Breaking News
Home / Punjab / ਬੀਜੇਪੀ ਵੱਲੋਂ 5 ਏਕੜ ਜ਼ਮੀਨ ਵਾਲੇ ਕਿਸਾਨਾਂ ਵਾਸਤੇ ਵੱਡਾ ਐਲਾਨ

ਬੀਜੇਪੀ ਵੱਲੋਂ 5 ਏਕੜ ਜ਼ਮੀਨ ਵਾਲੇ ਕਿਸਾਨਾਂ ਵਾਸਤੇ ਵੱਡਾ ਐਲਾਨ

ਪੰਜਾਬ ਵਿਧਾਨਸਭਾ ਚੋਣਾਂ ਸਿਰ ‘ਤੇ ਹਨ ਅਤੇ ਇਸ ਸਮੇਂ ਹਰ ਇੱਕ ਸਿਆਸੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਤੋਂ ਵੋਟਾਂ ਮੰਗਣ ਲਈ ਕਈ ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਤਰਾਂ ਹੁਣ BJP ਵੱਲੋਂ ਵੀ 5 ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇ ਕਿਸਾਨਾਂ ਲਈ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਵਾਅਦਾ ਕੀਤਾ ਗਿਆ ਹੈ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਦੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮਾਫ ਕਰ ਦੇਣਗੇ।

ਇਸਦੇ ਨਾਲ ਹੀ BJP ਨੇ ਐੱਮਐੱਸਪੀ ਦਾ ਦਾਇਰਾ ਵਧਾਉਣ ਸੰਬੰਧੀ ਪ੍ਰੋਗਰਾਮ ਵਿਚ ਕਿਸਾਨਾਂ ਨੂੰ “ਮਿਹਨਤ ਦਾ ਪੱਕਾ ਮੂਲ” ਦੇਣ ਦਾ ਵਾਅਦਾ ਵੀ ਕੀਤਾ ਹੈ ਅਤੇ ਫਲ, ਸਬਜ਼ੀਆਂ, ਦਾਲਾਂ ਅਤੇ ਤੇਲ ਬੀਜ ਉਗਾਉਣ ਵਾਲੇ ਕਿਸਾਨਾਂ ਦੀ ਫਸਲ ਵੀ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਵਾਅਦਾ ਕੀਤਾ ਹੈ।

ਇਸਦੇ ਨਾਲ ਹੀ ਗੱਠਜੋੜ ਨੇ ਖੇਤੀਬਾੜੀ ਖੇਤਰ ਲਈ ਹਰ ਸਾਲ 5000 ਕਰੋੜ ਰੁਪਏ ਦਾ ਬਜਟ ਪੱਕਾ ਰੱਖਣ ਦਾ ਵਾਅਦਾ ਕੀਤਾ ਹੈ। ਦਰਅਸਲ ਇਹ ਸਾਰੇ ਵਾਅਦੇ BJP ਅਤੇ ਹੋਰਾਂ ਪਾਰਟੀਆਂ ਦੇ ਗਠਜੋੜ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਨ। ਇਨ੍ਹਾਂ ਪਾਰਟੀਆਂ ਦੇ ਕਈ ਵੱਡੇ ਲੀਡਰਾਂ ਦਾ ਕਹਿਣਾ ਹੈ ਕਿ ਇਹ ਮੈਨੀਫੈਸਟੋ ਪੰਜਾਬ ਦੇ ਪੇਂਡੂ ਅਤੇ ਖੇਤੀ ਅਰਥ ਵਿਵਸਥਾ ਵਿਚ ਕ੍ਰਾਂਤੀ ਲਿਆਏਗਾ।ਮੈਨੀਫੈਸਟੋ ਵਿੱਚ ਗੱਠਜੋੜ ਵੱਲੋਂ ਇਹ ਵਾਅਦਾ ਵੀ ਕੀਤਾ ਗਿਆ ਹੈ ਕਿ ਸੂਬੇ ਦੀ ਇਕ ਲੱਖ ਏਕੜ ਸ਼ਾਮਲਾਟ ਜ਼ਮੀਨ ਨੂੰ ਬੇਜ਼ਮੀਨੇ ਕਿਸਾਨਾਂ ਨੂੰ ਖੇਤੀ ਲਈ ਦਿੱਤਾ ਜਾਵੇਗਾ। ਨਾਲ ਹੀ ਬਿਨਾ ਜ਼ਮੀਨ ਵਾਲੇ ਹਰ ਕਿਸਾਨ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਹੇਠ 6000 ਰੁਪਏ ਦੀ ਸਾਲਾਨਾ ਸਹਾਇਤਾ ਦਿੱਤੀ ਜਾਵੇਗੀ।

BJP ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਪੰਜਾਬ ਦੇ ਡਿੱਗ ਰਹੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਵਿਸ਼ੇਸ਼ ਰੇਨਵਾਟਰ ਹਾਰਵੈਸਟਿੰਗ ਯੂਨਿਟ ਲਗਾਏ ਜਾਣਗੇ। ਡੇਅਰੀ ਫਾਰਮਿੰਗ ਨੂੰ ਪ੍ਰਮੋਟ ਕਰਨ ਲਈ ਹਰ ਪਿੰਡ ਵਿਚ ਦੁੱਧ ਠੰਢਾ ਕਰਨ ਲਈ ਕੇਂਦਰ ਬਣਾਏ ਜਾਣਗੇ ਅਤੇ ਸੰਗਠਿਤ ਮਿਲਕ ਮਾਰਕੀਟਿੰਗ ਸਿਸਟਮ ਸਥਾਪਤ ਕੀਤਾ ਜਾਵੇਗਾ।

ਇਸਦੇ ਨਾਲ ਹੀ ਹਰ 30 ਪਿੰਡਾਂ ਦਾ ਕਲੱਸਟਰ ਬਣਾ ਕੇ ਮਿਲਕ ਪ੍ਰੋਸੈਸਿੰਗ ਯੂਨਿਟ ਵੀ ਲਗਾਏ ਜਾਣਗੇ। ਇਸਦੇ ਨਾਲ ਹੀ ਸਰਕਾਰ ਪਿਛਡ਼ੀਆਂ ਸ਼੍ਰੇਣੀਆਂ, ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ ਅਤੇ ਮਧੂ ਮੱਖੀ ਪਾਲਣ ਦਾ ਕੰਮ ਸ਼ੁਰੂ ਕਰਨ ਲਈ ਸਬਸਿਡੀਆਂ ਅਤੇ ਲੋਨ ਵੀ ਦੇਵੇਗੀ। ਇਸਦੇ ਨਾਲ ਹੀ ਗਠਜੋੜ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਹੋਰ ਵੀ ਕਈ ਵੱਡੇ ਦਾਅਵੇ ਕੀਤੇ ਗਏ ਹਨ।

ਪੰਜਾਬ ਵਿਧਾਨਸਭਾ ਚੋਣਾਂ ਸਿਰ ‘ਤੇ ਹਨ ਅਤੇ ਇਸ ਸਮੇਂ ਹਰ ਇੱਕ ਸਿਆਸੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਤੋਂ ਵੋਟਾਂ ਮੰਗਣ ਲਈ ਕਈ ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਤਰਾਂ …

Leave a Reply

Your email address will not be published. Required fields are marked *