ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ ‘ਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਦੇ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ।
ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ‘ਤੇ ਸਖ਼ਤ ਐਕਸ਼ਨ ਲਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਅਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ। ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, 1% ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ ‘ਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ …