ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ 2022 ਦੇ ਬਜਟ ਨੂੰ ਲੋਕ ਪੱਖੀ ਅਤੇ ਆਮ ਲੋਕਾਂ ਦੀਆਂ ਉਮੀਦਾਂ ਦੇ ਮੁਤਾਬਕ ਦੱਸਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰੀ ਬਜਟ ਨੇ ਨਵਾਂ ਵਿਸ਼ਵਾਸ ਲੈ ਕੇ ਆਇਆ ਹੈ। ਇਸ ਬਜਟ ਲਈ ਨਿਰਮਲਾ ਸੀਤਾਰਮਨ ਅਤੇ ਉਹਨਾਂ ਦੀ ਟੀਮ ਵਧਾਈ ਦੀ ਹੱਕਦਾਰ ਹੈ। ਇਸ ਬਜਟ 100 ਸਾਲਾਂ ਦੀ ਭਿਆਨਕ ਮਹਾਂਮਾਰੀ ਦੌਰਾਨ ਵਿਕਾਸ ਦਾ ਇਕ ਨਵਾਂ ਵਿਸ਼ਵਾਸ ਲੈ ਕੇ ਆਇਆ ਹੈ। ਬਜਟ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਮ ਆਦਮੀ ਲਈ ਕਈ ਨਵੇਂ ਮੌਕੇ ਪੈਦਾ ਕਰੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਵਧੇਰੇ ਨਿਵੇਸ਼, ਵਧੇਰੇ ਬੁਨਿਆਦੀ ਢਾਂਚਾ ਅਤੇ ਵਧੇਰੇ ਰੁਜ਼ਗਾਰ ਦੀਆਂ ਸੰਭਾਵਨਾਵਾਂ ਨਾਲ ਭਰਪੂਰ ਹੈ। ਉਹਨਾਂ ਕਿਹਾ ਕਿ ਇਸ ਬਜਟ ਵਿਚ ਕ੍ਰੈਡਿਟ ਗਾਰੰਟੀ ਵਿਚ ਰਿਕਾਰਡ ਵਾਧੇ ਦੇ ਨਾਲ-ਨਾਲ ਹੋਰ ਵੀ ਕਈ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ।
ਬਜਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ‘ਚ ਭਾਰਤ ਦੇ ਲੋਕਾਂ ਦੀ ਆਸਥਾ, ਮਾਤਾ ਗੰਗਾ ਦੀ ਸਫਾਈ ਦੇ ਨਾਲ-ਨਾਲ ਕਿਸਾਨਾਂ ਦੀ ਭਲਾਈ ਲਈ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਇਹਨਾਂ ਪੰਜ ਸੂਬਿਆਂ ਵਿਚ ਗੰਗਾ ਦੇ ਕਿਨਾਰੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਹਿਮਾਚਲ, ਉੱਤਰਾਖੰਡ, ਜੰਮੂ-ਕਸ਼ਮੀਰ, ਉੱਤਰ ਪੂਰਬ ਆਦਿ ਖੇਤਰਾ ਲਈ ਪਹਿਲੀ ਵਾਰ ਦੇਸ਼ ਵਿਚ ਪਰਵਤਮਾਲਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਇਸ ਯੋਜਨਾ ਨਾਲ ਪਹਾੜਾਂ ‘ਤੇ ਆਵਾਜਾਈ ਦੀ ਆਧੁਨਿਕ ਪ੍ਰਣਾਲੀ ਤਿਆਰ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2.25 ਲੱਖ ਕਰੋੜ ਰੁਪਏ ਤੋਂ ਵੱਧ ਦੀ ਐਮਐਸਪੀ ਸਿੱਧੇ ਕਿਸਾਨਾਂ ਨੂੰ ਟ੍ਰਾਂਸਫਰ ਕੀਤੀ ਜਾਵੇਗੀ। ਇਹ ਬਜਟ ਕਿਸਾਨਾਂ ਦੀ ਆਮਦਨ ਦੁੱਗਣੀ ਕਰੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ 2022 ਦੇ ਬਜਟ ਨੂੰ ਲੋਕ ਪੱਖੀ ਅਤੇ ਆਮ ਲੋਕਾਂ ਦੀਆਂ ਉਮੀਦਾਂ ਦੇ ਮੁਤਾਬਕ ਦੱਸਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ …