ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਅੱਜ ਮੰਤਰੀ ਮੰਡਲ (Punjab Cabinet) ਦਾ ਵਿਸਤਾਰ ਕੀਤਾ ਗਿਆ ਹੈ, ਜਿਸ ਵਿੱਚ ਕਈ ਦੂਜੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਵੀ ਆਸ ਸੀ, ਪਰੰਤੂ ਮਾਨ ਸਰਕਾਰ (Mann
Government) ਵੱਲੋਂ ਅਨਮੋਲ ਗਗਨ ਮਾਨ, ਅਮਨ ਅਰੋੜਾ, ਫੌਜਾ ਸਿੰਘ, ਨਿੱਝਰ ਤੇ ਚੇਤਨ ਸਿੰਘ ਜੌੜੇਮਾਜਰਾ ਬਣੇ ਮੰਤਰੀ ਬਣਾਇਆ ਗਿਆ ਹੈ। ਇਸ ਮੌਕੇ ਪੰਜਾਬ ਭਵਨ ਵਿਚੋਂ ਰਵਾਨਾ ਹੋਣ ਉਪਰੰਤ ਮੁੱਖ ਮੰਤਰੀ ਮਾਨ (CM Mann) ਨੇ ਗੱਲਬਾਤ ਦੌਰਾਨ ਕਿਹਾ ਕਿ ਚੁਣੇ ਗਏ ਸਾਰੇ ਮੰਤਰੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਚੁਣੇ ਗਏ ਵਿਧਾਇਕਾਂ ਨੂੰ 1-2 ਦਿਨਾਂ ਵਿੱਚ ਮਹਿਕਮਿਆਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਦਾ ਵਿਸਤਾਰ ਹੋਣ ਨਾਲ ਹੁਣ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੇ ਘਪਲਿਆਂ ਦਾ ਵੀ ਪਰਦਾਫਾਸ਼ ਹੋਵੇਗਾ, ਜਿਨ੍ਹਾਂ ਨੂੰ ਵੇਖ ਕੇ ਲੋਕ ਵੀ ਹੈਰਾਨ ਰਹਿ ਜਾਣਗੇ।
ਮੰਤਰੀ ਮੰਡਲ ‘ਚ ਥਾਂ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਹੋਣ ਵਾਲੇ ਵਿਧਾਇਕਾਂ ਬਾਰੇ ਮੁੱਖ ਮੰਤਰੀ ਨਿੇ ਕਿਹਾ ਕਿ ਪਾਰਟੀ ਕੋਲ 92 ਵਿਧਾਇਕ ਹਨ ਅਤੇ ਉਨ੍ਹਾਂ ਨੂੰ ਵੀ ਕੋਈ ਨਾ ਕੋਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰੇ ਕੋਲ ਕਈ ਵਿਭਵਾਗ ਹਨ ਅਤੇ ਨਵੇਂ ਮੰਤਰੀਆਂ ਨੂੰ ਵੀ 1-2 ਦਿਨਾਂ ‘ਚ ਪੋਰਟਫੋਲੀਓ ਦਿੱਤੇ ਜਾਣਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਵੇਂ ਮੰਤਰੀ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ ਨਾਲ ਸਰਕਾਰ ਲੋਕਾਂ ਦੇ ਜੀਵਨ ‘ਚ ਤਬਦੀਲੀ ਲਿਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜੋ 75 ਸਾਲਾਂ ਵਿੱਚ ਬੇੜਾ ਗਰਕ ਹੋਇਆ ਹੈ ਉਸ ਨੂੰ ਉਹ ਸੁਧਾਰਨਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਅੱਜ ਮੰਤਰੀ ਮੰਡਲ (Punjab Cabinet) ਦਾ ਵਿਸਤਾਰ ਕੀਤਾ ਗਿਆ ਹੈ, ਜਿਸ ਵਿੱਚ ਕਈ ਦੂਜੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਵੀ ਆਸ ਸੀ, …
Wosm News Punjab Latest News