤ ‘ਤੇ ਹੀ ਖਾਦ ਮਿਲਣੀ ਸੰਭਵ ਹੋਵੇਗੀ। ਸਰਕਾਰੀ ਸੂਤਰਾਂ ਅਨੁਸਾਰ ਖਾਦਾਂ ਦੀਆਂ ਕੀਮਤਾਂ ਕੌਮਾਂਤਰੀ ਮੰਡੀ ਵਿੱਚ ਪਿਛਲੇ ਸਾਲ ਜਨਵਰੀ ਤੋਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਦੇਸ਼ ਵਿੱਚ ਖੁਰਾਕੀ ਵਸਤਾਂ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰੂਸ ਤੇ ਯੂਕਰੇਨ ਦੀ ਜੰਗ ਕਾਰਨ ਭਾਰਤ ਵਿੱਚ ਖਾਦਾਂ ਦੀ ਦਰਾਮਦ ਵੀ ਪ੍ਰਭਾਵਿਤ ਹੋਈ ਹੈ। ਅਜਿਹੇ ‘ਚ ਖਾਦ ‘ਤੇ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਵਧਾ ਕੇ ਕੀਮਤ ਨੂੰ ਵਧਣ ਤੋਂ ਰੋਕਿਆ ਜਾਵੇਗਾ।

ਪੰਜਾਬ ਦੇ ਕਿਸਾਨਾਂ (Punjab Farmers) ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ (Punjab Government) ਆਉਣ ਵਾਲੇ ਸਮੇਂ ਅੰਦਰ ਸੂਬੇ ਵਿੱਚ 12 ਮਿਲਕ ਪਲਾਂਟ ਸਥਾਪਤ ਕਰਨ ਜਾ ਰਹੀ ਹੈ। ਇਸ ਨਾਲ ਪੰਜਾਬ ਵਿੱਚ …

Leave a Reply

Your email address will not be published. Required fields are marked *