ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਵਪਾਰਕ ਧੁਰਾ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਪੰਜਾਬੀ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਦਾ ਸਭ ਤੋਂ ਵੱਡਾ ਸਟੀਲ ਪਲਾਂਟ ਲੁਧਿਆਣਾ ਵਿੱਚ ਲਾਇਆ ਜਾਵੇਗਾ। ਇਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਜਰਮਨ ਦੀਆਂ ਦੋ ਵੱਡੀਆਂ ਕੰਪਨੀਆਂ ਪੰਜਾਬ ਵਿੱਚ ਉਦਯੋਗ ਸਥਾਪਤ ਕਰਨਗੀਆਂ, ਜਿਨ੍ਹਾਂ ਵਿੱਚੋਂ ਇੱਕ ਦਾ ਉਦਘਾਟਨ 18 ਅਕਤੂਬਰ ਨੂੰ ਕੀਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਰੀਬ 10 ਵੱਡੀਆਂ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨਗੀਆਂ।
ਸੀਐਮ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਹੁਨਰ ਵਿਕਾਸ ‘ਤੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਉਹ ਪੰਜਾਬ ਆਉਣ ਵਾਲੀਆਂ ਵੱਡੀਆਂ ਕੰਪਨੀਆਂ ਦੇ ਮੁਖੀ ਬਣਨ ਤੇ ਇਸ ਦੇ ਨਾਲ ਹੀ ਅਸਲੀ ਪੰਜਾਬ ਬਣਨ ਦੀ ਗੱਲ ਵੀ ਸਹੀ ਸਾਬਤ ਹੋ ਸਕੇ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੇਰਕਾ ਪ੍ਰੋਜੈਕਟ ‘ਤੇ ਵੀ ਕੰਮ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਕਈ ਪ੍ਰੋਸੈਸਿੰਗ ਪਲਾਂਟ ਲਗਾਏ ਜਾਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਵਪਾਰਕ ਧੁਰਾ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਪੰਜਾਬੀ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ …