ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਐਸਸੀ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਮੁੱਖ ਮੰਤਰੀ ਦੇ ਇਸ ਦਾਅਵੇ ਤੋਂ ਸਪਸ਼ਟ ਹੈ ਕਿ ਪੰਜਾਬ ਸਰਕਾਰ ਵਜ਼ੀਫਾ ਘੁਟਾਲੇ ਵਿੱਚ ਵੱਡੀ ਕਾਰਵਾਈ ਕਰਨ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ ਹਨ। ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ ਹੈ। ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅੱਗੇ ਲਿਖਿਆ ਹੈ ਕਿ ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ। ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।
ਮੁੱਖ ਮੰਤਰੀ ਦੇ ਇਸ ਐਲਾਨ ਨਾਲ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਵਣ ਵਿਭਾਗ ਦੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫੜੇ ਗਏ ਧਰਮਸੋਤ ‘ਤੇ ਹੁਣ ਸਕਾਲਰਸ਼ਿਪ ਘੁਟਾਲੇ ਦੇ ਦੋਸ਼ ਲੱਗ ਸਕਦੇ ਹਨ।
ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਮਾਮਲੇ ਵਿੱਚ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ਅਜਿਹੇ ‘ਚ ਧਰਮਸੋਤ ਖਿਲਾਫ ਨਵਾਂ ਮਾਮਲਾ ਦਰਜ ਹੋ ਸਕਦਾ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਇਸ ਮੁੱਦੇ ‘ਤੇ ਧਰਮਸੋਤ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਐਸਸੀ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਇੱਕ-ਇੱਕ ਪੈਸੇ …