ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਸਥਿਤ ਬੈਂਕ ਆਫ ਇੰਡੀਆ ਦੀ ਮੇਨ ਬ੍ਰਾਂਚ ਵਿਚੋਂ 35 ਲੱਖ ਦੀ ਨਕਦੀ ਨਾਲ ਭਰੇ ਬੈਗ ਦੀ ਚੋਰੀ ਦੀ ਵਾਰਦਾਤ ਨੂੰ ਇਕ ਅੰਤਰਰਾਜੀ ਗਿਰੋਹ ਨੇ ਅੰਜਾਮ ਦਿੱਤਾ ਹੈ। ਇਸ ਗਿਰੋਹ ਨੇ ਪੰਜਾਬ ਸਣੇ ਹੋਰ ਸੂਬਿਆਂ ਵਿਚ ਵੀ ਇਸ ਤਰ੍ਹਾਂ ਤੋਂ ਚੋਰੀ ਦੀਆਂ ਵਾਰਦਾਤਾਂ ਕੀਤੀਆਂ ਹਨ ਜਿਸ ਵਿਚ ਇਕ ਬੱਚਾ ਤੇ ਇਕ ਨੌਜਵਾਨ ਸ਼ਾਮਲ ਰਿਹਾ ਹੈ। ਐੱਸਪੀ ਹਰਵੀਰ ਸਿੰਘ ਅਟਵਾਲ ਨੇ ਇਸ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਸਾਰੇ ਕੇਸਾਂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ। ਇਸ ਦੇ ਆਧਾਰ ‘ਤੇ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਗਿਰੋਹ ਦੇ ਇਨ੍ਹਾਂ ਦੋ ਤੋਂ ਇਲਾਵਾ ਹੋਰ ਕੋਈ ਮੈਂਬਰ ਹੈ, ਇਸ ਸਬੰਧੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੈਂਕ ਦੇ ਆਸ-ਪਾਸ ਦੇ ਇਲਾਕਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਫੁਟੇਜ ਤੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਬੱਚਾ ਤੇ ਦੂਜਾ ਦੋਸ਼ੀ ਕਿਥੋਂ ਆਏ ਸਨ।
ਪੁਲਿਸ ਨੇ ਇਸ ਮਾਮਲੇ ਵਿਚ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ‘ਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਬੱਸਾਂ ਤੋਂ ਇਲਾਵਾ ਟ੍ਰੇਨਾਂ ਦੇ ਵੱਖ-ਵੱਖ ਡੱਬਿਆਂ ਵਿਚ ਚੈਕਿੰਗ ਕੀਤੀ ਗਈ। ਸ਼ਹਿਰ ਤੋਂ ਬਾਹਰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਨ੍ਹਾਂ ਰਸਤਿਆਂ ‘ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਨਾਕਿਆਂ ‘ਤੇ ਕਾਫੀ ਪੁਲਿਸ ਫੋਰਸ ਤਾਇਨਾਤ ਹੈ ਜੋ ਸ਼ੱਕੀਆਂ ‘ਤੇ ਨਜ਼ਰ ਰੱਖ ਰਹੀ ਹੈ।
ਦੱਸ ਦੇਈਏ ਕਿ ਬੁੱਧਵਾਰ ਨੂੰ ਲਗਭਗ 11 ਵਜੇ ਕੇ 35 ਮਿੰਟ ‘ਤੇ ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਸਥਿਤ ਐੱਸਬੀਆਈ ਦੀ ਮੇਨ ਬ੍ਰਾਂਚ ਤੋਂ ਇਕ 10 ਸਾਲ ਦਾ ਬੱਚਾ 35 ਲੱਖ ਦੀ ਨਕਦੀ ਨਾਲ ਭਰਿਆ ਬੈਗ ਲੈ ਕੇ ਆਪਣੇ ਸਾਥੀ ਨਾਲ ਫਰਾਰ ਹੋ ਗਿਆ ਸੀ।
ਬੈਗ ਬੈਂਕ ਦੇ ਕੈਸ਼ ਕਾਊਂਟਰ ਦੇ ਕੋਲ ਰੱਖਿਆ ਹੋਇਆ ਸੀ। ਦੋਸ਼ੀਆਂ ਨੇ ਦੇਖਿਆ ਕਿ ਬੈਗ ਕੋਲ ਕੋਈ ਅਧਿਕਾਰੀ ਨਹੀਂ ਹੈ, ਬੱਚਾ ਇਸ ਨੂੰ ਲੈ ਕੇ ਫਰਾਰ ਹੋ ਗਿਆ। ਬੈਂਕ ਦੇ ਅੰਦਰ ਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਦੋਸ਼ੀਆਂ ਦੀਆਂ ਤਸਵੀਰਾਂ ਕੈਦ ਹੋ ਗਈਆਂ ਸਨ ਜਿਸ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ।
ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਸਥਿਤ ਬੈਂਕ ਆਫ ਇੰਡੀਆ ਦੀ ਮੇਨ ਬ੍ਰਾਂਚ ਵਿਚੋਂ 35 ਲੱਖ ਦੀ ਨਕਦੀ ਨਾਲ ਭਰੇ ਬੈਗ ਦੀ ਚੋਰੀ ਦੀ ਵਾਰਦਾਤ ਨੂੰ ਇਕ ਅੰਤਰਰਾਜੀ ਗਿਰੋਹ ਨੇ ਅੰਜਾਮ …
Wosm News Punjab Latest News