ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਬਿਆਨ ’ਤੇ ਕਸੂਤੇ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਬਿਆਨ ’ਤੇ ਚੰਡੀਗੜ੍ਹ ਪੁਲਸ ’ਚ ਤਾਇਨਾਤ ਡੀ. ਐੱਸ. ਪੀ. ਦਿਲਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੱਧੂ ਨੂੰ ਆਪਣੇ ਵਕੀਲ ਰਾਹੀਂ ਫੌਜਦਾਰੀ ਅਤੇ ਦੀਵਾਨੀ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ । ਇਸ ’ਚ 21 ਦਿਨਾਂ ਅੰਦਰ ਉਨ੍ਹਾਂ ਨੂੰ ਲੋਕ ਕਚਹਿਰੀ ’ਚ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਕਿਹਾ ਹੈ।
ਦੱਸਣਯੋਗ ਹੈ ਕਿ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਵਿਖੇ 18 ਦਸੰਬਰ ਦੀ ਰੈਲੀ ’ਚ ਵਿਧਾਇਕ ਨਵਤੇਜ ਸਿੰਘ ਚੀਮਾ ’ਤੇ ਹੱਥ ਧਰ ਕੇ ਪੁਲਸ ਫੋਰਸ ਖ਼ਿਲਾਫ ਇਕ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਡੀ. ਐੱਸ. ਪੀ. ਚੰਦੇਲ ਨੇ ਕਿਹਾ ਕਿ ਇਕ ਜਨਤਕ ਰੈਲੀ ’ਚ ਹੋਈ
ਅਜਿਹੀ ਇਤਰਾਜ਼ਯੋਗ ਟਿੱਪਣੀ ਨਾਲ ਪੁਲਸ ਫੋਰਸ ਦਾ ਮਨੋਬਲ ਟੁੱਟਿਆ ਹੈ ਕਿਉਂਕਿ ਪੁਲਸ ਫੋਰਸ ’ਚ ਔਰਤਾਂ ਵੀ ਡਿਊਟੀ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਫੋਰਸ ਦੀ ਇੱਜ਼ਤ ਬਹਾਲ ਕਰਨ ਲਈ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 21 ਦਿਨਾਂ ਦੇ ਅੰਦਰ-ਅੰਦਰ ਬਿਨਾਂ ਸ਼ਰਤ ਮੁਆਫ਼ੀ ਮੰਗਣ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਬਿਆਨ ’ਤੇ ਕਸੂਤੇ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਬਿਆਨ ’ਤੇ …
Wosm News Punjab Latest News