ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕੋਈ ਨਾ ਕੋਈ ਬਦਲਾਵ ਕੀਤਾ ਜਾ ਰਿਹਾ ਹੈ। ਤਾਂ ਜੋ ਲੋਕਾਂ ਨੂੰ ਕਿਸੇ ਵੀ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ।ਆਏ ਦਿਨ ਹੀ ਕੇਂਦਰ ਸਰਕਾਰ ਵੱਲੋਂ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ। ਜਿਸ ਦਾ ਫਾਇਦਾ ਲੋਕਾਂ ਨੂੰ ਮਿਲ ਸਕੇ। ਕੇਂਦਰ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਕੀਤੀਆਂ ਜਾਣ ਵਾਲੀਆਂ ਤਬਦੀਲੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਬਿਜਲੀ ਦੀ ਸਪਲਾਈ ਉੱਪਰ ਟਿਕੇ ਹੋਏ ਹਨ।

ਅਗਰ ਕੁਝ ਸਮੇਂ ਲਈ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਤਾਂ ਉਨਾਂ ਲੋਕਾਂ ਦੇ ਕੰਮ ਕਾਜ ਵਿਚ ਇਸ ਦਾ ਬਹੁਤ ਵੱਡਾ ਅਸਰ ਵੇਖਿਆ ਜਾਂਦਾ ਹੈ। ਹੁਣ ਬਿਜਲੀ ਵਰਤਣ ਵਾਲਿਆਂ ਲਈ ਇਕ ਹੋਰ ਵੱਡੀ ਖਬਰ ਆਈ ਹੈ ਕਿ ਕੇਂਦਰ ਸਰਕਾਰ ਵੱਲੋਂ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਮੋਦੀ ਸਰਕਾਰ ਨੇ ਬਿਜਲੀ ਖਪਤਕਾਰਾਂ ਲਈ ਇੱਕ ਵੱਡਾ ਫ਼ੈਸਲਾ ਲਿਆ ਹੈ। ਇਸ ਫੈਸਲੇ ਵਿਚ ਸਰਕਾਰ ਨੇ ਪਹਿਲੀ ਵਾਰ ਬਿਜਲੀ ਖੇਤਰ ਵਿੱਚ ਵੱਖ ਵੱਖ ਸੇਵਾਵਾਂ ਲਈ ਅੰਤਮ ਤਾਰੀਕ ਤੈਅ ਕੀਤੀ ਹੈ।

ਇਸ ਤਰ੍ਹਾਂ ਹੀ ਡੈਡਲਾਈਨ ਤੇ ਅੰਦਰ ਕੰਮ ਨਾ ਕਰਨ ਲਈ ਬਿਜਲੀ ਵੰਡਣ ਵਾਲੀਆਂ ਕੰਪਨੀਆਂ ਨੂੰ ਜੁਰਮਾਨਾ ਕੀਤਾ ਜਾਵੇਗਾ ਇਹ ਜਰਮਨ ਘੱਟ ਤੋਂ ਘੱਟ ਇਕ ਲੱਖ ਰੁਪਏ ਦਾ ਹੋਵੇਗਾ। ਹੁਣ ਪਟਨਾ ਤੇ ਲਖਨਊ ਦੇ ਲੋਕਾਂ ਨੂੰ ਬਿਜਲੀ ਦਾ ਨਵਾਂ ਕੁਨੈਕਸ਼ਨ ਲੈਣ ਲਈ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਬਿਨਾਂ ਚੱਕਰ ਕੱਟੇ ਤੁਸੀ ਨਵਾ ਕਨੈਕਸ਼ਨ ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹੋ। ਬਿਜਲੀ ਮੰਤਰਾਲੇ ਦੇ ਨਵੇਂ ਆਦੇਸ਼ ਦੇ ਮੁਤਾਬਕ ਨਵਾ ਬਿਜਲੀ ਕੁਨੈਕਸ਼ਨ ਦੇਣਾ ਲਾਜ਼ਮੀ ਕੀਤਾ ਗਿਆ ਹੈ।

ਨਵਾ ਕਨੈਕਸ਼ਨ ਮਹਾਂਨਗਰਾਂ ਵਿੱਚ 7 ਦਿਨ, ਹੋਰ ਸ਼ਹਿਰਾਂ ਵਿੱਚ 15, ਤੇ ਦਿਹਾਤੀ ਇਲਾਕਿਆਂ ਵਿਚ 30 ਦਿਨ ਦੇ ਅੰਦਰ ਬਿਜਲੀ ਦਾ ਨਵਾਂ ਕੁਨੈਕਸ਼ਨ ਦੇਣਾ ਲਾਜ਼ਮੀ ਕੀਤਾ ਗਿਆ ਹੈ। ਇਸ ਨਵੇਂ ਫੈਸਲੇ ਬਾਰੇ ਕੇਂਦਰੀ ਊਰਜਾ ਮੰਤਰੀ ਆਰ ਕੇ ਸਿੰਘ ਨੇ ਕਿਹਾ ਹੈ ਕਿ ਪਹਿਲਾਂ ਨਵੇਂ ਬਿਜਲੀ ਕਨੈਕਸਨ ਲਈ ਲੋਕਾਂ ਨੂੰ ਕਈ ਕਈ ਚੱਕਰ ਕੱਟਣੇ ਪੈਂਦੇ ਸਨ।

ਹੁਣ ਇੰਨਾਂ ਸੇਵਾਵਾਂ ਲਈ ਸਮਾਂ ਸੀਮਾ ਤੈਅ ਕੀਤੇ ਜਾਣ ਨਾਲ ਕੰਮ ਜਲਦੀ ਹੋ ਜਾਵੇਗਾ। ਇਸ ਤੋਂ ਇਲਾਵਾ ਮੀਟਰ ਦੀ ਖਰਾਬੀ ,ਬਿਜਲੀ ਦੀ ਲੋਡ ਵਿੱਚ ਤਬਦੀਲੀ, ਲੋਡ ਸ਼ੈਡਿੰਗ ਅਤੇ ਖਰਾਬ ਟਰਾਂਸ ਫਾਰਮਰ ਦੀ ਤਬਦੀਲੀ ਵਰਗੀਆਂ ਸੇਵਾਵਾਂ ਵੀ ਇਸ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ।
The post ਬਿਜਲੀ ਵਰਤਣ ਵਾਲਿਆਂ ਲਈ ਕੇਂਦਰ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਤਾਜ਼ਾ ਖ਼ਬਰ appeared first on Sanjhi Sath.
ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕੋਈ ਨਾ ਕੋਈ ਬਦਲਾਵ ਕੀਤਾ ਜਾ ਰਿਹਾ ਹੈ। ਤਾਂ ਜੋ ਲੋਕਾਂ ਨੂੰ ਕਿਸੇ ਵੀ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ।ਆਏ …
The post ਬਿਜਲੀ ਵਰਤਣ ਵਾਲਿਆਂ ਲਈ ਕੇਂਦਰ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਤਾਜ਼ਾ ਖ਼ਬਰ appeared first on Sanjhi Sath.
Wosm News Punjab Latest News