Breaking News
Home / Punjab / ਬਿਹਾਰ ਜਿੱਤਣ ਮਗਰੋਂ ਬੀਜੇਪੀ ਨੇ ਪੰਜਾਬ ਲਈ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਬਿਹਾਰ ਜਿੱਤਣ ਮਗਰੋਂ ਬੀਜੇਪੀ ਨੇ ਪੰਜਾਬ ਲਈ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਬਿਹਾਰ ‘ਚ ਸ਼ਾਨਦਾਰ ਜਿੱਤ ਮਗਰੋਂ ਭਾਜਪਾ ਦੇ ਹੌਂਸਲੇ ਮੁੜ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਬੇਸ਼ੱਕ ਕਿਸਾਨ ਪੰਜਾਬ ‘ਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਸਖ਼ਤ ਵਿਰੋਧ ਕਰ ਰਹੇ ਹਨ। ਇਸ ਸਭ ਦੇ ਬਾਵਜੂਦ ਬੀਜੇਪੀ ਸੂਬੇ ‘ਚ ਆਪਣੀ ਪਕੜ ਮਜਬੂਤ ਕਰਨ ਲਈ ਹਰ ਦਿਨ ਨਵੀਆਂ ਨੀਤੀਆਂ ਘੜ ਰਹੀ ਹੈ।ਪੰਜਾਬ ਵਿੱਚ ਅਕਾਲੀ ਦਲ ਨਾਲ ਰਿਸ਼ਤਾ ਟੁੱਟਣ ਤੋਂ ਬਾਅਦ ਭਾਜਪਾ ਨੇ ਸੂਬੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ।

ਸੋਮਵਾਰ ਨੂੰ ਭਾਜਪਾ ਦੇ ਜਨਰਲ ਸੱਕਤਰ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਸ ਦੀ ਤਿਆਰੀ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤੀ ਹੈ। ਜ਼ਮੀਨੀ ਪੱਧਰ ‘ਤੇ ਭਾਜਪਾ ਵਰਕਰਾਂ ਨੂੰ ਇਕਜੁੱਟ ਕਰਕੇ ਸੂਬੇ ਦੇ 23,000 ਪੋਲਿੰਗ ਸਟੇਸ਼ਨਾਂ ‘ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਚੁੱਘ ਨੇ ਕਿਹਾ ਕਿ ਭਾਜਪਾ ਦੇ ਪ੍ਰਧਾਨ 19 ਨਵੰਬਰ ਨੂੰ ਪਾਰਟੀ ਦੇ 10 ਜ਼ਿਲ੍ਹਾ ਦਫਤਰਾਂ ਦਾ ਡਿਜੀਟਲੀ ਉਦਘਾਟਨ ਕਰਨਗੇ, ਨਾਲ ਹੀ ਤਿੰਨ ਦਿਨਾਂ ਦੀ ਪੰਜਾਬ ਫੇਰੀ ਦੇ ਨਾਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਉਤਸ਼ਾਹਤ ਕਰਨਗੇ।

ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਪਾਰਟੀ ਆਗੂ ਪੰਜਾਬ ਵਿੱਚ ਨਰਿੰਦਰ ਮੋਦੀ ਸਰਕਾਰ ਦੀਆਂ 160 ਲੋਕ ਭਲਾਈ ਸਕੀਮਾਂ ਨੂੰ ਹਰਮਨ ਪਿਆਰਾ ਬਣਾਉਣਗੇ ਤੇ ਲੋਕਾਂ ਨੂੰ ਸੂਬੇ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਗਰੂਕ ਕਰਨਗੇ।ਭਾਜਪਾ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਲਈ ਤਿਆਰੀ ਜੰਗੀ ਪੱਧਰ ‘ਤੇ ਸ਼ੁਰੂ ਹੋ ਗਈ ਹੈ।

ਤਕਰੀਬਨ ਦੋ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੌਮੀ ਜਮਹੂਰੀ ਗਠਜੋੜ ਛੱਡ ਦਿੱਤਾ। ਦੋਵਾਂ ਪਾਰਟੀਆਂ ਵਿਚ ਸੀਟ ਸਾਂਝੇ ਕਰਨ ਦੇ ਫਾਰਮੂਲੇ ਮੁਤਾਬਕ ਭਾਜਪਾ ਨੇ 13 ਸੰਸਦੀ ਸੀਟਾਂ ਚੋਂ ਤਿੰਨ ਤੇ 117 ਵਿਧਾਨ ਸਭਾ ਹਲਕਿਆਂ ਚੋਂ 23 ‘ਤੇ ਉਮੀਦਵਾਰ ਖੜ੍ਹੇ ਕਰਦੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੁੰਦੇ ਸੀ।

The post ਬਿਹਾਰ ਜਿੱਤਣ ਮਗਰੋਂ ਬੀਜੇਪੀ ਨੇ ਪੰਜਾਬ ਲਈ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.

ਬਿਹਾਰ ‘ਚ ਸ਼ਾਨਦਾਰ ਜਿੱਤ ਮਗਰੋਂ ਭਾਜਪਾ ਦੇ ਹੌਂਸਲੇ ਮੁੜ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਬੇਸ਼ੱਕ ਕਿਸਾਨ ਪੰਜਾਬ ‘ਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਸਖ਼ਤ ਵਿਰੋਧ ਕਰ ਰਹੇ …
The post ਬਿਹਾਰ ਜਿੱਤਣ ਮਗਰੋਂ ਬੀਜੇਪੀ ਨੇ ਪੰਜਾਬ ਲਈ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *