Breaking News
Home / Punjab / ਭਗਵੰਤ ਮਾਨ ਨੇ ਖਿੱਚ ਲਈਆਂ ਤਿਆਰੀਆਂ-ਅੱਜ ਕਰਨ ਜਾ ਰਹੇ ਨੇ ਇਹ ਕੰਮ

ਭਗਵੰਤ ਮਾਨ ਨੇ ਖਿੱਚ ਲਈਆਂ ਤਿਆਰੀਆਂ-ਅੱਜ ਕਰਨ ਜਾ ਰਹੇ ਨੇ ਇਹ ਕੰਮ

ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ (Bhagwant Mann) ਅੱਜ ਤੋਂ ਦੋ ਦਿਨਾਂ ਦਿੱਲੀ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ (Azadi Ka Amrit Mahotsav) ਦੀ ਮੀਟਿੰਗ ‘ਚ ਸ਼ਾਮਿਲ ਹੋਣਗੇ। ਨਾਲ ਹੀ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਿਰਕਤ ਕਰਨਗੇ।

ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਸੂਬੇ ਨੂੰ MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਉਣਗੇ। ਉਹ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਉਹ ਪੰਜਾਬ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਣਾਈ ਕਮੇਟੀ ਤੋਂ ਬਾਹਰ ਰੱਖਣ ਦੇ ਮੁੱਦੇ ਦਾ ਵਿਰੋਧ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਵਿੱਚ ਸਬੰਧਤ ਰਾਜਾਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ।ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਹੋਏ ਅੰਦੋਲਨ ਤੋਂ ਬਾਅਦ ਰੱਦ ਕੀਤੇ ਗਏ ਕਾਨੂੰਨਾਂ ਨੂੰ ਬਦਲਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਪੰਜਾਬ ਨੂੰ ਇਸ ਵਿੱਚ ਕਿਸੇ ਵੀ ਤਰ੍ਹਾਂ ਸ਼ਾਮਲ ਨਹੀਂ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਵੀ ਇਸ ਦਾ ਵਿਰੋਧ ਕਰ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਦੇ ਸਾਹਮਣੇ ਵੱਡੇ ਮੰਚ ‘ਤੇ ਵਿਰੋਧ ਕਰਨ ਦਾ ਇਹ ਪਹਿਲਾ ਮੌਕਾ ਹੋਵੇਗਾ।ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਫਸਲੀ ਵਿਭਿੰਨਤਾ ਦਾ ਏਜੰਡਾ ਵੀ ਸ਼ਾਮਲ ਹੈ। ਇਸ ਵਾਰ ਪੰਜਾਬ ਸਰਕਾਰ ਨੇ ਮੂੰਗੀ ਦੀ ਫ਼ਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਕੀਤਾ ਸੀ।

ਫਸਲਾਂ ਦੀ ਖਰੀਦ ਲਈ ਮਾਰਕਫੈੱਡ ਨੂੰ ਨੋਡਲ ਏਜੰਸੀ ਬਣਾ ਕੇ ਬਜਟ ਵਿੱਚ ਰਾਸ਼ੀ ਵੀ ਰੱਖੀ ਗਈ ਸੀ। ਇਸੇ ਤਰਜ਼ ‘ਤੇ ਸਰਕਾਰ ਕੇਂਦਰ ਸਰਕਾਰ ਨੂੰ ਮੱਕੀ, ਮੂੰਗਫਲੀ ਆਦਿ ਸਮੇਤ ਹੋਰ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਲਈ ਨੀਤੀ ਬਣਾਉਣ ਲਈ ਕਹੇਗੀ।

ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ (Bhagwant Mann) ਅੱਜ ਤੋਂ ਦੋ ਦਿਨਾਂ ਦਿੱਲੀ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ (Azadi Ka Amrit Mahotsav) ਦੀ ਮੀਟਿੰਗ ‘ਚ ਸ਼ਾਮਿਲ …

Leave a Reply

Your email address will not be published. Required fields are marked *