ਬਰਨਾਲਾ ਜ਼ਿਲ੍ਹੇ ਦੇ ਲੰਬੇ ਸਮੇਂ ਤੋਂ ਸਰਕਾਰੀ ਥਾਵਾਂ ‘ਤੇ ਆਰਜ਼ੀ ਝੁੱਗੀਆਂ ਬਣਾ ਕੇ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਲਕਾਨਾ ਹੱਕ ਦਿੱਤੇ ਗਏ ਹਨ। ਜਿਨ੍ਹਾਂ ਨੂੰ ਅੱਜ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ। ਹੁਣ ਵੀ ਪਿਛਲੇ ਕਰੀਬ 25 ਸਾਲਾਂ ਤੋਂ ਝੁੱਗੀਆਂ ਬਣਾ ਕੇ ਸਲੱਮ ਇਲਾਕਿਆਂ ਵਿੱਚ ਰਹਿਣ ਵਾਲੇ ਗਰੀਬ ਪਰਿਵਾਰਾਂ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਝੁੱਗੀਆਂ ਵਿੱਚ ਰਹਿਣ ਵਾਲੇ ਗਰੀਬ ਪਰਿਵਾਰਾਂ ਲਈ ਮੁੱਖ ਮੰਤਰੀ ਸਲੱਮ ਡਿਵੈਲਪਮੈਂਟ ਯੋਜਨਾ ਸ਼ੁਰੂ ਕੀਤੀ ਗਈ ਹੈ।
ਜਿਸ ਤਹਿਤ ਇਹਨਾਂ ਗਰੀਬ ਪਰਿਵਾਰਾਂ ਨੂੰ ਰਿਹਾਇਸ਼ੀ ਥਾਵਾਂ ਦੇ ਮਾਲਕਾਨਾ ਹੱਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਝੁੱਗੀਆਂ ਵਿੱਚ ਰਹਿਣ ਕਰਕੇ ਮੀਂਹ, ਹਨੇਰੀ ਅਤੇ ਸਰਦੀਆਂ ਵਿੱਚ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਦੇ ਸਨ। ਹੁਣ ਇਹ ਪਰਿਵਾਰ ਇਨ੍ਹਾਂ ਥਾਵਾਂ ਦੇ ਮਾਲਕਾਨਾ ਹੱਕ ਮਿਲਣ ਉਪਰੰਤ ਇੱਥੇ ਆਪਣੇ ਪੱਕੇ ਘਰ ਬਣਾ ਕੇ ਚੰਗੀ ਜ਼ਿੰਦਗੀ ਜਿਉਂ ਸਕਦੇ ਹਨ।
ਇਸ ਮੌਕੇ ਸਰਟੀਫਿਕੇਟ ਹਾਸਲ ਕਰਨ ਵਾਲੇ ਰਿੰਕੂ, ਨਾਨਕ ਸਿੰਘ, ਕਾਹਲੋਂ ਦੇਵੀ, ਲਕਸ਼ਮੀ ਦੇਵੀ ਅਤੇ ਬਿੰਦੋ ਦੇਵੀ ਨੇ ਕੇਵਲ ਸਿੰਘ ਢਿੱਲੋਂ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦਾ ਪੱਕੇ ਘਰ ਬਣਾ ਕੇ ਰਹਿਣ ਦਾ ਸੁਪਨਾ ਪੂਰਾ ਹੋ ਸਕੇਗਾ।ਇਸ ਮੌਕੇ ਗੁਰਜੀਤ ਸਿੰਘ ਰਾਮਣਵਾਸੀਆ, ਨਰਿੰਦਰ ਨੀਟਾ, ਨਰਿੰਦਰ ਸ਼ਰਮਾ, ਕੁਲਦੀਪ ਸਿੰਘ ਧਾਲੀਵਾਲ, ਜੱਗਾ ਮਾਨ, ਹੈਪੀ ਢਿੱਲੋਂ, ਦੀਪ ਸੰਘੇੜਾ, ਵਰੁਣ ਗੋਇਲ, ਵਿੱਕੀ ਪਾਵੇਲ ਵੀ ਹਾਜ਼ਰ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬਰਨਾਲਾ ਜ਼ਿਲ੍ਹੇ ਦੇ ਲੰਬੇ ਸਮੇਂ ਤੋਂ ਸਰਕਾਰੀ ਥਾਵਾਂ ‘ਤੇ ਆਰਜ਼ੀ ਝੁੱਗੀਆਂ ਬਣਾ ਕੇ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਲਕਾਨਾ ਹੱਕ ਦਿੱਤੇ ਗਏ ਹਨ। ਜਿਨ੍ਹਾਂ ਨੂੰ ਅੱਜ ਪੰਜਾਬ …
Wosm News Punjab Latest News