Breaking News
Home / Punjab / ਬਿਜਲੀ ਬਿੱਲਾਂ ਬਾਰੇ ਪੰਜਾਬੀਓ ਆਈ ਵੱਡੀ ਖ਼ਬਰ-ਬਿਜਲੀ ਮੰਤਰੀ ਨੇ ਕੀਤਾ ਇਹ ਐਲਾਨ

ਬਿਜਲੀ ਬਿੱਲਾਂ ਬਾਰੇ ਪੰਜਾਬੀਓ ਆਈ ਵੱਡੀ ਖ਼ਬਰ-ਬਿਜਲੀ ਮੰਤਰੀ ਨੇ ਕੀਤਾ ਇਹ ਐਲਾਨ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਅੱਜ ਬਹੁਤ ਖੁਸ਼ੀ ਵਾਲਾ ਦਿਨ ਹੈ ,ਕਿਉਂਕਿ ਪੰਜਾਬ ਦੇ 25 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਇਸ ਵਾਰ ‘ਜ਼ੀਰੋ’ ਆਇਆ ਹੈ। ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਗਰੰਟੀ ਦਿੱਤੀ ਸੀ ਕਿ ਹਰ ਘਰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਜਿੰਨਾ ਕੋਲ ਹੋਰ ਵਿਭਾਗਾਂ ਦੇ ਨਾਲ-ਨਾਲ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ, ਨੇ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਦੀ ਕੀਤੀ ਗਈ ਬਿਲ ਮੁਆਫ਼ੀ ਬਾਰੇ ਖੁਲਾਸਾ ਕਰਦੇ ਦੱਸਿਆ ਕਿ ਇਸ ਵਾਰ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦਿੱਤੀ ਗਈ ਛੋਟ ਕਾਰਨ ਰਾਜ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ ਜ਼ੀਰੋ ਆਏ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹਰਭਜਨ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਕਾਰ ਸ਼ੁਰੂਆਤੀ ਸਾਲ ਵਿਚ ਹੀ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ, ਨਹੀਂ ਤਾਂ ਸਰਕਾਰਾਂ ਨਿੱਕੇ-ਨਿੱਕੇ ਚੋਣ ਵਾਅਦੇ ਆਪਣੀ ਸੱਤਾ ਦੇ ਆਖਰੀ ਸਾਲ ਵਿਚ ਹੀ ਪੂਰੇ ਕਰਦੀਆਂ ਰਹੀਆਂ ਹਨ। ਉਨਾਂ ਸਪੱਸ਼ਟ ਕੀਤਾ ਕਿ ਇਸ ਬਿਜਲੀ ਮੁਆਫੀ ਵਿਚ ਕੋਈ ਜਾਤ-ਧਰਮ ਨਾਲ ਵਿਤਕਰਾ ਨਹੀਂ ਕੀਤਾ ਗਿਆ। ਹਰੇਕ ਘਰ ਜੋ 600 ਯੂਨਿਟ ਤੱਕ ਬਿਜਲੀ ਖਪਤ ਕਰੇਗਾ, ਦਾ ਬਿਜਲੀ ਬਿਲ ਜ਼ੀਰੋ ਆਵੇਗਾ। ਇਸ ਤੋਂ ਵੱਧ ਜੋ ਬਿਜਲੀ ਵਰਤੇਗਾ, ਉਸ ਨੂੰ ਬਿਜਲੀ ਬਿਲ ਦੇਣਾ ਪਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ 300 ਯੂਨਿਟ ਬਿਜਲੀ ਮੁਆਫੀ ਨਾਲ ਬਿਲ ਸਰਕਲ ਦੋ ਮਹੀਨਿਆਂ ਦਾ ਹੋਣ ਕਾਰਨ ਖਪਤਕਾਰਾਂ ਨੂੰ 600 ਯੂਨਿਟ ਮੁਫਤ ਬਿਜਲੀ ਮਿਲੀ, ਜੋ ਕਿ ਇਕ ਆਮ ਘਰ ਦੀ ਲੋੜ ਤੋਂ ਵੱਧ ਹੈ। ਉਨਾਂ ਦੱਸਿਆ ਕਿ ਇਕ ਜੁਲਾਈ ਤੋਂ ਦਿੱਤੀ ਗਈ ਬਿਜਲੀ ਮੁਆਫੀ ਕਾਰਨ ਅਗਸਤ ਮਹੀਨੇ ਜੋ ਬਿੱਲ ਆਏ ਹਨ, ਉਨਾਂ ਵਿਚੋਂ 25 ਲੱਖ ਖਪਤਕਾਰਾਂ ਨੂੰ ਬਿਲ ਨਹੀਂ ਭਰਨਾ ਪਵੇਗਾ।

ਉਨਾਂ ਦੱਸਿਆ ਕਿ ਬੀਤੇ ਦਿਨ ਤੱਕ ਕੁੱਲ 72 ਲੱਖ ਘਰੇਲੂ ਖਪਤਕਾਰਾਂ ਵਿਚੋਂ 42 ਲੱਖ ਖਪਤਕਾਰਾਂ ਨੂੰ ਬਿਲ ਭੇਜ ਦਿੱਤਾ ਗਿਆ ਸੀ, ਜਿਸ ਵਿਚੋਂ 25 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਲ ਆਇਆ ਹੈ। ਇਸ ਤੋਂ ਇਲਾਵਾ 34 ਲੱਖ ਪਰਿਵਾਰਾਂ ਨੂੰ ਤਿੰਨ ਰੁਪਏ ਪ੍ਰਤੀ ਯੂਨਿਟ ਨਾਲ ਰਿਆਇਤੀ ਬਿਜਲੀ ਦਾ ਲਾਭ ਮਿਲਿਆ ਹੈ। ਹਰਭਜਨ ਸਿੰਘ ਨੇ ਕਿਹਾ ਕਿ ਇਹ ਦੋ ਮਹੀਨੇ ਸਖਤ ਗਰਮੀ ਕਾਰਨ ਖਪਤ ਆਮ ਮਹੀਨਿਆਂ ਨਾਲੋਂ ਵੱਧ ਰਹਿੰਦੀ ਹੈ, ਸੋ ਗਰਮੀ ਘੱਟ ਹੋਣ ਕਾਰਨ ਆਉਣ ਵਾਲੇ ਮਹੀਨਿਆਂ ਵਿਚ ਕਰੀਬ 85 ਫੀਸਦੀ ਖਪਤਕਾਰਾਂ ਨੂੰ ਬਿਜਲੀ ਮੁਆਫੀ ਦਾ ਲਾਭ ਮਿਲੇਗਾ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਅੱਜ ਬਹੁਤ ਖੁਸ਼ੀ ਵਾਲਾ ਦਿਨ ਹੈ ,ਕਿਉਂਕਿ ਪੰਜਾਬ ਦੇ 25 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਇਸ ਵਾਰ …

Leave a Reply

Your email address will not be published. Required fields are marked *