ਅੰਮ੍ਰਿਤਸਰ ਦਰਬਾਰ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ (Sacrilege in Amritsar Darbar Sahib) ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਕਰਨਾ ਪੰਜਾਬ ਪੁਲਿਸ ਲਈ ਚੁਣੌਤੀ ਬਣ ਗਿਆ ਹੈ। ਮ੍ਰਿਤਕ ਨੌਜਵਾਨ ਦੇ ਬਾਇਓਮੈਟ੍ਰਿਕ (Biometric) ਨਾਲ ਫਿੰਗਰ ਪ੍ਰਿੰਟ ਵੀ ਮੇਲ ਨਹੀਂ ਖਾਂਦੇ। ਜਿਸ ਕਾਰਨ ਉਸ ਦਾ ਕੋਈ ਆਧਾਰ ਕਾਰਡ ਵੀ ਟਰੇਸ ਨਹੀਂ ਹੋ ਸਕਿਆ ਹੈ। ਪੁਲਿਸ ਫੋਰੈਂਸਿਕ ਟੀਮ ਦੀ ਮਦਦ ਨਾਲ ਨੌਜਵਾਨ ਦੀ ਪਛਾਣ ਕਰਨ ਵਿੱਚ ਵੀ ਨਾਕਾਮ ਰਹੀ ਹੈ।
ਨਾ ਹੀ ਉਸ ਕੋਲੋਂ ਕੋਈ ਅਜਿਹਾ ਦਸਾਤਵੇਜ਼ ਜਾਂ ਪਛਾਣ ਪੱਤਰ ਮਿਲਿਆ ਹੈ, ਜਿਸ ਅਧਾਰ ਉਤੇ ਪੁਲਿਸ ਕੇਸ ਦੀ ਤੈਅ ਤੱਕ ਪੁੱਜਦੀ। ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਇਸ ਕਥਿਤ ਦੋਸ਼ੀ ਦੀ ਪਛਾਣ ਲਈ ਲੋਕਾਂ ਕੋਲੋਂ ਸਹਿਯੋਗ ਲੈਣ ਦੇ ਆਸ਼ੇ ਨਾਲ ਉਕਤ ਵਿਅਕਤੀ ਦੀ ਤਸਵੀਰ ਜੋ ਕਿ ਕੰਪਲੈਕਸ ਦੇ ਵੀਡੀਓ ਕੈਮਰਿਆਂ ਨੇ ਕੈਦ ਕੀਤੀ ਸੀ, ਨੂੰ ਜਾਰੀ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੜਤਾਲ ਕਰਨ ਲਈ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਗਠਿਤ ਕਰ ਦਿੱਤੀ ਗਈ ਹੈ, ਜੋ ਕਿ ਲਗਾਤਾਰ ਇਸ ਕੇਸ ਦੀ ਪੜਤਾਲ ਕਰ ਰਹੀ ਹੈ, ਪਰ ਹੁਣ ਤੱਕ ਦੀਆਂ ਕੋਸ਼ਿਸ਼ਾਂ ਵਿਚੋਂ ਅਜਿਹਾ ਕੋਈ ਸੁਰਾਗ ਨਹੀਂ ਮਿਲਿਆ, ਜੋ ਕਿ ਉਕਤ ਵਿਅਕਤੀ ਦੀ ਸ਼ਨਾਖਤ ਕਰਵਾ ਸਕੇ।
ਉਧਰ, ਪੰਜਾਬ ਦੇ ਕਪੂਰਥਲਾ (Kapurthala Punjab) ਦੇ ਨਿਜ਼ਾਮਪੁਰ ਗੁਰਦੁਆਰੇ ਵਿੱਚ ਬੇਅਦਬੀ (sacrilege at Nizampur Gurdwara) ਦੀ ਕੋਸ਼ਿਸ਼ ਵਿੱਚ ਮਾਰੇ ਗਏ ਨੌਜਵਾਨ ਦੇ ਸਬੰਧ ਵਿੱਚ ਬਿਹਾਰ ਦੇ ਪਟਨਾ ਜ਼ਿਲ੍ਹੇ ਦੀ ਇੱਕ ਔਰਤ (woman from Bihar’s Patna district) ਨੇ ਦਾਅਵਾ ਕੀਤਾ ਹੈ ਕਿ ਮ੍ਰਿਤਕ ਉਸ ਦਾ ਭਰਾ ਹੈ।
ਇਸ ਔਰਤ ਨੇ ਕਪੂਰਥਲਾ ਪੁਲਿਸ (Kapurthala Police) ਨਾਲ ਸੰਪਰਕ ਕੀਤਾ ਹੈ। ਔਰਤ ਮੁਤਾਬਕ ਇਸ ਨੌਜਵਾਨ ਦਾ ਨਾਂਅ ਨਿਸ਼ਾਨ ਹੈ। ਮਹਿਲਾ ਨੇ ਕਪੂਰਥਲਾ ਪੁਲਿਸ ਨੂੰ ਕੁਝ ਦਸਤਾਵੇਜ਼ ਵੀ ਭੇਜੇ ਹਨ। ਕਪੂਰਥਲਾ ਪੁਲਿਸ ਨੇ ਨਿਊਜ਼18 ਦੇ ਪੱਤਰਕਾਰ ਨਾਲ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਸ ਦੇ ਦਸਤਾਵੇਜ਼ ਉਨ੍ਹਾਂ ਕੋਲ ਹਨ।
ਉਧਰ, ਕੇਂਦਰੀ ਖੁਫੀਆ ਏਜੰਸੀ IB ਨੇ ਇੱਕ ਅਹਿਮ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਇਹ ਅਲਟਰ ਜਾਰੀ ਕੀਤਾ ਗਿਆ ਹੈ। ਪੰਜਾਬ ਨਾਲ ਜੁੜੇ ਇਸ ਮੁੱਦੇ ਤੋਂ ਬਾਅਦ ਰਾਜਧਾਨੀ ਦਿੱਲੀ ਸਮੇਤ NCR ‘ਚ ਸਥਿਤ ਕਈ ਧਾਰਮਿਕ ਸਥਾਨ ਕੁਝ ਸਮਾਜ ਵਿਰੋਧੀ ਅਨਸਰਾਂ/ਅੱਤਵਾਦੀਆਂ ਦੇ ਰਾਡਾਰ ‘ਤੇ ਹਨ।
ਅੰਮ੍ਰਿਤਸਰ ਦਰਬਾਰ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ (Sacrilege in Amritsar Darbar Sahib) ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਕਰਨਾ ਪੰਜਾਬ ਪੁਲਿਸ ਲਈ ਚੁਣੌਤੀ ਬਣ ਗਿਆ ਹੈ। ਮ੍ਰਿਤਕ ਨੌਜਵਾਨ ਦੇ ਬਾਇਓਮੈਟ੍ਰਿਕ …
Wosm News Punjab Latest News